Sunday, 11th of January 2026

Big Relief For CM Maan, CM ਮਾਨ ਤੇ ਹਰਪਾਲ ਚੀਮਾ ਨੂੰ ਹਾਈਕੋਰਟ ਤੋਂ ਰਾਹਤ

Reported by: Sukhjinder Singh  |  Edited by: Jitendra Baghel  |  November 29th 2025 09:30 PM  |  Updated: November 29th 2025 09:31 PM
Big Relief For CM Maan, CM ਮਾਨ ਤੇ ਹਰਪਾਲ ਚੀਮਾ ਨੂੰ ਹਾਈਕੋਰਟ ਤੋਂ ਰਾਹਤ

Big Relief For CM Maan, CM ਮਾਨ ਤੇ ਹਰਪਾਲ ਚੀਮਾ ਨੂੰ ਹਾਈਕੋਰਟ ਤੋਂ ਰਾਹਤ

ਮੁੱਖ ਮੰਤਰੀ ਭਗਵੰਤ ਮਾਨ ਸਣੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ । ਇੱਕ FIR ਜੋ ਕਿ 2020 ਵਿਚ ਦਰਜ ਹੋਈ ਸੀ ਉਸ ਨੂੰ ਹਾਈਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ । ਇਹ FIR ਚੰਡੀਗੜ੍ਹ ਧਰਨੇ ਦੌਰਾਨ ਦਰਜ ਹੋਈ ਸੀ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਸੀ । ਸੀਐੱਮ ਮਾਨ, ਹਰਪਾਲ ਚੀਮਾ, ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਬਲਜਿੰਦਰ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਜੈਕਿਸ਼ਨ ਸਿੰਘ ਰੋੜੀ, ਮਾਸਟਰ ਬਲਦੇਵ ਸਿੰਘ, ਨਰਿੰਦਰ ਸਿੰਘ ਸ਼ੇਰਗਿੱਲ, ਸਰਬਜੀਤ ਕੌਰ ਮਾਣੂੰਕੇ ਸਣੇ ਕਈ ਆਗੂਆਂ ਨੂੰ ਰਾਹਤ ਦਿੱਤੀ ਗਈ ਹੈ।

ਕਾਬਿਲਗੌਰ ਹੈ ਕਿ 2020-21 ਵਿੱਚ ਪੰਜਾਬ ਵਿੱਚ ਬਿਜਲੀ ਦਰਾਂ ਵਿਚ ਵਾਧੇ ਵਿਰੁੱਧ ਮੁਜ਼ਾਹਰਾ ਤੇ ਲਖੀਮਪੁਰ ਖੀਰੀ ਘਟਨਾ ਦੌਰਾਨ ਪ੍ਰਦਰਸ਼ਨ ਵਿੱਚ ਕਿਸਾਨਾਂ ‘ਤੇ ਜੋ ਗੱਡੀਆਂ ਚੜ੍ਹਾਈਆਂ ਗਈਆਂ ਸਨ ਦੇ ਵਿਰੋਧ ਵਿੱਚ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤੇ ਗਏ ਸੀ, ਉਸ ਖਿਲਾਫ FIR ਦਰਜ ਕੀਤੀਆਂ ਗਈਆਂ ਸੀ । ਇਸ ਧਰਨੇ ਦੌਰਾਨ ਪੁਲਿਸ ਨਾਲ ਧੱਕਾ-ਮੁੱਕੀ ਵੀ ਹੋਈ ਸੀ, ਜਿਨ੍ਹਾਂ ਨੂੰ ਕਿ ਹੁਣ ਰੱਦ ਕਰ ਦਿੱਤਾ ਗਿਆ ਹੈ।