ਜਲੰਧਰ ਵਿੱਚ ਸਵੇਰ ਦੇ ਸਮੇਂ ਸੰਘਣੀ ਧੁੰਦ ਦੇ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸਾ ਵਿੱਚ ਕਈ ਵਾਹਨ ਹਾਈਵੇ 'ਤੇ ਆਪਸ ਵਿੱਚ ਟਕਰਾ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕਸਬਾ ਕਿਸ਼ਨਗੜ੍ਹ ਦੇ ਅੱਡਾ ਬਿਆਸ ਪਿੰਡ ਨੇੜੇ ਵਾਪਰਿਆ ਅਤੇ ਇਸ ਦੌਰਾਨ ਕਈ ਲੋਕ ਜ਼ਖਮੀ ਵੀ ਹੋ ਗਏ। ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਸਵੇਰ ਦੇ ਸਮੇਂ ਧੁੰਦ ਹੋਣ ਕਾਰਨ ਵਿਜ਼ੀਬਿਲਟੀ ਵੀ ਕਾਫੀ ਘੱਟ ਸੀ, ਇਸ ਕਾਰਨ ਕੈਂਟਰ ਚਾਲਕ ਵੱਲੋਂ ਅਚਾਨਕ ਬ੍ਰੇਕ ਲਗਾਉਣ 'ਤੇ ਪਿੱਛੋਂ ਆ ਰਹੀਆਂ ਤਿੰਨ ਕਾਰਾਂ ਉਸ ਨਾਲ ਟਕਰਾ ਗਈਆਂ। ਇਹ ਹਾਦਸਾ ਸਵੇਰੇ ਕਰੀਬ 8 ਵਜੇ ਵਾਪਰਿਆ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏਐੱਸਆਈ ਰਣਧੀਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਦੱਸਿਆ ਕਿ ਹਾਦਸੇ ਕਾਰਨ 3 ਲੋਕ ਜ਼ਖਮੀ ਹੋ ਗਏ ਹਨ।
ਹਾਦਸੇ ਕਾਰਨ ਹਾਈਵੇ 'ਤੇ ਜਾਮ ਲੱਗ ਗਿਆ ਅਤੇ ਗਨੀਮਤ ਰਹੀ ਕਿ ਕੋਈ ਵੱਡਾ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸੇ ਤੋਂ ਬਾਅਦ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ।