Wednesday, 22nd of July 2026

ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ! ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ AI ਦੀ ਪੜ੍ਹਾਈ ਕਰਵਾਈ ਜਾਏਗੀ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂਆਤ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ 23 ਜੁਲਾਈ ਤੋਂ ਪਹਿਲੀ ਤੋਂ 12ਵੀਂ ਜਮਾਤ ਤੱਕ AI (ਆਰਟੀਫੀਸ਼ੀਅਲ ਇੰਟੈਲੀਜੈਂਸ) ਦੀ ਪੜ੍ਹਾਈ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਵਿਦਿਆਰਥੀਆਂ ਨੂੰ ਉਮਰ ਅਨੁਸਾਰ AI, ਕੋਡਿੰਗ ਅਤੇ ਡਾਟਾ ਸਾਇੰਸ ਦੀ ਸਿੱਖਿਆ ਦਿੱਤੀ ਜਾਵੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਬੱਚੇ ਆਧੁਨਿਕ ਤਕਨੀਕ ਵਿੱਚ ਅੱਗੇ ਵਧਣਗੇ ਅਤੇ ਭਵਿੱਖ ਦੀਆਂ ਨੌਕਰੀਆਂ ਲਈ ਹੋਰ ਤਿਆਰ ਹੋਣਗੇ।

Edited By: Lajwinder Kaur | Updated at: July 22nd 2026 03:54 PM
Trending News
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ! ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ AI ਦੀ ਪੜ੍ਹਾਈ ਕਰਵਾਈ ਜਾਏਗੀ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ! ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ AI ਦੀ ਪੜ੍ਹਾਈ ਕਰਵਾਈ ਜਾਏਗੀ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂਆਤ

ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਇਤਿਹਾਸਕ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨੂੰ ਮੁੱਖ ਵਿਸ਼ੇ ਵਜੋਂ ਪੜ੍ਹਾਉਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਜਾਣਕਾਰੀ ਦਿੱਤੀ ਕਿ ਭਲਕੇ ਯਾਨੀ ਵੀਰਵਾਰ, 23 ਜੁਲਾਈ 2026 ਤੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ 12ਵੀਂ ਜਮਾਤ ਤੱਕ AI ਦੀ ਪੜ੍ਹਾਈ ਸ਼ੁਰੂ ਹੋ ਜਾਵੇਗੀ।

ਇਹ ਪਹਿਲਕਦਮੀ ਪੰਜਾਬ ਨੂੰ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣਾਉਣ ਵੱਲ ਵੱਡਾ ਕਦਮ ਹੈ, ਜਿੱਥੇ ਇੰਨੇ ਵੱਡੇ ਪੱਧਰ 'ਤੇ ਆਧੁਨਿਕ ਤਕਨੀਕ ਨੂੰ ਪਾਠਕ੍ਰਮ ਦਾ ਹਿੱਸਾ ਬਣਾਇਆ ਗਿਆ ਹੈ। ਇਸ ਨਵੇਂ ਵਿਸ਼ੇ ਨੂੰ ਕੰਪਿਊਟਰ ਸਾਇੰਸ ਦੇ ਨਾਲ-ਨਾਲ ਇੱਕ ਲਾਜ਼ਮੀ ਵਿਸ਼ੇ ਵਜੋਂ ਸ਼ਾਮਲ ਕੀਤਾ ਗਿਆ ਹੈ।

ਹਰਜੋਤ ਸਿੰਘ ਬੈਂਸ ਦਾ ਵੱਡਾ ਐਲਾਨ: 'ਚੀਨ ਅਤੇ ਦੱਖਣ ਕੋਰੀਆ ਦੀ ਤਰਜ਼ 'ਤੇ ਪੜ੍ਹਨਗੇ ਪੰਜਾਬ ਦੇ ਬੱਚੇ'

ਲੁਧਿਆਣਾ ਵਿੱਚ ਆਯੋਜਿਤ 'ਬ੍ਰਾਈਟ ਮਾਈਂਡਸ ਪੰਜਾਬ 2026' ਪ੍ਰੋਗਰਾਮ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਇੱਕ ਸਾਲ ਤੋਂ ਇਸ ਪਾਠਕ੍ਰਮ 'ਤੇ ਕੰਮ ਕਰ ਰਹੀ ਸੀ। ਉਨ੍ਹਾਂ ਕਿਹਾ, "ਹੁਣ ਸਾਡੇ ਸਰਕਾਰੀ ਸਕੂਲਾਂ ਦੇ ਬੱਚੇ ਉਹੀ ਤਕਨੀਕ ਪੜ੍ਹਨਗੇ ਜੋ ਚੀਨ ਅਤੇ ਦੱਖਣ ਕੋਰੀਆ ਵਰਗੇ ਵਿਕਸਿਤ ਦੇਸ਼ਾਂ ਵਿੱਚ ਪੜ੍ਹਾਈ ਜਾਂਦੀ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਬੱਚੇ ਗਲੋਬਲ ਪੱਧਰ 'ਤੇ ਮੁਕਾਬਲਾ ਕਰਨ ਦੇ ਯੋਗ ਬਣਨ।"

ਮੰਤਰੀ ਬੈਂਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਗਲੇ 15 ਦਿਨਾਂ ਦੇ ਅੰਦਰ-ਅੰਦਰ ਵਿਦਿਆਰਥੀਆਂ ਨੂੰ AI ਦੀਆਂ ਨਵੀਆਂ ਪਾਠ-ਪੁਸਤਕਾਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ, ਤਕਨੀਕੀ ਬਦਲਾਅ ਨੂੰ ਧਿਆਨ ਵਿੱਚ ਰੱਖਦਿਆਂ ਹਰ 6 ਮਹੀਨਿਆਂ ਬਾਅਦ AI ਦੇ ਸਿਲੇਬਸ ਨੂੰ ਅੱਪਡੇਟ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀ ਹਮੇਸ਼ਾ ਤਾਜ਼ਾ ਜਾਣਕਾਰੀ ਨਾਲ ਜੁੜੇ ਰਹਿਣ।

ਪਹਿਲੀ ਤੋਂ 12ਵੀਂ ਤੱਕ ਕੀ ਹੋਵੇਗਾ ਖਾਸ?

ਪੰਜਾਬ ਸਰਕਾਰ ਨੇ AI ਪਾਠਕ੍ਰਮ ਨੂੰ ਵਿਦਿਆਰਥੀਆਂ ਦੀ ਉਮਰ ਅਤੇ ਸਮਝ ਮੁਤਾਬਕ ਵੰਡਿਆ ਹੈ:

ਪਹਿਲੀ ਤੋਂ ਪੰਜਵੀਂ ਜਮਾਤ: ਇੱਥੇ ਬੱਚਿਆਂ ਨੂੰ AI ਦੀ ਬੁਨਿਆਦੀ ਜਾਣਕਾਰੀ ਅਤੇ ਇਸ ਦੀ ਜ਼ਿੰਮੇਵਾਰ ਵਰਤੋਂ ਬਾਰੇ ਦੱਸਿਆ ਜਾਵੇਗਾ। ਇਸ ਦਾ ਮਕਸਦ ਬੱਚਿਆਂ ਵਿੱਚ ਤਕਨੀਕ ਪ੍ਰਤੀ ਰੁਚੀ ਪੈਦਾ ਕਰਨਾ ਹੈ।

ਛੇਵੀਂ ਤੋਂ ਬਾਰ੍ਹਵੀਂ ਜਮਾਤ: ਉੱਚ ਜਮਾਤਾਂ ਵਿੱਚ 'Foundation AI', 'AI Skills' ਅਤੇ 'Innovation Skills' ਵਰਗੇ ਮਾਡਿਊਲ ਹੋਣਗੇ। ਵਿਦਿਆਰਥੀਆਂ ਨੂੰ ਕੋਡਿੰਗ, ਡੇਟਾ ਸਾਇੰਸ ਅਤੇ AI ਦੇ ਵਿਹਾਰਕ ਉਪਯੋਗ ਸਿਖਾਏ ਜਾਣਗੇ।

ਇਸ ਕੋਰਸ ਨੂੰ ਪੂਰਾ ਕਰਨ 'ਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਰਟੀਫਿਕੇਟ ਵੀ ਦਿੱਤੇ ਜਾਣਗੇ, ਜੋ ਉਨ੍ਹਾਂ ਨੂੰ ਉੱਚ ਸਿੱਖਿਆ ਅਤੇ ਭਵਿੱਖ ਵਿੱਚ ਰੁਜ਼ਗਾਰ ਪ੍ਰਾਪਤ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ।

ਮਨੀਸ਼ ਸਿਸੋਦੀਆ ਨੇ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਦੀ ਕੀਤੀ ਸ਼ਲਾਘਾ

