ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ CM ਰੇਖਾ ਗੁਪਤਾ
ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਪੰਜਾਬ ਦੌਰੇ 'ਤੇ ਹਨ। ਇਸ ਦੌਰਾਨ CM ਰੇਖਾ ਗੁਪਤਾ ਨੇ ਸ੍ਰੀ ਅੰਮ੍ਰਿਤਸਰ ਜਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਦਿੱਲੀ ਦੇ ਕਈ ਕੈਬਨਿਟ ਮੰਤਰੀ ਵੀ ਮੌਜੂਦ ਸਨ। ਮੁੱਖ ਮੰਤਰੀ ਰੇਖਾ ਗੁਪਤਾ ਨੇ ਇਸ ਦੌਰਾਨ ਸਰਬੱਦ ਦੇ ਭਲੇ ਲਈ ਅਰਦਾਸ ਕੀਤੀ।
ਮੁੱਖ ਮੰਤਰੀ ਰੇਖਾ ਗੁਪਤਾ ਅਤੇ ਉਨ੍ਹਾਂ ਦੇ ਨਾਲ ਆਇਆ ਵਫਦ ਸ਼ਹਿਰ ਦੇ ਤਿੰਨ ਪ੍ਰਮੁੱਖ ਅਤੇ ਇਤਿਹਾਸਕ ਧਾਰਮਿਕ ਸਥਾਨਾਂ ਦਾ ਦੌਰਾ ਕਰੇਗੀ। ਦਿੱਲੀ ਕੈਬਨਿਟ ਦਾ ਇਹ ਦੌਰਾ ਇੱਕ ਦਿਨ ਲਈ ਹੈ। ਇਸ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਸ੍ਰੀ ਦੁਰਗਿਆਣਾ ਮੰਦਿਰ ਤੇ ਸ਼੍ਰੀ ਵਾਲਮੀਕਿ ਤੀਰਥ 'ਚ ਵੀ ਨਤਮਸਤਕ ਹੋਏ। ਮੁੱਖ ਮੰਤਰੀ ਦਾ ਵਫ਼ਦ ਰਾਜਾਸਾਂਸੀ ਹਵਾਈ ਅੱਡੇ ਤੋਂ ਦਿੱਲੀ ਲਈ ਰਵਾਨਾ ਹੋਵੇਗਾ।