Wednesday, 26th of August 2026

27 ਅਗਸਤ ਨੂੰ ਪੰਜਾਬ 'ਚ ਮਹਾ ਹੜਤਾਲ: ਸਰਕਾਰੀ ਦਫ਼ਤਰ, ਸਕੂਲ-ਕਾਲਜ ਸਣੇ ਜਾਣੋ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ!

ਪੰਜਾਬ ਵਿੱਚ ਕਰੀਬ 7 ਲੱਖ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਨਾਰਾਜ਼ਗੀ ਵਧ ਰਹੀ ਹੈ। ਸਾਂਝਾ ਮੁਲਾਜ਼ਮ ਮੋਰਚਾ ਨੇ 27 ਅਗਸਤ ਨੂੰ ਰਾਜ ਪੱਧਰੀ ਹੜਤਾਲ ਦਾ ਐਲਾਨ ਕੀਤਾ ਹੈ। ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਲੰਬਿਤ 18 ਫ਼ੀਸਦੀ ਮਹਿੰਗਾਈ ਭੱਤਾ ਦੇਣਾ, ਪੇ-ਸਕੇਲ ਅਤੇ ਭੱਤਿਆਂ ਦੀਆਂ ਵਿਸੰਗਤੀਆਂ ਦੂਰ ਕਰਨਾ ਅਤੇ ਠੇਕਾ ਤੇ ਆਊਟਸੋਰਸ ਕਰਮਚਾਰੀਆਂ ਨੂੰ ਨਿਯਮਤ ਕਰਨਾ ਸ਼ਾਮਲ ਹੈ।

Edited By: Lajwinder Kaur | Updated at: August 26th 2026 05:44 PM
Trending News
27 ਅਗਸਤ ਨੂੰ ਪੰਜਾਬ 'ਚ ਮਹਾ ਹੜਤਾਲ: ਸਰਕਾਰੀ ਦਫ਼ਤਰ, ਸਕੂਲ-ਕਾਲਜ ਸਣੇ ਜਾਣੋ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ!

27 ਅਗਸਤ ਨੂੰ ਪੰਜਾਬ 'ਚ ਮਹਾ ਹੜਤਾਲ: ਸਰਕਾਰੀ ਦਫ਼ਤਰ, ਸਕੂਲ-ਕਾਲਜ ਸਣੇ ਜਾਣੋ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ!

ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਵੱਲੋਂ ਕੱਲ੍ਹ ਯਾਨੀ 27 ਅਗਸਤ ਨੂੰ ਸੂਬੇ ਭਰ ਵਿੱਚ ਮਹਾ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਇਸ ਹੜਤਾਲ ਕਾਰਨ ਸੂਬੇ ਦੇ ਸਰਕਾਰੀ ਕੰਮਕਾਜ ਅਤੇ ਸਿੱਖਿਆ ਅਦਾਰਿਆਂ ਵਿੱਚ ਭਾਰੀ ਵਿਘਨ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸੜਕਾਂ ਅਤੇ ਬਾਜ਼ਾਰਾਂ ਨੂੰ ਬੰਦ ਨਹੀਂ ਕੀਤਾ ਜਾਵੇਗਾ।

ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ?

ਸਰਕਾਰੀ ਦਫ਼ਤਰ ਅਤੇ ਅਦਾਰੇ: ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਐਸ.ਡੀ.ਐਮ. ਦਫ਼ਤਰ ਅਤੇ ਤਹਿਸੀਲਾਂ ਬੰਦ ਰਹਿਣਗੀਆਂ। ਪੱਕੇ ਅਤੇ ਠੇਕਾ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਕੀਤੀ ਜਾਵੇਗੀ।

ਸਕੂਲ ਅਤੇ ਕਾਲਜ: ਪੰਜਾਬ ਦੇ ਸਾਰੇ ਸਰਕਾਰੀ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਰੱਖੇ ਜਾਣਗੇ।

ਸਿਹਤ ਸੇਵਾਵਾਂ: ਸਰਕਾਰੀ ਹਸਪਤਾਲਾਂ ਵਿੱਚ ਰੁਟੀਨ ਓ.ਪੀ.ਡੀ. (OPD) ਸੇਵਾਵਾਂ ਪ੍ਰਭਾਵਿਤ ਰਹਿਣਗੀਆਂ, ਪਰ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਚਾਲੂ ਰਹਿਣਗੀਆਂ।

ਆਵਾਜਾਈ: ਪੀ.ਆਰ.ਟੀ.ਸੀ. (PRTC) ਅਤੇ ਪੈਪਸੂ ਬੱਸ ਸੇਵਾਵਾਂ ਕੁਝ ਹੱਦ ਤੱਕ ਪ੍ਰਭਾਵਿਤ ਹੋ ਸਕਦੀਆਂ ਹਨ, ਜਦੋਂ ਕਿ ਪ੍ਰਾਈਵੇਟ ਬੱਸਾਂ ਅਤੇ ਆਮ ਸੜਕੀ ਆਵਾਜਾਈ ਆਮ ਵਾਂਗ ਜਾਰੀ ਰਹੇਗੀ। ਹਾਈਵੇਅ ਜਾਂ ਸੜਕਾਂ 'ਤੇ ਕੋਈ ਜਾਮ ਨਹੀਂ ਲਗਾਇਆ ਜਾਵੇਗਾ।

ਬਾਜ਼ਾਰ: ਸੂਬੇ ਦੇ ਸਾਰੇ ਬਾਜ਼ਾਰ ਅਤੇ ਨਿੱਜੀ ਅਦਾਰੇ ਖੁੱਲ੍ਹੇ ਰਹਿਣਗੇ।

ਮੁੱਖ ਮੰਤਰੀ ਨਾਲ ਹੋਵੇਗੀ ਅਹਿਮ ਮੀਟਿੰਗ

ਕਰਮਚਾਰੀਆਂ ਦੀ ਹੜਤਾਲ ਦੇ ਮੱਦੇਨਜ਼ਰ ਭਲਕੇ ਦੁਪਹਿਰ 1 ਵਜੇ ਜਲੰਧਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਜ਼ਮ ਆਗੂਆਂ ਦੀ ਇੱਕ ਅਹਿਮ ਮੀਟਿੰਗ ਰੱਖੀ ਗਈ ਹੈ। ਪਹਿਲਾਂ ਇਹ ਮੀਟਿੰਗ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਤੈਅ ਸੀ, ਪਰ ਹੁਣ ਇਹ ਜਲੰਧਰ ਵਿਖੇ ਹੋਏਗੀ। ਇਸ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ।

ਮੁਲਾਜ਼ਮਾਂ ਦੀਆਂ ਮੁੱਖ ਮੰਗਾਂ

ਕਰਮਚਾਰੀ ਜਥੇਬੰਦੀਆਂ ਲੰਬੇ ਸਮੇਂ ਤੋਂ ਹੇਠ ਲਿਖੀਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕਰ ਰਹੀਆਂ ਹਨ:

ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਪੂਰੇ ਤਰੀਕੇ ਨਾਲ ਲਾਗੂ ਕਰਨਾ।

ਡੀ.ਏ. (DA) ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ।

ਕੇਂਦਰੀ ਪੈਟਰਨ 'ਤੇ ਤਨਖਾਹ ਸਕੇਲ ਲਾਗੂ ਕਰਨਾ।

ਨੌਜਵਾਨ ਮੁਲਾਜ਼ਮਾਂ ਦੀ ਤਿੰਨ ਸਾਲਾਂ ਦੀ ਪ੍ਰੋਬੇਸ਼ਨ ਮਿਆਦ ਸਬੰਧੀ ਜਾਰੀ ਪੱਤਰਾਂ ਨੂੰ ਰੱਦ ਕਰਨਾ।

ਕਾਂਗਰਸ ਪਾਰਟੀ ਦਾ ਮਿਲਿਆ ਸਮਰਥਨ

ਮੁਲਾਜ਼ਮਾਂ ਦੀ ਇਸ ਹੜਤਾਲ ਨੂੰ ਸਿਆਸੀ ਪਾਰਟੀਆਂ ਦਾ ਵੀ ਸਮਰਥਨ ਮਿਲਣ ਲੱਗ ਪਿਆ ਹੈ। ਕਾਂਗਰਸ ਪਾਰਟੀ ਨੇ ਮੁਲਾਜ਼ਮ ਜਥੇਬੰਦੀਆਂ ਦੇ ਸੰਘਰਸ਼ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਵਿਰੋਧ ਪ੍ਰਦਰਸ਼ਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਾਰਿਸ ਪੰਜਾਬ ਦੇ ਅਤੇ ਭਾਜਪਾ ਵੱਲੋਂ ਵੀ ਇਸ ਹੜਤਾਲ ਨੂੰ ਸਮਰਥਨ ਦਿੱਤਾ ਹੈ।

Punjabi Shorts

Latest News