ਇਸ ਪ੍ਰੋਗਰਾਮ ਵਿੱਚ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਸ਼ਿਰਕਤ ਕੀਤੀ। ਸਿਸੋਦੀਆ ਨੇ ਪੰਜਾਬ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਦੇ ਦੌਰ ਵਿੱਚ 'ਰਟਣ' ਦੀ ਬਜਾਏ 'ਸਵਾਲ ਪੁੱਛਣ' ਦੀ ਸਮਰੱਥਾ ਵਿਕਸਿਤ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ AI ਸਿੱਖਿਆ ਨਾਲ ਬੱਚਿਆਂ ਦੀ ਸੋਚਣ ਸ਼ਕਤੀ ਵਧੇਗੀ ਅਤੇ ਉਹ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਹੋਣਗੇ।

ਹਰਜੋਤ ਸਿੰਘ ਬੈਂਸ ਨੇ ਕੇਂਦਰ ਸਰਕਾਰ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਨੂੰ AI ਸਿੱਖਿਆ ਵਿੱਚ ਪਹਿਲ ਕਰਨੀ ਚਾਹੀਦੀ ਸੀ, ਪਰ ਪੰਜਾਬ ਨੇ ਪਹਿਲ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ।

CM ਮਾਨ ਤੇ ਅਰਵਿੰਦ ਕੇਜਰੀਵਾਲ ਵੀ ਦਿੱਤੀ ਵਧਾਈ

CM ਮਾਨ ਨੇ ਵੀ ਵੀਡੀਓ ਸੁਨੇਹਾ ਸ਼ੇਅਰ ਕਰਕੇ ਪੰਜਾਬੀਆਂ ਨੂੰ ਖੁਸ਼ਖਬਰੀ ਦਿੱਤੀ ਹੈ। ਇਸ ਵੀਡੀਓ ਦੇ ਵਿੱਚ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਨਜ਼ਰ ਆ ਰਹੇ ਹਨ। ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- 'ਦੇਸ਼ ਨੂੰ ਵਿਕਸਤ ਅਤੇ ਖ਼ੁਸ਼ਹਾਲ ਬਣਾਉਣ ਲਈ ਹਰ ਬੱਚੇ ਨੂੰ ਮਿਆਰੀ ਸਿੱਖਿਆ ਦੇਣਾ ਬੇਹੱਦ ਜ਼ਰੂਰੀ ਹੈ। ਪੰਜਾਬ ਦੇ ਬੱਚਿਆਂ ਦਾ ਭਵਿੱਖ ਰੌਸ਼ਨ ਕਰਨ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਲਈ 'ਤੁਹਾਡੀ ਸਰਕਾਰ' ਪੂਰੀ ਤਰ੍ਹਾਂ ਵਚਨਬੱਧ ਹੈ।'

ਅਧਿਆਪਕਾਂ ਦੀ ਟ੍ਰੇਨਿੰਗ ਅਤੇ ਲਾਈਵ ਕਲਾਸਾਂ

ਸਕੂਲਾਂ ਵਿੱਚ ਇਸ ਵਿਸ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਨੇ ਵਿਸ਼ੇਸ਼ ਪ੍ਰਬੰਧ ਕੀਤੇ ਹਨ:

ਅਧਿਆਪਕਾਂ ਦੀ ਟ੍ਰੇਨਿੰਗ: ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੂੰ AI ਮਾਹਿਰਾਂ ਰਾਹੀਂ ਨਿਯਮਤ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

ਲਾਈਵ ਆਨਲਾਈਨ ਕਲਾਸਾਂ: ਜਿੱਥੇ ਲੋੜ ਹੋਵੇਗੀ, ਉੱਥੇ ਵਿਸ਼ਾ ਮਾਹਿਰਾਂ ਰਾਹੀਂ ਲਾਈਵ ਆਨਲਾਈਨ ਕਲਾਸਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ।

ਡਿਜੀਟਲ ਇਨਫਰਾਸਟਰਕਚਰ: ਸਕੂਲਾਂ ਦੀਆਂ ਲੈਬਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਬੱਚੇ ਆਸਾਨੀ ਨਾਲ ਪ੍ਰੈਕਟੀਕਲ ਕਰ ਸਕਣ।

ਪੰਜਾਬ ਸਰਕਾਰ ਦਾ ਇਹ ਫੈਸਲਾ ਨਾ ਸਿਰਫ਼ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕੇਗਾ, ਸਗੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵਧੇਰੇ ਸਮਰੱਥ ਬਣਾਏਗਾ। 

Punjabi Shorts

Latest News