ਪੰਜਾਬ ਵਿੱਚ ਵੱਖ-ਵੱਖ ਵਿਰੋਧੀ ਪਾਰਟੀਆਂ ਵੱਲੋਂ ਰੋਜ਼ਾਨਾ ਹੋ ਰਹੀਆਂ ਵਾਰਦਾਤਾਂ ਉੱਤੇ ਸਵਾਲ ਚੁੱਕੇ ਜਾ ਰਹੇ ਹਨ, ਉਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਵਿਚ ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਸਵਾਲ ਚੁੱਕੇ ਹਨ। ਲੋਕ ਸਭਾ ਬੋਲਦਿਆਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ, ਵਿਦੇਸ਼ਾਂ ਅਤੇ ਜੇਲ੍ਹਾਂ ਤੋਂ ਲੋਕਾਂ ਨੂੰ ਫਿਰੌਤੀ ਮੰਗੀ ਜਾ ਰਹੀ ਹੈ। ਜਿਸ ਕਰਕੇ ਰੋਜ਼ਾਨਾ ਇੱਕ ਕਤਲ ਹੋ ਰਿਹਾ ਹੈ। ਵਪਾਰੀ ਅਤੇ ਆਮ ਲੋਕਾਂ ਡਾ ਦਾ ਮਾਹੌਲ ਬਣਿਆ ਹੋਇਆ ਹੈ।
ਪ੍ਰਧਾਨ ਰਾਜਾ ਵੜਿੰਗ ਨੇ ਲੁਧਿਆਣਾ ਵਿਚ ਵਿਆਹ ਸਮਾਗਮ ਦੌਰਾਨ ਹੋਈ ਗੋਲੀਬਾਰੀ ਦਾ ਜ਼ਿਕਰ ਕਰਦਿਆ ਕਿਹਾ ਕਿ ਉੱਥੇ ਲੋਕਾਂ ਨੇ ਟੇਬਲ ਹੇਠਾਂ ਵੜ ਕੇ ਆਪਣੀ ਜਾਨ ਬਚਾਈ। ਜਿਸ ਵਿੱਚ 2 ਵਿਅਕਤੀਆਂ ਦਾ ਜਾਨ ਚਲੀ ਗਈ। ਉਨਹਾਂ ਕਿਹਾ ਇਹ ਨਾਮੀ ਗੈਂਗਸਟਰ ਗੁਜਰਾਤ ਵਿੱਚ ਬੈਠਾ ਹੈ, ਜਿਸ ਨੂੰ ਪ੍ਰੋਟੈਕਸ਼ਨ ਵਾਰੰਟ ‘ਤੇ ਲਿਆਉਣ ਲਈ ਕਾਨੂੰਨ ਬਣਾਇਆ ਗਿਆ ਹੈ। ਉਹਨਾਂ ਕਿਹਾ ਪੰਜਾਬ ਗੈਂਗਸਟਰਾਂ ਦੀ ਭੇਂਟ ਚੜ੍ਹ ਰਿਹਾ ਹੈ, ਉੱਧਰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਬੈਠੇ ਦੇਖ ਰਹੇ ਹਨ।
ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਪੰਜਾਬ ਵਿੱਚ ਗੈਂਗਸਟਰਾਂ ਦੇ ਹੌਂਸਲੇ ਬਹੁਤ ਜ਼ਿਆਦਾ ਬੁਲੰਦ ਹੋ ਚੁੱਕੇ ਹਨ, ਜਿਸ ਦਾ ਸ਼ਿਕਾਰ ਆਮ ਲੋਕ ਹੀ ਨਹੀਂ ਸਗੋਂ ਵੱਡੇ ਲੀਡਰਾਂ ਨੂੰ ਵੀ ਫਿਰੌਤੀਆਂ ਦੀਆਂ ਫੋਨ ਕਾਲਾਂ ਆ ਰਹੀ ਹਨ। ਪ੍ਰਧਾਨ ਰਾਜਾ ਵੜਿੰਗ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੇਨਤੀ ਕਰਦਿਆ ਕਿਹਾ ਕਿ ਤੁਹਾਡਾ ਬਾਰਡਰ ਸਕਿਓਰਿਟੀ ਫੋਰਸ ਦਾ ਘੇਰਾ ਵੀ 50 ਕਿਲੋਮੀਟਰ ਵੱਡਾ ਹੈ। ਪਰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਮੂਕ ਦਰਸ਼ਕ ਬਣ ਕੇ ਦੇਖ ਰਹੀਆਂ, ਸਰਕਾਰਾਂ ਨੂੰ ਚਾਹੀਦਾ ਹੈ ਕਿ ਪੰਜਾਬ ਨੂੰ ਬਚਾਉਣ ਲਈ ਵੱਡੇ ਕਦਮ ਚੁੱਕਣ ਦੀ ਲੋੜ ਹੈ।