Thursday, 25th of June 2026

ਪੰਜਾਬ 'ਚ ਚੋਣਾਂ ਦਾ ਵੱਜਿਆ ਬਿਗੁਲ! ਇਸ ਤਰੀਕ ਨੂੰ ਪੈਣਗੀਆਂ ਵੋਟਾਂ ਅਤੇ 29 ਮਈ ਨੂੰ ਆਉਣਗੇ ਚੋਣ ਨਤੀਜੇ

Edited By: Lajwinder Kaur | Updated at: May 11th 2026 04:30 PM
Trending News
ਪੰਜਾਬ 'ਚ ਚੋਣਾਂ ਦਾ ਵੱਜਿਆ ਬਿਗੁਲ! ਇਸ ਤਰੀਕ ਨੂੰ ਪੈਣਗੀਆਂ ਵੋਟਾਂ ਅਤੇ 29 ਮਈ ਨੂੰ ਆਉਣਗੇ ਚੋਣ ਨਤੀਜੇ

ਪੰਜਾਬ 'ਚ ਚੋਣਾਂ ਦਾ ਵੱਜਿਆ ਬਿਗੁਲ! ਇਸ ਤਰੀਕ ਨੂੰ ਪੈਣਗੀਆਂ ਵੋਟਾਂ ਅਤੇ 29 ਮਈ ਨੂੰ ਆਉਣਗੇ ਚੋਣ ਨਤੀਜੇ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਬੇ ਵਿੱਚ 26 ਮਈ ਨੂੰ ਵੋਟਾਂ ਪੈਣਗੀਆਂ, ਜਦਕਿ ਨਤੀਜੇ 29 ਮਈ ਨੂੰ ਐਲਾਨੇ ਜਾਣਗੇ। ਨਾਮਜ਼ਦਗੀ ਭਰਨ ਦੀ ਪ੍ਰਕਿਰਿਆ 13 ਮਈ ਤੋਂ ਸ਼ੁਰੂ ਹੋ ਕੇ 16 ਮਈ ਤੱਕ ਚੱਲੇਗੀ, ਜਿਸ ਦੌਰਾਨ ਉਮੀਦਵਾਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਕਾਗਜ਼ ਦਾਖਲ ਕਰ ਸਕਣਗੇ।

ਇਸ ਦਿਨ ਤੱਕ ਵਾਪਸ ਲੈ ਸਕਦੇ ਹੋ ਨਾਮਜ਼ਦਗੀ

ਚੋਣ ਕਮਿਸ਼ਨਰ ਡਾ. ਰਾਜ ਕਮਲ ਚੌਧਰੀ ਨੇ ਦੱਸਿਆ ਕਿ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ (ਸਕਰੂਟਨੀ) ਕੀਤੀ ਜਾਵੇਗੀ। ਉਸ ਦਿਨ ਸਾਰੇ ਉਮੀਦਵਾਰਾਂ ਨੂੰ ਚੋਣ ਦਫ਼ਤਰ ਜਾਣ ਦੀ ਇਜਾਜ਼ਤ ਹੋਵੇਗੀ ਤਾਂ ਜੋ ਉਹ ਰਿਟਰਨਿੰਗ ਅਫ਼ਸਰ ਦੇ ਸਾਹਮਣੇ ਆਪਣੇ ਇਤਰਾਜ਼ ਰੱਖ ਸਕਣ। ਜੇਕਰ ਕਿਸੇ ਦਾ ਫਾਰਮ ਰੱਦ ਹੁੰਦਾ ਹੈ, ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, 19 ਮਈ ਨਾਮਜ਼ਦਗੀ ਵਾਪਸ ਲੈਣ ਦਾ ਆਖਰੀ ਮੌਕਾ ਹੋਵੇਗਾ।

ਉਨ੍ਹਾਂ ਨੇ ਦੱਸਿਆ ਕਿ ਕੁੱਲ ਅੱਠ ਨਗਰ ਨਿਗਮਾਂ ‘ਚ ਚੋਣਾਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਮੋਹਾਲੀ, ਬਠਿੰਡਾ, ਅਬੋਹਰ, ਬਰਨਾਲਾ, ਕਪੂਰਥਲਾ, ਮੋਗਾ, ਬਟਾਲਾ ਅਤੇ ਪਠਾਨਕੋਟ ਸ਼ਾਮਲ ਹਨ। ਇਸ ਤੋਂ ਇਲਾਵਾ 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਵਿੱਚ ਵੀ ਚੋਣਾਂ ਹੋਣਗੀਆਂ। ਵੋਟਿੰਗ ਲਈ ਕੁੱਲ 3,977 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਇਹ ਸਾਰੀਆਂ ਚੋਣਾਂ ਸ਼ਹਿਰੀ ਖੇਤਰਾਂ ਵਿੱਚ ਹੀ ਹੋਣਗੀਆਂ।

ਉਨ੍ਹਾਂ ਨੇ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਕਰਵਾਉਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਸੂਬੇ ਵਿੱਚ ਕੁੱਲ 36,72,932 ਵੋਟਰ ਹਨ, ਜਿਨ੍ਹਾਂ ਵਿੱਚ 18,99,010 ਪੁਰਸ਼, 17.73 ਲੱਖ ਮਹਿਲਾਵਾਂ ਅਤੇ 226 ਹੋਰ (ਥਰਡ ਜੈਂਡਰ) ਵੋਟਰ ਸ਼ਾਮਲ ਹਨ। ਅੱਜ ਤੋਂ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਇਸ ਸਬੰਧੀ ਸਰਕਾਰ ਨੂੰ ਪੱਤਰ ਭੇਜਿਆ ਜਾ ਰਿਹਾ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਹੁਣ ਅਧਿਕਾਰੀਆਂ ਦੇ ਤਬਾਦਲਿਆਂ (ਟਰਾਂਸਫਰ) ਆਦਿ 'ਤੇ ਮੁਕੰਮਲ ਰੋਕ ਲੱਗ ਗਈ ਹੈ।

