Sunday, 27th of September 2026

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 3 ਆਈ.ਏ.ਐਸ. ਅਤੇ 5 PCS ਅਧਿਕਾਰੀਆਂ ਦੇ ਤਬਾਦਲੇ

Edited By: Lajwinder Kaur | Updated at:
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 3 ਆਈ.ਏ.ਐਸ. ਅਤੇ 5 PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 3 ਆਈ.ਏ.ਐਸ. ਅਤੇ 5 PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਪ੍ਰਭਾਵ ਨਾਲ ਇੱਕ ਵੱਡਾ ਫੇਰਬਦਲ ਕੀਤਾ ਹੈ, ਜਿਸ ਤਹਿਤ 3 ਆਈ.ਏ.ਐਸ. (IAS) ਅਤੇ 5 ਪੀ.ਸੀ.ਐਸ. (PCS) ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ । ਇਹ ਹੁਕਮ ਪੰਜਾਬ ਦੇ ਰਾਜਪਾਲ ਦੇ ਨਿਰਦੇਸ਼ਾਂ 'ਤੇ ਜਾਰੀ ਕੀਤੇ ਗਏ ਹਨ । ਜਿਨ੍ਹਾਂ ਦੀ ਲਿਸਟ ਹੇਠ ਦਿੱਤੇ ਅਨੁਸਾਰ ਹੈ

ਤਬਾਦਲੇ ਵਾਲੇ ਪੀ.ਸੀ.ਐਸ. (PCS) ਅਧਿਕਾਰੀ

ਸ੍ਰੀਮਤੀ ਪੂਜਾ ਸਿਆਲ: ਵਧੀਕ ਡਿਪਟੀ ਕਮਿਸ਼ਨਰ (ਜਨਰਲ), ਫਤਿਹਗੜ੍ਹ ਸਾਹਿਬ ਤੋਂ ਹੁਣ ਕਮਿਸ਼ਨਰ, ਨਗਰ ਨਿਗਮ, ਪਟਿਆਲਾ ਲਗਾਇਆ ਗਿਆ ਹੈ । 

ਸ੍ਰੀਮਤੀ ਅਮਰਬੀਰ ਕੌਰ ਭੁੱਲਰ: ਸਕੱਤਰ, ਪੰਜਾਬ ਅਧੀਨ ਸੇਵਾ ਚੋਣ ਬੋਰਡ ਤੋਂ ਹੁਣ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਫਤਿਹਗੜ੍ਹ ਸਾਹਿਬ ਵਜੋਂ ਤਾਇਨਾਤ ਕੀਤਾ ਗਿਆ ਹੈ।ਸ੍ਰੀਮਤੀ ਕਨੂੰ ਥਿੰਦ: ਸੰਯੁਕਤ ਡਾਇਰੈਕਟਰ (ਪ੍ਰਸ਼ਾਸਨ), ਉਦਯੋਗ ਤੇ ਵਣਜ ਵਿਭਾਗ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਨਾਲ ਹੁਣ ਵਾਧੂ ਚਾਰਜ ਵਧੀਕ ਮੈਨੇਜਿੰਗ ਡਾਇਰੈਕਟਰ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦਾ ਵੀ ਦਿੱਤਾ ਗਿਆ ਹੈ । 

ਸ਼੍ਰੀ ਅਮਰਿੰਦਰ ਸਿੰਘ ਟਿਵਾਣਾ: ਸੰਯੁਕਤ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ ਤੋਂ ਹੁਣ ਸਕੱਤਰ, ਪੰਜਾਬ ਅਧੀਨ ਸੇਵਾ ਚੋਣ ਬੋਰਡ ਲਗਾਇਆ ਗਿਆ ਹੈ । 

ਸ੍ਰੀ ਵਿਕਾਸ ਹੀਰਾ: ਵਧੀਕ ਮੁੱਖ ਪ੍ਰਸ਼ਾਸਕ (ਪਾਲਿਸੀ), ਪੰਜਾਬ ਸ਼ਹਿਰੀ ਯੋਜਨਾ ਤੇ ਵਿਕਾਸ ਅਥਾਰਟੀ ਦੇ ਨਾਲ ਹੁਣ ਵਧੀਕ ਮੁੱਖ ਪ੍ਰਸ਼ਾਸਕ, ਗਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ (GLADA) ਦਾ ਵਾਧੂ ਚਾਰਜ ਸੰਭਾਲਣਗੇ । 

ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਸਾਰੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ 'ਤੇ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ । ਖਾਲੀ ਹੋਈਆਂ ਅਸਾਮੀਆਂ ਦੇ ਕੰਮ ਦਾ ਨਿਪਟਾਰਾ ਸਬੰਧਤ ਅਥਾਰਟੀਆਂ ਦੁਆਰਾ ਅੰਦਰੂਨੀ ਪ੍ਰਬੰਧਾਂ ਰਾਹੀਂ ਕੀਤਾ ਜਾਵੇਗਾ ।