ਪੰਜਾਬ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਬਟਾਲਾ ਪੁਲਿਸ ਨਾਲ ਮਿਲ ਕੇ ਸਾਂਝੇ ਆਪਰੇਸ਼ਨ ਦੌਰਾਨ ਕਾਰਵਾਈ ਨੂੰ ਅੰਜਾਮ ਦਿੱਤਾ ਹੈ ।
ਡੀ.ਜੀ.ਪੀ. ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਟਾਲਾ ਦੇ ਵਸਨੀਕ ਗੁਰਲਵ ਸਿੰਘ ਉਰਫ਼ ਲਵ ਰੰਧਾਵਾ ਵਜੋਂ ਹੋਈ ਹੈ।
ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਅੰਮ੍ਰਿਤ ਦਲਮ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ ਅਤੇ ਉਸਦਾ ਅਪਰਾਧਿਕ ਪਿਛੋਕੜ ਹੈ, ਅਸਲਾ ਐਕਟ ਤੇ ਚੋਰੀ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਾਮਲ ਹੈ।
ਇਸ ਮਾਮਲੇ ਵਿੱਚ ਬਟਾਲਾ ਦੇ ਸਿਵਲ ਲਾਈਨ ਪੁਲਿਸ ਸਟੇਸ਼ਨ ਵਿੱਚ ਐੱਫ ਆਈ ਆਰ ਦਰਜ ਕੀਤੀ ਗਈ ਹੈ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ।