Trending:
ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਸ਼ਨੀਵਾਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਕੀਤੇ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਲਈ ਪੂਰੀ ਤਰ੍ਹਾਂ ਸੁਤੰਤਰ ਕੇਡਰ ਬਣਾਉਣ ਨੂੰ ਮਨਜ਼ੂਰੀ ਦਿੱਤੀ ਹੈ।
ਚੀਮਾ ਨੇ ਕਿਹਾ ਕਿ ਹੁਣ ਤੱਕ ਸਿੰਚਾਈ, ਪੀਐਸਪੀਸੀਐਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਡੈਪੂਟੇਸ਼ਨ ਰਾਹੀਂ ਬੀਬੀਐਮਬੀ ਵਿੱਚ ਤਾਇਨਾਤ ਕੀਤੇ ਜਾਂਦੇ ਸਨ। ਪਰ ਸਰਕਾਰ ਨੇ ਇਹ ਪ੍ਰਣਾਲੀ ਖਤਮ ਕਰਕੇ ਬੀਬੀਐਮਬੀ ਵਿੱਚ 3,000 ਤੋਂ ਵੱਧ ਅਸਾਮੀਆਂ ਨੂੰ ਨਵੀਂ ਭਰਤੀ ਰਾਹੀਂ ਭਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਮੁਤਾਬਿਕ, ਨਵਾਂ ਕੇਡਰ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਕਰੇਗਾ ਅਤੇ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਬਣਾਏਗਾ।
ਮੰਤਰੀ ਮੰਡਲ ਨੇ ਮਲੇਰਕੋਟਲਾ ਲਈ ਵੀ ਕਈ ਮਨਜ਼ੂਰੀਆਂ ਦਿੱਤੀਆਂ ਹਨ। ਖੇਡ ਵਿਭਾਗ ਵਿੱਚ ਤਿੰਨ ਨਵੀਆਂ ਅਸਾਮੀਆਂ, ਜਦਕਿ ਸਹਿਕਾਰੀ ਵਿਭਾਗ ਵਿੱਚ ਰਜਿਸਟਰਾਰ, ਡਿਪਟੀ ਰਜਿਸਟਰਾਰ ਅਤੇ ਇੰਸਪੈਕਟਰ ਸਮੇਤ ਕੁੱਲ 11 ਅਸਾਮੀਆਂ ਭਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਨਾਲ ਸਥਾਨਕ ਪ੍ਰਸ਼ਾਸਨਿਕ ਢਾਂਚਾ ਹੋਰ ਮਜ਼ਬੂਤ ਹੋਵੇਗਾ।
ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕੈਬਨਿਟ ਨੇ ਸੀਐਚਸੀ ਦੋਰਾਹਾ ਵਿੱਚ 51 ਨਵੀਆਂ ਅਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਹੈ।