Wednesday, 19th of August 2026

ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਦਾ ਸੱਦਾ; 3 ਦਿਨਾਂ ਦੇ ਕਿਸਾਨ ਪ੍ਰਦਰਸ਼ਨ ਮਗਰੋਂ ਖੁੱਲ੍ਹਿਆ ਖਨੌਰੀ ਬਾਰਡਰ, 4 ਸਤੰਬਰ ਨੂੰ ਕੇਂਦਰੀ ਮੰਤਰੀ ਨਾਲ ਮੀਟਿੰਗ

ਖਨੌਰੀ ਬਾਰਡਰ ’ਤੇ ਕਿਸਾਨਾਂ ਦਾ ਤਿੰਨ ਦਿਨਾਂ ਤੋਂ ਚੱਲ ਰਿਹਾ ਮੋਰਚਾ ਕੇਂਦਰ ਨਾਲ ਮੀਟਿੰਗ ਦਾ ਸੱਦਾ ਮਿਲਣ ਤੋਂ ਬਾਅਦ ਸਮਾਪਤ ਹੋ ਗਿਆ ਹੈ। ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਸਮੇਤ ਤਿੰਨ ਮੰਤਰੀਆਂ ਨਾਲ ਵਾਰਤਾ ਹੋਵੇਗੀ। ਕਿਸਾਨਾਂ ਨੂੰ ਹਰਿਆਣਾ ਬਾਰਡਰ ’ਤੇ ਰੋਕੇ ਜਾਣ ਤੋਂ ਬਾਅਦ ਇਹ ਮੋਰਚਾ ਲਾਇਆ ਗਿਆ ਸੀ। ਕਿਸਾਨ ਭਾਰਤ-ਅਮਰੀਕਾ ਟ੍ਰੇਡ ਡੀਲ ਦਾ ਵਿਰੋਧ ਕਰ ਰਹੇ ਹਨ।

Edited By: Lajwinder Kaur | Updated at: August 19th 2026 02:52 PM
Trending News
ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਦਾ ਸੱਦਾ; 3 ਦਿਨਾਂ ਦੇ ਕਿਸਾਨ ਪ੍ਰਦਰਸ਼ਨ ਮਗਰੋਂ ਖੁੱਲ੍ਹਿਆ ਖਨੌਰੀ ਬਾਰਡਰ, 4 ਸਤੰਬਰ ਨੂੰ ਕੇਂਦਰੀ ਮੰਤਰੀ ਨਾਲ ਮੀਟਿੰਗ

ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਦਾ ਸੱਦਾ; 3 ਦਿਨਾਂ ਦੇ ਕਿਸਾਨ ਪ੍ਰਦਰਸ਼ਨ ਮਗਰੋਂ ਖੁੱਲ੍ਹਿਆ ਖਨੌਰੀ ਬਾਰਡਰ, 4 ਸਤੰਬਰ ਨੂੰ ਕੇਂਦਰੀ ਮੰਤਰੀ ਨਾਲ ਮੀਟਿੰਗ

ਖਨੌਰੀ ਬਾਰਡਰ 'ਤੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਮੋਰਚਾ ਆਖਿਰਕਾਰ ਸਮਾਪਤ ਹੋ ਗਿਆ ਹੈ। 16 ਅਗਸਤ ਨੂੰ 51 ਕਿਸਾਨਾਂ ਦਾ ਜਥਾ ਪੈਦਲ ਜੰਤਰ-ਮੰਤਰ ਜਾਣ ਲਈ ਰਵਾਨਾ ਹੋਣਾ ਸੀ, ਪਰ ਹਰਿਆਣਾ ਪ੍ਰਸ਼ਾਸਨ ਵੱਲੋਂ ਲੁਧਿਆਣਾ-ਹਿਸਾਰ ਹਾਈਵੇ ਨੂੰ ਕੰਕਰੀਟ ਬੈਰੀਕੇਡ ਅਤੇ ਕੰਡਿਆਲੀ ਤਾਰਾਂ ਲਗਾ ਕੇ ਰੋਕ ਦਿੱਤਾ ਗਿਆ। ਹੁਣ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਵਿਚਾਲੇ ਗੱਲਬਾਤ ਤੋਂ ਬਾਅਦ 4 ਸਤੰਬਰ ਨੂੰ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਦਾ ਸਮਾਂ ਤੈਅ ਹੋਇਆ ਹੈ। ਇਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਮੋਰਚਾ ਸਮਾਪਤ ਕਰ ਦਿੱਤਾ।

