Thursday, 19th of November 2026

ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਕਾਂਗਰਸ ਨੇ ਕੱਸੀ ਕਮਰ: ਪ੍ਰਗਟ ਸਿੰਘ ਬਣੇ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਦੇ ਚੇਅਰਮੈਨ, ਕਈ ਦਿੱਗਜ ਆਗੂਆਂ ਨੂੰ ਮਿਲੀ ਜਗ੍ਹਾ

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ ਪੰਜਾਬ ਵਿੱਚ ਆਪਣੀ ਚੋਣ ਤਿਆਰੀ ਨੂੰ ਮਜ਼ਬੂਤ ਕਰਨ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਦਾ ਗਠਨ ਕਰ ਦਿੱਤਾ ਹੈ।

Edited By: Lajwinder Kaur | Updated at:
ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਕਾਂਗਰਸ ਨੇ ਕੱਸੀ ਕਮਰ: ਪ੍ਰਗਟ ਸਿੰਘ ਬਣੇ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਦੇ ਚੇਅਰਮੈਨ, ਕਈ ਦਿੱਗਜ ਆਗੂਆਂ ਨੂੰ ਮਿਲੀ ਜਗ੍ਹਾ

ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਕਾਂਗਰਸ ਨੇ ਕੱਸੀ ਕਮਰ: ਪ੍ਰਗਟ ਸਿੰਘ ਬਣੇ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਦੇ ਚੇਅਰਮੈਨ, ਕਈ ਦਿੱਗਜ ਆਗੂਆਂ ਨੂੰ ਮਿਲੀ ਜਗ੍ਹਾ

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ ਪੰਜਾਬ ਵਿੱਚ ਆਪਣੀ ਚੋਣ ਤਿਆਰੀ ਨੂੰ ਮਜ਼ਬੂਤ ਕਰਨ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਦਾ ਗਠਨ ਕਰ ਦਿੱਤਾ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ 18 ਨਵੰਬਰ 2026 ਨੂੰ ਇਸ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਅਨੁਸਾਰ ਇਹ ਕਮੇਟੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।

ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ

ਇਸ ਨਵੀਂ ਕਮੇਟੀ ਦੀ ਅਗਵਾਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨੂੰ ਸੌਂਪੀ ਗਈ ਹੈ। ਕਮੇਟੀ ਵਿੱਚ ਪਾਰਟੀ ਦੇ ਕਈ ਸੀਨੀਅਰ ਆਗੂਆਂ, ਸਾਬਕਾ ਮੁੱਖ ਮੰਤਰੀਆਂ, ਸੰਸਦ ਮੈਂਬਰਾਂ ਅਤੇ ਸਾਬਕਾ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਦਮ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਦੀ ਸੰਗਠਨਾਤਮਕ ਤਿਆਰੀ ਦੇ ਅਹਿਮ ਹਿੱਸੇ ਵਜੋਂ ਦੇਖਿਆ ਜਾ ਰਿਹਾ ਹੈ।

ਕਮੇਟੀ ਵਿੱਚ ਕਈ ਸੀਨੀਅਰ ਆਗੂ ਸ਼ਾਮਲ

42 ਮੈਂਬਰੀ ਚੋਣ ਕਮੇਟੀ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ, ਰਾਜਿੰਦਰ ਕੌਰ ਭੱਠਲ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਮਨੀਸ਼ ਤਿਵਾੜੀ, ਵਿਜੇ ਇੰਦਰ ਸਿੰਗਲਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਪ੍ਰਮੁੱਖ ਆਗੂਆਂ ਨੂੰ ਜਗ੍ਹਾ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਸ਼ਮਸ਼ੇਰ ਸਿੰਘ ਦੂਲੋਂ, ਸੁਖਪਾਲ ਸਿੰਘ ਖਹਿਰਾ, ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ, ਸ਼ੇਰ ਸਿੰਘ ਘੁਬਾਇਆ, ਡਾ. ਧਰਮਵੀਰ ਗਾਂਧੀ, ਕਿਸ਼ੋਰੀ ਲਾਲ ਸ਼ਰਮਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ, ਕੁਲਜੀਤ ਸਿੰਘ ਨਾਗਰਾ ਅਤੇ ਗੁਰਕੀਰਤ ਸਿੰਘ ਵੀ ਇਸ ਕਮੇਟੀ ਦਾ ਹਿੱਸਾ ਹੋਣਗੇ।