ਪਾਰਟੀ ਦੇ ਚੋਣ ਨਿਸ਼ਾਨ 'ਤੇ ਵੀ ਲੜੀਆਂ ਜਾ ਸਕਣਗੀਆਂ

ਉਨ੍ਹਾਂ ਨੇ ਦੱਸਿਆ ਕਿ ਇਹ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ 'ਤੇ ਵੀ ਲੜੀਆਂ ਜਾ ਸਕਣਗੀਆਂ ਅਤੇ ਇਸ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਨਾਮਜ਼ਦਗੀ ਫਾਰਮ ਦੇ ਨਾਲ ਹਲਫ਼ਨਾਮਾ (ਐਫੀਡੇਵਿਟ) ਲਗਾਉਣਾ ਵੀ ਲਾਜ਼ਮੀ ਹੋਵੇਗਾ। ਚੋਣਾਂ ਦੀ ਸਾਰੀ ਪ੍ਰਕਿਰਿਆ ਆਨਲਾਈਨ ਹੋਵੇਗੀ ਅਤੇ ਇਸ ਨੂੰ ਰੋਜ਼ਾਨਾ ਅਪਡੇਟ ਕੀਤਾ ਜਾਵੇਗਾ। ਲੋਕਾਂ ਦੀ ਸਹੂਲਤ ਲਈ ਇੱਕ ਲਿੰਕ ਜਾਰੀ ਕੀਤਾ ਜਾਵੇਗਾ, ਜਿਸ ਰਾਹੀਂ ਉਹ ਰੋਜ਼ਾਨਾ ਅਪਡੇਟ ਦੇਖ ਸਕਣਗੇ ਅਤੇ ਉਮੀਦਵਾਰਾਂ ਦੀ ਪ੍ਰੋਫਾਈਲ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣਗੇ।

ਉਮੀਦਵਾਰ ਕਰ ਸਕਦੇ ਸਿਰਫ ਇੰਨਾ ਖਰਚਾ

ਨਗਰ ਨਿਗਮ ਚੋਣਾਂ ਵਿੱਚ ਉਮੀਦਵਾਰ ਵੱਧ ਤੋਂ ਵੱਧ ਚਾਰ ਲੱਖ ਰੁਪਏ ਖਰਚ ਕਰ ਸਕਣਗੇ। ਨਗਰ ਕੌਂਸਲਾਂ ਦੀਆਂ ਤਿੰਨ ਸ਼੍ਰੇਣੀਆਂ ਹੁੰਦੀਆਂ ਹਨ, ਜਿਨ੍ਹਾਂ ਲਈ ਖਰਚੇ ਦੀ ਸੀਮਾ ਕ੍ਰਮਵਾਰ 3.60 ਲੱਖ, 2.30 ਲੱਖ ਅਤੇ ਦੋ ਲੱਖ ਰੁਪਏ ਤੈਅ ਕੀਤੀ ਗਈ ਹੈ। ਇਸ ਤੋਂ ਇਲਾਵਾ, ਨਗਰ ਪੰਚਾਇਤ ਚੋਣਾਂ ਲੜਨ ਵਾਲੇ ਉਮੀਦਵਾਰਾਂ ਲਈ ਖਰਚੇ ਦੀ ਹੱਦ 1.40 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ।

ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਲਈ ਕੁੱਲ ਚਾਰ ਹਜ਼ਾਰ ਬੂਥ ਬਣਾਏ ਗਏ ਹਨ ਅਤੇ ਇਸ ਪੂਰੀ ਚੋਣ ਪ੍ਰਕਿਰਿਆ ਵਿੱਚ 36,000 ਮੁਲਾਜ਼ਮ ਸ਼ਾਮਲ ਹੋਣਗੇ। ਪੁਲਿਸ ਨਾਲ ਪੂਰਾ ਤਾਲਮੇਲ ਕੀਤਾ ਗਿਆ ਹੈ, ਜਿਸ ਤਹਿਤ 35,500 ਪੁਲਿਸ ਮੁਲਾਜ਼ਮ ਅਤੇ ਹੋਮਗਾਰਡ ਦੇ ਜਵਾਨ ਤਾਇਨਾਤ ਕੀਤੇ ਜਾਣਗੇ। ਹਰ ਬੂਥ 'ਤੇ ਪੰਜ ਮੁਲਾਜ਼ਮ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ, ਜ਼ਿਲ੍ਹਿਆਂ ਵਿੱਚ ਨਿਗਰਾਨੀ ਲਈ IAS ਅਤੇ PCS ਅਫ਼ਸਰਾਂ ਦੀ ਡਿਊਟੀ ਲਗਾਈ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਚੋਣਾਂ ਦੌਰਾਨ ਹਰ ਸ਼ਿਕਾਇਤ ਦੀ ਸੁਣਵਾਈ ਕੀਤੀ ਜਾਵੇਗੀ।

Latest News