Sunday, 31st of May 2026

ਪੰਜਾਬ ਕਾਂਗਰਸ ਦਾ ਵੱਡਾ ਦਾਅ: ਚੋਣਾਂ ਤੋਂ ਪਹਿਲਾਂ 3 ਲੱਖ ਵਰਕਰਾਂ ਦੀ ਫੌਜ ਹੋਵੇਗੀ ਤਾਇਨਾਤ, ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

By: GTC News Desk | Edited By: Lajwinder Kaur | Updated at: April 16th 2026 12:25 PM
Trending News
ਪੰਜਾਬ ਕਾਂਗਰਸ ਦਾ ਵੱਡਾ ਦਾਅ: ਚੋਣਾਂ ਤੋਂ ਪਹਿਲਾਂ 3 ਲੱਖ ਵਰਕਰਾਂ ਦੀ ਫੌਜ ਹੋਵੇਗੀ ਤਾਇਨਾਤ, ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਦਾ ਵੱਡਾ ਦਾਅ: ਚੋਣਾਂ ਤੋਂ ਪਹਿਲਾਂ 3 ਲੱਖ ਵਰਕਰਾਂ ਦੀ ਫੌਜ ਹੋਵੇਗੀ ਤਾਇਨਾਤ, ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਨੇ ਆਪਣੀ ਜਥੇਬੰਦਕ ਰਣਨੀਤੀ ਨੂੰ ਤੇਜ਼ ਕਰ ਦਿੱਤਾ ਹੈ। ਪਾਰਟੀ ਵੱਲੋਂ ਸੂਬੇ ਭਰ ਵਿੱਚ ਵੱਡੀ ਪੱਧਰ 'ਤੇ ਨਿਯੁਕਤੀਆਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਕਰੀਬ 3 ਲੱਖ ਵਰਕਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਹੈ।

ਪਾਰਟੀ ਹੋਏਗੀ ਹੋਰ ਮਜ਼ਬੂਤ

ਕਾਂਗਰਸ ਹਾਈਕਮਾਂਡ ਨੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਦੀ ਪਕੜ ਮਜ਼ਬੂਤ ਕਰਨ ਲਈ ਨਵੀਂਆਂ ਕਮੇਟੀਆਂ ਦੇ ਗਠਨ ਨੂੰ ਮੁਕੰਮਲ ਕਰ ਲਿਆ ਹੈ। ਇਸ ਯੋਜਨਾ ਤਹਿਤ ਸੂਬੇ ਵਿੱਚ 51 ਮੈਂਬਰੀ ਜ਼ਿਲ੍ਹਾ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਜਿਸ ਦੀਆਂ ਕਈ ਲਿਸਟਾਂ ਪੰਜਾਬ ਕਾਂਗਰਸ ਦੇ ਫੇਸਬੁੱਕ ਪੇਜ਼ ਉੱਤੇ ਰਿਲੀਜ਼ ਵੀ ਕਰ ਦਿੱਤੀਆਂ ਗਈਆਂ ਹਨ। ਹਰੇਕ ਬਲਾਕ ਪੱਧਰ 'ਤੇ 31 ਮੈਂਬਰੀ ਬਲਾਕ ਕਮੇਟੀਆਂ ਦੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ।

29 ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ 'ਤੇ ਲੱਗੀ ਮੋਹਰ

ਪਾਰਟੀ ਹਾਈਕਮਾਂਡ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ 29 ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਇਹਨਾਂ ਨਵੇਂ ਅਹੁਦੇਦਾਰਾਂ ਨੂੰ ਉਹਨਾਂ ਦੀਆਂ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਜਾਣਗੀਆਂ। ਇਸ ਕਦਮ ਨਾਲ ਪਾਰਟੀ ਅੰਦਰ ਨਵੀਂ ਰੂਹ ਫੂਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਸਕੇ।

30 ਅਪ੍ਰੈਲ ਤੱਕ ਪ੍ਰਕਿਰਿਆ ਹੋਵੇਗੀ ਮੁਕੰਮਲ

ਕਾਂਗਰਸ ਨੇ ਆਪਣੇ ਇਸ ਜਥੇਬੰਦਕ ਫੇਰਬਦਲ ਲਈ ਇੱਕ ਸਮਾਂ-ਸੀਮਾ ਵੀ ਤੈਅ ਕੀਤੀ ਹੈ। 30 ਅਪ੍ਰੈਲ ਤੱਕ ਸਾਰੇ ਮੰਡਲ ਪ੍ਰਧਾਨਾਂ ਦੀ ਨਿਯੁਕਤੀ ਕਰ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਪਾਰਟੀ ਦਾ ਪੂਰਾ ਢਾਂਚਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੋਵੇਗਾ। ਪਾਰਟੀ ਦੇ ਸੀਨੀਅਰ ਆਗੂਆਂ ਦਾ ਮੰਨਣਾ ਹੈ ਕਿ ਇਹ ਵੱਡੀ ਤਾਇਨਾਤੀ ਵਿਰੋਧੀ ਧਿਰਾਂ ਨੂੰ ਸਖ਼ਤ ਟੱਕਰ ਦੇਣ ਵਿੱਚ ਸਹਾਈ ਸਿੱਧ ਹੋਵੇਗੀ।

Latest News