Saturday, 11th of July 2026

ਵੱਡੀ ਖ਼ਬਰ: ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟ੍ਰੈਕਟਰ-ਟਰਾਲੀ 100 ਫੁੱਟ ਡੂੰਘੀ ਖਾਈ 'ਚ ਡਿੱਗੀ, ਤਿੰਨ ਘਰਾਂ 'ਚ ਵਿਛੇ ਸੱਥਰ, ਬੱਚਿਆਂ ਸਮੇਤ 32 ਜ਼ਖਮੀ

Edited By: Lajwinder Kaur | Updated at: April 10th 2026 05:17 PM
Trending News
ਵੱਡੀ ਖ਼ਬਰ: ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟ੍ਰੈਕਟਰ-ਟਰਾਲੀ 100 ਫੁੱਟ ਡੂੰਘੀ ਖਾਈ 'ਚ ਡਿੱਗੀ, ਤਿੰਨ ਘਰਾਂ 'ਚ ਵਿਛੇ ਸੱਥਰ, ਬੱਚਿਆਂ ਸਮੇਤ 32 ਜ਼ਖਮੀ

ਵੱਡੀ ਖ਼ਬਰ: ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟ੍ਰੈਕਟਰ-ਟਰਾਲੀ 100 ਫੁੱਟ ਡੂੰਘੀ ਖਾਈ 'ਚ ਡਿੱਗੀ, ਤਿੰਨ ਘਰਾਂ 'ਚ ਵਿਛੇ ਸੱਥਰ, ਬੱਚਿਆਂ ਸਮੇਤ 32 ਜ਼ਖਮੀ

ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿੱਚ ਸ਼ੁੱਕਰਵਾਰ ਨੂੰ ਪੰਜਾਬ ਤੋਂ ਆਏ ਸ਼ਰਧਾਲੂਆਂ ਨਾਲ ਭਰੀ ਇੱਕ ਟ੍ਰੈਕਟਰ-ਟਰਾਲੀ 100 ਫੁੱਟ ਡੂੰਘੀ ਖਾਈ ਵਿੱਚ ਪਲਟ ਗਈ। ਜਿਸ ਤੋਂ ਬਾਅਦ ਚੀਕ-ਚਿਹਾੜਾ ਪੈ ਗਿਆ। ਇਸ ਦਰਦਨਾਕ ਹਾਦਸੇ ਵਿੱਚ 3 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ ਛੋਟੇ ਬੱਚਿਆਂ ਸਮੇਤ 32 ਸ਼ਰਧਾਲੂ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਦਾ ਦੇਹਰਾ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਇਹ ਹਾਦਸਾ ਨੈਸ਼ਨਲ ਹਾਈਵੇਅ-503 'ਤੇ ਢਲਿਆਰਾ ਸਥਿਤ ਰਾਧਾ ਸੁਆਮੀ ਸਤਸੰਗ ਘਰ ਦੇ ਨੇੜੇ ਦੁਪਹਿਰ ਕਰੀਬ 12:15 ਵਜੇ ਵਾਪਰਿਆ। ਇਸ ਟ੍ਰੈਕਟਰ-ਟਰਾਲੀ ਵਿੱਚ ਪੰਜਾਬ ਦੇ ਕਪੂਰਥਲਾ ਤੋਂ ਆਏ ਕਰੀਬ 30 ਸ਼ਰਧਾਲੂ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਢਲਿਆਰਾ ਮੋੜ 'ਤੇ ਸੰਤੁਲਨ ਵਿਗੜਨ ਕਾਰਨ ਟ੍ਰੈਕਟਰ-ਟਰਾਲੀ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਖਾਈ ਵਿੱਚ ਜਾ ਡਿੱਗੀ।

ਐਸ.ਪੀ. ਦੇਹਰਾ ਮਯੰਕ ਚੌਧਰੀ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਟੀਮ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਦਾ ਦੇਹਰਾ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਟ੍ਰੈਕਟਰ ਵਿੱਚ 35 ਤੋਂ ਵੱਧ ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚੋਂ ਕਈ ਬੱਚੇ ਅਤੇ ਮਹਿਲਾਵਾਂ ਸੁਰੱਖਿਅਤ ਹਨ।

ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ

ਜਾਣਕਾਰੀ ਅਨੁਸਾਰ, ਇਹ ਹਾਦਸਾ ਟ੍ਰੈਕਟਰ-ਟਰਾਲੀ ਦੀਆਂ ਬ੍ਰੇਕਾਂ ਫੇਲ੍ਹ ਹੋਣ ਕਾਰਨ ਵਾਪਰਿਆ ਹੈ। ਟ੍ਰੈਕਟਰ-ਟਰਾਲੀ ਵਿੱਚ ਸਵਾਰ ਪੰਜਾਬ ਦੇ ਇਹ ਸ਼ਰਧਾਲੂ ਮਾਤਾ ਚਿੰਤਪੂਰਨੀ ਦੇ ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ ਜਵਾਲਾ ਜੀ ਮੰਦਰ ਜਾ ਰਹੇ ਸਨ। ਪਰ ਮੰਦਰ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿੱਚ ਉਹ ਇਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ।

ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕ-ਚਿਹਾੜਾ ਮੱਚ ਗਿਆ, ਜਿਸ ਨੂੰ ਦੇਖ ਕੇ ਸਥਾਨਕ ਲੋਕ ਤੁਰੰਤ ਮਦਦ ਲਈ ਅੱਗੇ ਆਏ। ਲੋਕਾਂ ਨੇ ਪੁਲਿਸ ਦੀ ਸਹਾਇਤਾ ਨਾਲ ਸਾਰੇ ਜ਼ਖਮੀਆਂ ਨੂੰ ਖਾਈ ਵਿੱਚੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਐਸ.ਪੀ. ਦੇਹਰਾ ਮਯੰਕ ਚੌਧਰੀ ਨੇ ਦੱਸਿਆ ਕਿ ਇਹ ਹਾਦਸਾ ਦੁਪਹਿਰ ਕਰੀਬ ਸਵਾ 12 ਵਜੇ ਵਾਪਰਿਆ, ਜਿਸ ਵਿੱਚ ਤਿੰਨ ਲੋਕਾਂ ਦੀ ਜਾਨ ਚਲੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਸ਼ਰਧਾਲੂਆਂ ਨੂੰ ਹਲਕੀਆਂ ਸੱਟਾਂ ਲੱਗੀਆਂ ਹਨ।

ਇਸ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਮੋਟਰ ਵ੍ਹੀਕਲ ਐਕਟ ਅਨੁਸਾਰ ਟ੍ਰੈਕਟਰ-ਟਰਾਲੀ ਵਿੱਚ ਸਵਾਰੀਆਂ ਬਿਠਾਉਣ ਦੀ ਇਜਾਜ਼ਤ ਨਹੀਂ ਹੁੰਦੀ, ਪਰ ਇਸ ਦੇ ਬਾਵਜੂਦ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਿਮਾਚਲ ਦੇ ਸ਼ਕਤੀਪੀਠਾਂ ਦੇ ਦਰਸ਼ਨਾਂ ਲਈ ਟ੍ਰੈਕਟਰ-ਟਰਾਲੀਆਂ ਰਾਹੀਂ ਪਹੁੰਚਦੇ ਹਨ। ਇਸ ਤਰ੍ਹਾਂ ਦੀ ਲਾਪਰਵਾਹੀ ਅਕਸਰ ਸ਼ਰਧਾਲੂਆਂ ਦੀ ਜਾਨ 'ਤੇ ਭਾਰੀ ਪੈਂਦੀ ਹੈ।

Punjabi Shorts

Latest News