Friday, 2nd of October 2026

ਪੰਜਾਬ ਕਾਂਗਰਸ ਦਾ ਵੱਡਾ ਐਕਸ਼ਨ! ਰਾਜਪੁਰਾ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਐਲਾਨੇ 31 ਉਮੀਦਵਾਰ, ਜਾਣੋ ਕਿਹੜੇ ਚਿਹਰਿਆਂ ‘ਤੇ ਖੇਡਿਆ ਗਿਆ ਦਾਅ

Edited By: Lajwinder Kaur | Updated at:
ਪੰਜਾਬ ਕਾਂਗਰਸ ਦਾ ਵੱਡਾ ਐਕਸ਼ਨ! ਰਾਜਪੁਰਾ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਐਲਾਨੇ 31 ਉਮੀਦਵਾਰ, ਜਾਣੋ ਕਿਹੜੇ ਚਿਹਰਿਆਂ ‘ਤੇ ਖੇਡਿਆ ਗਿਆ ਦਾਅ

ਪੰਜਾਬ ਕਾਂਗਰਸ ਦਾ ਵੱਡਾ ਐਕਸ਼ਨ! ਰਾਜਪੁਰਾ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਐਲਾਨੇ 31 ਉਮੀਦਵਾਰ, ਜਾਣੋ ਕਿਹੜੇ ਚਿਹਰਿਆਂ ‘ਤੇ ਖੇਡਿਆ ਗਿਆ ਦਾਅ

ਰਾਜਪੁਰਾ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੱਜ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਆਪਣੇ ਗ੍ਰਹਿ ਵਿਖੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਪਾਰਟੀ ਦੇ ਸਾਰੇ 31 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੇ ਪੁਰਾਣੇ ਵਰਕਰ ਹਨ।

ਪ੍ਰੈੱਸ ਕਾਨਫਰੰਸ ਦੌਰਾਨ ਹਰਦਿਆਲ ਸਿੰਘ ਕੰਬੋਜ ਨੇ ਸੱਤਾਧਾਰੀ ਧਿਰ ਦੇ ਮੌਜੂਦਾ ਵਿਧਾਇਕ ਅਤੇ ਪ੍ਰਸ਼ਾਸਨ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਮੰਗ ਕੀਤੀ ਕਿ ਇਹ ਚੋਣਾਂ ਪੂਰੀ ਇਮਾਨਦਾਰੀ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਈਆਂ ਜਾਣ।

ਹਰਦਿਆਲ ਸਿੰਘ ਕੰਬੋਜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਲਿਸਟ ਜਾਰੀ ਕਰਦੇ ਹੋਏ ਲਿਖਿਆ  ਹੈ- ''ਰਾਜਪੁਰਾ ਦੇ ਵਿਕਾਸ ਲਈ ਕਾਂਗਰਸ ਪਾਰਟੀ ਵੱਲੋਂ ਚੁਣੇ ਗਏ ਐੱਮਸੀ ਚੋਣਾਂ ਦੇ ਉਮੀਦਵਾਰਾਂ ਦੀ ਸੂਚੀ ਸਾਂਝੀ ਕਰ ਰਿਹਾ ਹਾਂ। ਉਮੀਦ ਹੈ ਕਿ ਤੁਸੀਂ ਇਨ੍ਹਾਂ ਯੋਗ ਅਤੇ ਇਮਾਨਦਾਰ ਉਮੀਦਵਾਰਾਂ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਬਣਾਓਗੇ।''

ਕੰਬੋਜ ਵੱਲੋਂ ਲਗਾਏ ਗਏ ਮੁੱਖ ਇਲਜ਼ਾਮ ਅਤੇ ਚੇਤਾਵਨੀਆਂ:

ਹਾਈਕੋਰਟ ਅਤੇ ਚੋਣ ਕਮਿਸ਼ਨ ਦਾ ਰੁਖ਼: ਕੰਬੋਜ ਨੇ ਸਾਫ਼ ਕਿਹਾ ਕਿ ਜੇਕਰ ਚੋਣਾਂ ਵਿੱਚ ਕੋਈ ਧੱਕੇਸ਼ਾਹੀ ਹੋਈ ਤਾਂ ਉਹ ਹਾਈਕੋਰਟ ਅਤੇ ਚੋਣ ਕਮਿਸ਼ਨ ਕੋਲ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਹੀ ਇੱਕ ਰਿੱਟ ਦਾਇਰ ਕੀਤੀ ਜਾ ਚੁੱਕੀ ਹੈ।

NOC ਨੂੰ ਲੈ ਕੇ ਪਰੇਸ਼ਾਨੀ: ਉਨ੍ਹਾਂ ਇਲਜ਼ਾਮ ਲਗਾਇਆ ਕਿ ਚੋਣ ਕਮਿਸ਼ਨ ਦੇ ਨਿਯਮਾਂ ਮੁਤਾਬਕ ਉਮੀਦਵਾਰਾਂ ਨੂੰ ਕਿਸੇ NOC ਦੀ ਲੋੜ ਨਹੀਂ ਹੈ, ਪਰ ਫਿਰ ਵੀ ਉਨ੍ਹਾਂ ਦੇ ਉਮੀਦਵਾਰਾਂ ਨੂੰ NOC ਦੇ ਨਾਂ 'ਤੇ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ।

ਪ੍ਰਾਪਰਟੀ ਕਬਜ਼ਾਉਣ ਦੇ ਦੋਸ਼: ਸਾਬਕਾ ਵਿਧਾਇਕ ਨੇ ਮੌਜੂਦਾ ਵਿਧਾਇਕ ਦੇ ਕਰੀਬੀਆਂ 'ਤੇ ਲੋਕਾਂ ਦੀਆਂ ਜ਼ਮੀਨਾਂ-ਪ੍ਰਾਪਰਟੀਆਂ ਦੱਬਣ ਦੇ ਗੰਭੀਰ ਇਲਜ਼ਾਮ ਵੀ ਲਗਾਏ।

ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ: ਉਨ੍ਹਾਂ ਸਰਕਾਰੀ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਸਰਕਾਰ ਦੀ ਕਠਪੁਤਲੀ ਬਣ ਕੇ ਚੋਣਾਂ ਵਿੱਚ ਧੱਕਾ ਕਰਨ ਦੀ ਕੋਸ਼ਿਸ਼ ਕਰੇਗਾ, ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਈ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਵੀ ਅਜਿਹਾ ਕਰਨ ਵਾਲੇ ਅਧਿਕਾਰੀਆਂ 'ਤੇ ਕਾਰਵਾਈ ਕਰਵਾਈ ਜਾ ਚੁੱਕੀ ਹੈ।