ਪੰਜਾਬ ਦੇ ਮਸ਼ਹੂਰ ਗਾਇਕਾ ਅਮਰ ਨੂਰੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਕਿਸੇ ਅਣਪਛਾਤੇ ਨੇ ਫੋਨ ਕਰ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ ਅਤੇ ਫਿਲਹਾਲ ਲਈ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਣਪਛਾਤੇ ਕਾਲਰ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਅਤੇ ਅਦਾਕਾਰਾ ਅਮਰ ਨੂਰੀ ਨੂੰ ਇੱਕ ਧਮਕੀ ਭਰਿਆ ਫੋਨ ਆਇਆ ਹੈ। ਇੰਸਪੈਕਟਰ ਗੁਰਮੀਤ ਸਿੰਘ ਹੋਣ ਦਾ ਦਾਅਵਾ ਕਰਨ ਵਾਲੇ ਨੇ ਅਮਰ ਨੂਰੀ ਨੂੰ ਧਮਕੀ ਦਿੱਤੀ। ਉਸਨੇ ਸੰਗੀਤ ਅਤੇ ਗਾਇਕੀ ਵਿੱਚ ਕੰਮ ਕਰਨ ਵਾਲੇ ਉਸਦੇ ਪੁੱਤਰ ਨੂੰ ਗਾਉਣਾ ਬੰਦ ਕਰਨ ਜਾਂ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ।
ਇਸ ਧਮਕੀ ਤੋਂ ਡਰ ਕੇ ਅਮਰ ਨੂਰੀ ਨੇ ਤੁਰੰਤ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਮੋਹਿਤ ਸਿੰਗਲਾ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਕਾਲ ਦੀ ਪ੍ਰਮਾਣਿਕਤਾ ਦਾ ਪਤਾ ਲਗਾਉਣ ਅਤੇ ਦੋਸ਼ੀ ਦੀ ਪਛਾਣ ਕਰਨ ਲਈ ਕੰਮ ਕਰ ਰਹੀ ਹੈ।