Wednesday, 23rd of September 2026

Punjab News: ਮੁੱਖ ਮੰਤਰੀ ਮਾਨ ਦਾ ਵੱਡਾ ਫੈਸਲਾ, ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਜਾਣੋ ਕਿਸ ਨੂੰ ਮਿਲੀ ਕਿਹੜੀ ਨਵੀਂ ਜ਼ਿੰਮੇਵਾਰੀ

Edited By: Lajwinder Kaur | Updated at:
Punjab News: ਮੁੱਖ ਮੰਤਰੀ ਮਾਨ ਦਾ ਵੱਡਾ ਫੈਸਲਾ, ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਜਾਣੋ ਕਿਸ ਨੂੰ ਮਿਲੀ ਕਿਹੜੀ ਨਵੀਂ ਜ਼ਿੰਮੇਵਾਰੀ

Punjab News: ਮੁੱਖ ਮੰਤਰੀ ਮਾਨ ਦਾ ਵੱਡਾ ਫੈਸਲਾ, ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਜਾਣੋ ਕਿਸ ਨੂੰ ਮਿਲੀ ਕਿਹੜੀ ਨਵੀਂ ਜ਼ਿੰਮੇਵਾਰੀ

Punjab News: ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਵਿੱਤ ਮੰਤਰੀ ਨੂੰ ਹਰਪਾਲ ਚੀਮਾ ਨੂੰ ਟ੍ਰਾਂਸਪੋਰਟ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਡਾ. ਰਵਜੋਤ ਨੂੰ ਜੇਲ੍ਹ ਮੰਤਰੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਕੈਬਨਿਟ ਮੰਤਰੀਆਂ ਦੇ ਵਿਭਾਗਾਂ 'ਚ ਵੱਡਾ ਫੇਰਬਦਲ ਕੀਤਾ ਗਿਆ ਹੈ।

ਵਿੱਤ ਮੰਤਰੀ ਹਰਪਾਲ ਚੀਮਾ ਨੂੰ ਹੁਣ ਟ੍ਰਾਂਸਪੋਰਟ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ, ਜੋ ਕਿ ਪਹਿਲਾਂ ਲਾਲਜੀਤ ਸਿੰਘ ਭੁੱਲਰ ਕੋਲ ਸੀ। ਇਸ ਦੇ ਨਾਲ ਹੀ ਡਾ. ਰਵਜੋਤ ਨੂੰ ਜੇਲ੍ਹ ਵਿਭਾਗ ਦਾ ਨਵਾਂ ਮੰਤਰੀ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲਾਲਜੀਤ ਸਿੰਘ ਭੁੱਲਰ ਨੇ ਅੰਮ੍ਰਿਤਸਰ ਵੇਅਰਹਾਊਸ ਦੇ ਡੀਐੱਮ (DM) ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਮਾਮਲੇ ਵਿੱਚ ਨਾਂ ਆਉਣ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ। ਦੱਸ ਦਈਏ ਇਹ ਦੋਵੇਂ ਵਿਭਾਗ ਲਾਲਜੀਤ ਭੁੱਲਰ ਕੋਲ ਸੀ।
CM ਮਾਨ ਦਾ ਵਿਰੋਧੀਆਂ 'ਤੇ ਤਿੱਖਾ ਹਮਲਾ
ਦੂਜੇ ਪਾਸੇ, ਚੰਡੀਗੜ੍ਹ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਖ਼ੁਦਕੁਸ਼ੀ ਮਾਮਲੇ ਦੀ ਜਾਂਚ CBI ਨੂੰ ਸੌਂਪਣ ਦੀ ਮੰਗ 'ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਨੇ ਵਿਰੋਧੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਤੀਤ ਵਿੱਚ ਰਾਜਾ ਵੜਿੰਗ ਅਤੇ ਅਮਿਤ ਸ਼ਾਹ 'ਤੇ ਵੀ ਇਲਜ਼ਾਮ ਲਗਾ ਕੇ ਲੋਕਾਂ ਨੇ ਜਾਨਾਂ ਦਿੱਤੀਆਂ ਸਨ, ਪਰ ਉਸ ਸਮੇਂ ਕਿਸ ਨੇ ਅਸਤੀਫ਼ਾ ਦਿੱਤਾ ਸੀ ਜਾਂ ਕਿਸ ਦੀ ਗ੍ਰਿਫ਼ਤਾਰੀ ਹੋਈ ਸੀ? ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
CBI ਜਾਂਚ ਤੋਂ ਇਨਕਾਰ: CM ਮਾਨ ਦਾ ਸਖ਼ਤ ਰੁਖ਼ ਅਤੇ ਸਾਬਕਾ ਮੰਤਰੀ ਭੁੱਲਰ ਦੀ ਪੇਸ਼ੀ
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਦੀ CBI ਜਾਂਚ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਮੰਤਰੀ ਦਾ ਅਸਤੀਫ਼ਾ ਲਿਆ ਜਾ ਚੁੱਕਾ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। CM ਨੇ ਚੀਫ਼ ਸੈਕਟਰੀ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਭਰੋਸਾ ਦਿੱਤਾ ਹੈ ਕਿ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ, "ਸਾਡੇ ਲਈ ਮੰਤਰੀ ਹੋਵੇ ਜਾਂ ਕੋਈ ਹੋਰ, ਸਭ ਕਾਨੂੰਨ ਦੇ ਸਾਹਮਣੇ ਬਰਾਬਰ ਹਨ।"