ਮੀਟਿੰਗ ਦੇ ਸੱਦੇ ਤੋਂ  ਬਾਅਦ ਕਿਸਾਨਾਂ ਨੇ ਲਿਆ ਅਹਿਮ ਫੈਸਲਾ

ਖਨੌਰੀ ਬਾਰਡਰ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ ਮਿਲਿਆ ਹੈ। ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 4 ਸਤੰਬਰ ਨੂੰ ਵਾਰਤਾ ਹੋਵੇਗੀ। ਇਸ ਮੀਟਿੰਗ ਵਿੱਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਸਮੇਤ ਤਿੰਨ ਕੇਂਦਰੀ ਮੰਤਰੀ ਸ਼ਾਮਲ ਹੋਣਗੇ। ਹਾਲਾਂਕਿ, ਮੀਟਿੰਗ ਕਿੱਥੇ ਹੋਵੇਗੀ, ਇਸ ਬਾਰੇ ਅਜੇ ਫੈਸਲਾ ਨਹੀਂ ਹੋਇਆ ਹੈ। ਕਿਸਾਨਾਂ ਨੇ ਅੱਜ ਅਰਧਨਗਨ ਹੋ ਕੇ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਦੀ ਪਹਿਲਕਦਮੀ ’ਤੇ ਕੇਂਦਰ ਨਾਲ ਇਹ ਮੀਟਿੰਗ ਤੈਅ ਹੋਈ ਹੈ।

ਤਿੰਨ ਦਿਨ ਪਹਿਲਾਂ ਪੰਜਾਬ ਤੋਂ 55 ਕਿਸਾਨਾਂ ਦਾ ਇੱਕ ਜਥਾ ਦਿੱਲੀ ਵੱਲ ਰਵਾਨਾ ਹੋਇਆ ਸੀ। ਹਾਲਾਂਕਿ, ਖਨੌਰੀ-ਦਾਤਾ ਸਿੰਘਵਾਲਾ ਬਾਰਡਰ ’ਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕ ਦਿੱਤਾ। ਇਸ ਤੋਂ ਬਾਅਦ ਕਿਸਾਨਾਂ ਦੀ ਜੀਂਦ ਦੀ ਡੀ.ਸੀ. ਵੈਸ਼ਾਲੀ ਸ਼ਰਮਾ ਨਾਲ ਦੋ ਵਾਰ ਮੀਟਿੰਗ ਹੋਈ, ਪਰ ਦੋਵੇਂ ਬੈਠਕਾਂ ਵਿੱਚ ਕੋਈ ਹੱਲ ਨਹੀਂ ਨਿਕਲ ਸਕਿਆ।

ਇਸ ਤੋਂ ਬਾਅਦ ਕਿਸਾਨਾਂ ਨੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕਰ ਦਿੱਤਾ ਅਤੇ ਪੰਜਾਬ ਵਾਲੇ ਪਾਸੇ ਧਰਨਾ ਲਗਾ ਕੇ ਬੈਠ ਗਏ। ਹੁਣ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ। ਕਿਸਾਨ ਭਾਰਤ-ਅਮਰੀਕਾ ਵਿਚਾਲੇ ਹੋਣ ਵਾਲੀ ਟ੍ਰੇਡ ਡੀਲ ਦਾ ਵਿਰੋਧ ਕਰ ਰਹੇ ਹਨ।

Punjabi Shorts

Latest News