Sunday, 11th of January 2026

Congress petition in highcourt, ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਲੈ ਕੇ HC ਪਹੁੰਚੀ ਕਾਂਗਰਸ

Reported by: Sukhjinder Singh  |  Edited by: Jitendra Baghel  |  December 05th 2025 05:44 PM  |  Updated: December 05th 2025 05:44 PM
Congress petition in highcourt, ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਲੈ ਕੇ HC ਪਹੁੰਚੀ ਕਾਂਗਰਸ

Congress petition in highcourt, ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਲੈ ਕੇ HC ਪਹੁੰਚੀ ਕਾਂਗਰਸ

ਪੰਜਾਬ ਕਾਂਗਰਸ ਨੇ 14 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਇਹ ਪਟੀਸ਼ਨ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਾਇਰ ਕੀਤੀ ਗਈ ਹੈ।

ਪ੍ਰਤਾਪ ਬਾਜਵਾ ਨੇ ਚੋਣਾਂ ਲਈ ਨਾਮਜ਼ਦਗੀ ਦੀ ਤਰੀਕ ਵਧਾਉਣ ਦੀ ਮੰਗ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ 8 ਦਸੰਬਰ ਨੂੰ ਹੋਵੇਗੀ। ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਸਬੰਧੀ ਪਹਿਲਾਂ ਵੀ ਪਟੀਸ਼ਨਾਂ ਦਰਜ ਕੀਤੀਆਂ ਜਾ ਚੁੱਕੀਆਂ ਹਨ।

4 ਤਰੀਕ ਨੂੰ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ ਸੀ । ਹਾਲਾਂਕਿ ਨਾਮਜ਼ਦਗੀਆਂ ਭਰਨ ਵੇਲੇ ਬਹੁਤ ਸਾਰੀਆਂ ਮੁਸ਼ਕਿਲਾਂ ਆਈਆਂ ਸਨ। ਵਿਰੋਧੀ ਪਾਰਟੀ ਦੇ ਮੈਂਬਰਾਂ ਨੂੰ ਦਸਤਾਵੇਜ਼ ਦਾਖਲ ਕਰਨ ਤੋਂ ਰੋਕਿਆ ਗਿਆ ਅਤੇ ਕਈ ਥਾਵਾਂ 'ਤੇ ਨਾਮਜ਼ਦਗੀ ਕੇਂਦਰਾਂ ਤੱਕ ਪਹੁੰਚਣ ਨਹੀਂ ਦਿੱਤਾ ਗਿਆ । ਪਟੀਸ਼ਨ ਵਿੱਚ ਲਾਪਰਵਾਹੀ ਨਾਲ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਦੀ ਮੰਗ ਕੀਤੀ ਗਈ।