ਇਨ੍ਹਾਂ ਆਗੂਆਂ ਨੂੰ ਵੀ ਮਿਲੀ ਕਮੇਟੀ ਵਿੱਚ ਜਗ੍ਹਾ

ਕਮੇਟੀ ਦੇ ਹੋਰ ਮੈਂਬਰਾਂ ਵਿੱਚ ਓਮ ਪ੍ਰਕਾਸ਼ ਸੋਨੀ, ਸੰਤੋਸ਼ ਚੌਧਰੀ, ਡਾ. ਮਾਲਤੀ ਥਾਪਰ, ਰਾਣਾ ਕੰਵਰਪਾਲ ਸਿੰਘ, ਭਾਰਤ ਭੂਸ਼ਣ ਆਸ਼ੂ, ਅਰੁਣਾ ਚੌਧਰੀ, ਬ੍ਰਹਮ ਮਹਿੰਦਰਾ, ਰਜ਼ੀਆ ਸੁਲਤਾਨਾ, ਰਾਣਾ ਗੁਰਜੀਤ ਸਿੰਘ, ਸੁਖਬਿੰਦਰ ਸਿੰਘ ਸਰਕਾਰੀਆ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ, ਰਣਦੀਪ ਸਿੰਘ ਨਾਭਾ, ਅਵਤਾਰ ਹੈਨਰੀ ਸੀਨੀਅਰ, ਕੁਸ਼ਲਦੀਪ ਸਿੰਘ ਢਿੱਲੋਂ, ਹਰਦੇਵ ਸਿੰਘ ਲਾਡੀ, ਕੈਪਟਨ ਸੰਦੀਪ ਸਿੰਘ ਸੰਧੂ ਅਤੇ ਅਜੀਤ ਇੰਦਰ ਸਿੰਘ ਮੋਫਰ ਦੇ ਨਾਂ ਸ਼ਾਮਲ ਹਨ।

ਇਸ ਦੇ ਨਾਲ ਹੀ ਏਆਈਸੀਸੀ ਦੇ ਪੰਜਾਬ ਇੰਚਾਰਜ ਜਨਰਲ ਸਕੱਤਰ, ਪੰਜਾਬ ਨਾਲ ਸਬੰਧਤ ਏਆਈਸੀਸੀ ਸਕੱਤਰਾਂ ਅਤੇ ਸੂਬੇ ਵਿੱਚ ਪਾਰਟੀ ਦੇ ਵੱਖ-ਵੱਖ ਫਰੰਟਲ ਸੰਗਠਨਾਂ ਦੇ ਮੁਖੀਆਂ ਨੂੰ ਵੀ ਅਹੁਦੇ ਦੇ ਆਧਾਰ 'ਤੇ ਕਮੇਟੀ ਵਿੱਚ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

2027 ਦੀਆਂ ਚੋਣਾਂ ਲਈ ਅਹਿਮ ਹੋਵੇਗੀ ਕਮੇਟੀ ਦੀ ਭੂਮਿਕਾ

ਪੰਜਾਬ ਪ੍ਰਦੇਸ਼ ਚੋਣ ਕਮੇਟੀ ਦਾ ਗਠਨ ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀਆਂ ਤਿਆਰੀਆਂ ਦਾ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਇਹ ਕਮੇਟੀ ਚੋਣਾਂ ਸਬੰਧੀ ਪਾਰਟੀ ਦੀ ਰਣਨੀਤੀ ਤਿਆਰ ਕਰਨ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਇਸ ਕਮੇਟੀ ਦੇ ਗਠਨ ਨਾਲ ਕਾਂਗਰਸ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਸੰਗਠਨਾਤਮਕ ਪੱਧਰ 'ਤੇ ਸਰਗਰਮ ਹੋ ਰਹੀ ਹੈ।