Wednesday, 29th of July 2026

Punjab Holiday: ਪੰਜਾਬ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ: ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, ਵਿਦਿਆਰਥੀਆਂ ਤੇ ਮੁਲਾਜ਼ਮਾਂ ਦੀ ਲੱਗੀ ਮੌਜ!

ਸਰਕਾਰੀ ਮੁਲਾਜ਼ਮਾਂ ਲਈ ਚੰਗੀ ਖਬਰ, ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ। ਜਿਸ ਕਾਰਨ ਸਕੂਲ, ਕਾਲਜ, ਵਿਦਿਅਕ ਸੰਸਥਾਵਾਂ ਅਤੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਲਗਾਤਾਰ ਛੁੱਟੀਆਂ ਮਿਲਣ ਕਾਰਨ ਲੋਕਾਂ ਨੂੰ ਘੁੰਮਣ-ਫਿਰਨ ਅਤੇ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣ ਦਾ ਵਧੀਆ ਮੌਕਾ ਮਿਲ ਗਿਆ ਹੈ।

Edited By: Lajwinder Kaur | Updated at: July 29th 2026 11:05 AM
Trending News
Punjab Holiday: ਪੰਜਾਬ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ: ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, ਵਿਦਿਆਰਥੀਆਂ ਤੇ ਮੁਲਾਜ਼ਮਾਂ ਦੀ ਲੱਗੀ ਮੌਜ!

Punjab Holiday: ਪੰਜਾਬ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ: ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, ਵਿਦਿਆਰਥੀਆਂ ਤੇ ਮੁਲਾਜ਼ਮਾਂ ਦੀ ਲੱਗੀ ਮੌਜ!

ਪੰਜਾਬ ਵਿੱਚ ਵਿਦਿਆਰਥੀਆਂ ਅਤੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਬੇ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ, ਜਿਸ ਕਾਰਨ ਸਕੂਲ, ਕਾਲਜ, ਵਿਦਿਅਕ ਸੰਸਥਾਵਾਂ ਅਤੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਲਗਾਤਾਰ ਛੁੱਟੀਆਂ ਮਿਲਣ ਕਾਰਨ ਲੋਕਾਂ ਨੂੰ ਘੁੰਮਣ-ਫਿਰਨ ਅਤੇ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣ ਦਾ ਵਧੀਆ ਮੌਕਾ ਮਿਲ ਗਿਆ ਹੈ।

31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ 'ਤੇ ਸਰਕਾਰੀ ਛੁੱਟੀ

ਪ੍ਰਾਪਤ ਜਾਣਕਾਰੀ ਅਨੁਸਾਰ, ਸ਼ੁੱਕਰਵਾਰ, 31 ਜੁਲਾਈ ਨੂੰ ਮਹਾਨ ਸੁਤੰਤਰਤਾ ਸੰਗਰਾਮੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਭਰ ਵਿੱਚ ਜਨਤਕ ਛੁੱਟੀ ਰਹੇਗੀ। ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਅਦਾਰੇ, ਬੈਂਕ, ਸਕੂਲ ਅਤੇ ਕਾਲਜ ਮੁਕੰਮਲ ਤੌਰ 'ਤੇ ਬੰਦ ਰਹਿਣਗੇ ਤਾਂ ਜੋ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਸਕੇ।

ਲੰਬੇ ਵੀਕਐਂਡ ਦਾ ਮਿਲੇਗਾ ਆਨੰਦ

31 ਜੁਲਾਈ (ਸ਼ੁੱਕਰਵਾਰ) ਦੀ ਛੁੱਟੀ ਤੋਂ ਬਾਅਦ ਅਗਲੇ ਦਿਨ ਯਾਨੀ 1 ਅਗਸਤ (ਸ਼ਨੀਵਾਰ) ਅਤੇ 2 ਅਗਸਤ (ਐਤਵਾਰ) ਨੂੰ ਹਫ਼ਤਾਵਾਰੀ ਛੁੱਟੀਆਂ ਹੋਣਗੀਆਂ। ਇਸ ਤਰ੍ਹਾਂ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਇਕੱਠੀਆਂ ਤਿੰਨ ਛੁੱਟੀਆਂ (ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ) ਦਾ ਲਾਭ ਮਿਲੇਗਾ।

ਜੇਕਰ ਤੁਸੀਂ ਵੀ ਇਸ ਲੰਬੇ ਵੀਕਐਂਡ (Long Weekend) ਦੌਰਾਨ ਕਿਸੇ ਯਾਤਰਾ ਜਾਂ ਘੁੰਮਣ-ਫਿਰਨ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਸਮਾਂ ਤੁਹਾਡੇ ਲਈ ਬਹੁਤ ਵਧੀਆ ਸਾਬਤ ਹੋ ਸਕਦਾ ਹੈ।

Punjabi Shorts

Latest News