ਸਮਾਰਟ ਸਿਟੀ ਲੁਧਿਆਣਾ ਵਿਖੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਦੇ ਕੰਮ ਕਰਾਏ ਜਾ ਰਹੇ ਹਨ, ਉੱਥੇ ਹੀ ਲੁਧਿਆਣਾ ਵਿੱਚ ਸਮਾਰਟ ਟਰੈਫ਼ਿਕ ਲਾਈਟਾਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਟਰੈਫਿਕ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਉਸੇ ਕੜੀ ਤਹਿਤ ਹਲਕਾ ਪੂਰਵੀ ਤੇ ਕੇਂਦਰੀ ਦੇ ਇਲਾਕੇ ਜੋਧੇਵਾਲ ਬਸਤੀ ਚੌਂਕ ਵਿੱਚ ਸਮਾਰਟ ਟਰੈਫਿਕ ਲਾਈਟਾਂ ਦਾ ਉਦਘਾਟਨ ਕੀਤਾ ਗਿਆ, ਇਹ ਉਦਘਾਟਨ ਹਲਕਾ ਪੂਰਵੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪ੍ਰੈਸ਼ਰ ਪੱਪੀ ਨਗਰ ਨਿਗਮ ਮੇਅਰ ਇੰਦਰਜੀਤ ਕੌਰ ਵੱਲੋਂ ਕੀਤਾ ਗਿਆ।
ਉਹਨਾਂ ਨੇ ਕਿਹਾ ਕਿ ਇਸ ਇਲਾਕੇ ਵਿੱਚ ਲੰਬੇ ਸਮੇਂ ਤੋਂ ਲੋਕਾਂ ਦੀ ਸਿਫਾਰਸ ਸੀ, ਜਿਸ ਤਹਿਤ ਸਹਿਰ ਅੰਦਰ ਟਰੈਫ਼ਿਕ ਦੀਆਂ ਲਾਈਟਾਂ ਲਗਾਈਆਂ ਗਈਆਂ, ਹੁਣ ਲੁਧਿਆਣਾ ਨਗਰ ਨਿਗਮ ਵੱਲੋਂ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਸਮਾਰਟ ਟਰੈਫਿਕ ਲਾਈਟਾਂ ਲਗਾਈਆਂ ਗਈਆਂ ਹਨ, ਇਸ ਨਾਲ ਟਰੈਫਿਕ ਦੀ ਵੱਡੀ ਸਮੱਸਿਆ ਦਾ ਹੱਲ ਹੋਵੇਗਾ। ਉਹਨਾਂ ਕਿਹਾ ਕਿ ਸ਼ਹਿਰ ਦੇ ਜਿਹੜੇ ਹੋਰ ਹਿੱਸਿਆਂ ਵਿੱਚ ਸਮਾਰਟ ਟਰੈਫਿਕ ਲਾਈਟਸ ਨਹੀਂ ਲੱਗੀਆਂ, ਉਥੇ ਟਰੈਫਿਕ ਲਾਇਟਾਂ ਲਗਾਈਆਂ ਜਾਣਗੀਆਂ।
ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਜਿਹੜੇ ਵੀ ਲੋਕ ਲੁਧਿਆਣਾ ਸ਼ਹਿਰ ਵਿੱਚ ਟਰੈਫਿਕ ਨਿਯਮਾਂ ਦੀ ਲੰਘਣਾ ਕਰਦੇ ਹਨ, ਉਹਨਾਂ ਲਈ ਸਮਾਰਟ ਲਾਈਟਾਂ ਨਾਲ ਕੈਮਰੇ ਲਗਾਏ ਗਏ ਹਨ ਤਾਂ ਜੋ ਟਰੈਫਿਕ ਨਿਯਮ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਅੱਗੇ ਵੀ ਸਰਕਾਰ ਅਤੇ ਨਗਰ ਨਿਗਮ ਲੁਧਿਆਣਾ ਲਈ ਵੱਡੇ ਵਿਕਾਸ ਕਾਰਜ ਕੀਤੇ ਜਾਣਗੇ।