Saturday, 10th of October 2026

Punjab News: ਬੰਗਾ 'ਚ BJP ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਚੌਧਰੀ ਮੋਹਣ ਲਾਲ ਨੇ ਮੁੜ ਫੜ੍ਹਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ

Edited By: Lajwinder Kaur | Updated at:
Punjab News: ਬੰਗਾ 'ਚ BJP ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਚੌਧਰੀ ਮੋਹਣ ਲਾਲ ਨੇ ਮੁੜ ਫੜ੍ਹਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ

Punjab News: ਬੰਗਾ 'ਚ BJP ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਚੌਧਰੀ ਮੋਹਣ ਲਾਲ ਨੇ ਮੁੜ ਫੜ੍ਹਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ

ਹਰ ਪਾਰਟੀ 2027 ਦੀਆਂ ਚੋਣਾਂ ਨੂੰ ਲੈ ਕੇ ਪੂਰੇ ਜੋਸ਼ ਦੇ ਨਾਲ ਆਪੋ-ਆਪਣੀ ਪਾਰਟੀਆਂ ਨੂੰ ਮਜ਼ਬੂਤ ਕਰਨ ਉੱਤੇ ਲੱਗੀਆਂ ਹੋਈਆਂ ਹਨ। ਇਸ ਲਈ ਆਗੂਆਂ ਦਾ ਇੱਕ ਪਾਰਟੀ ਤੋਂ ਦੂਜੀ ਪਾਰਟੀ ਦੇ ਵਿੱਚ ਜਾਣ ਦੀ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਹੁਣ ਪੰਜਾਬ ਭਾਜਪਾ ਨੂੰ  ਬਾਘਾ ਪੁਰਾਣਾ ਤੋਂ ਝਟਕਾ ਲੱਗਿਆ ਹੈ। ਜਿੱਥੇ ਸਾਬਕਾ ਵਿਧਾਇਕ ਚੌਧਰੀ ਮੋਹਣ ਨੇ ਪਾਰਟੀ ਨੂੰ ਛੱਡ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਹੋਈ ਮਜ਼ਬੂਤ

ਦੱਸ ਦਈਏ ਬੀਤੇ ਦਿਨੀਂ ਬਾਘਾ ਪੁਰਾਣਾ ਦੀ ਪੰਜਾਬ ਬਚਾਓ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਹੁੰਗਾਰਾ ਮਿਲਿਆ ਜਦੋਂ ਭਾਜਪਾ ਦੇ ਸਾਬਕਾ ਮੰਤਰੀ ਚੌਧਰੀ ਸਵਰਨਾ ਰਾਮ ਦੇ ਪੁੱਤਰ ਤੇ ਦੋ ਵਾਰ ਵਿਧਾਇਕ ਰਹੇ ਚੌਧਰੀ ਮੋਹਨ ਲਾਲ ਬੰਗਾ ਭਾਜਪਾ ਛੱਡ ਕੇ ਸ਼੍ਰੋਮਣੀਅਕਾਲੀ ਦਲ ‘ਚ ਸ਼ਾਮਲ ਹੋ ਗਏ। ਇਸ ਮੌਕੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਸੀਨੀਅਰ ਲੀਡਰਸ਼ਿਪ ਨੇ ਉਨ੍ਹਾਂ ਨੂੰ ਅਕਾਲੀ ਦਲ ਸ਼ਾਮਲ ਕੀਤਾ ਅਤੇ ਸਿਰੋਪਾਓ ਪਾ ਕੇ ਪਾਰਟੀ ਦੇ ਵਿੱਚ ਸਵਾਗਤ ਕੀਤਾ।

ਇਸ ਮੌਕੇ ਚੌਧਰੀ ਮੋਹਣ ਲਾਲ ਬੰਗਾ ਨੇ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਨਵੇਂ ਜੋਸ਼ ਅਤੇ ਸਮਰਪਣ ਨਾਲ ਬੰਗਾ ਵਿਖੇ ਪਾਰਟੀ ਨੂੰ ਹੋਰ ਵੀ ਮਜ਼ਬੂਤ ਕਰਨਗੇ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਬੁੱਧ ਸਿੰਘ ਬਲਾਕੀਪੁਰ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।