ਅੰਮ੍ਰਿਤਸਰ: ਕੜਾਕੇ ਦੀ ਠੰਢ ਦੇ ਨਾਲ-ਨਾਲ, ਸੂਬੇ ਭਰ ਵਿੱਚ ਸੰਘਣੀ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਧੁੰਦ ਇੰਨੀ ਸੰਘਣੀ ਹੈ, ਕਿ ਵਿਜ਼ੀਬਿਲਿਟੀ ਲਗਭਗ ਜ਼ੀਰੋ ਹੋ ਗਈ ਹੈ, ਜਿਸ ਨਾਲ ਸੜਕਾਂ 'ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ ਅਤੇ ਲੋਕਾਂ ਨੂੰ ਕੰਮ 'ਤੇ ਜਾਣ ਵਿੱਚ ਮੁਸ਼ਕਲਾਂ ਆ ਰਹੀਆਂ ਨੇ।
ਮੌਸਮ ਵਿਭਾਗ ਨੇ ਸੂਬੇ ਭਰ ’ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਸਵੇਰੇ ਅਤੇ ਦੇਰ ਰਾਤ ਨੂੰ ਧੁੰਦ ਵਧ ਰਹਿ ਸਕਦੀ ਹੈ। ਪਿੰਡਾਂ ਨੂੰ ਜੋੜਨ ਵਾਲੀਆਂ ਹਾਈਵੇਅ ਅਤੇ ਸੜਕਾਂ 'ਤੇ ਵਿਜ਼ੀਬਿਲਿਟੀ ਬਹੁਤ ਘੱਟ ਹੋਣ ਕਾਰਨ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਵੀ ਅਪੀਲ ਕੀਤੀ ਗਈ ਹੈ।