Friday, 2nd of October 2026

Pathanmajra Arrested: ਪੰਜਾਬ ਦੀ ਸਿਆਸਤ 'ਚ ਹਲਚਲ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਗ੍ਰਿਫਤਾਰ

Edited By: Lajwinder Kaur | Updated at:
Pathanmajra Arrested: ਪੰਜਾਬ ਦੀ ਸਿਆਸਤ 'ਚ ਹਲਚਲ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਗ੍ਰਿਫਤਾਰ

Pathanmajra Arrested: ਪੰਜਾਬ ਦੀ ਸਿਆਸਤ 'ਚ ਹਲਚਲ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਗ੍ਰਿਫਤਾਰ

Punjab News: ਪੰਜਾਬ ਤੋਂ ਇਸ ਵੇਲੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ (ਆਪ) ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਪੁਲਿਸ ਨੇ ਉਨ੍ਹਾਂ ਨੂੰ ਮੱਧ ਪ੍ਰਦੇਸ਼ ਤੋਂ ਕਾਬੂ ਕੀਤਾ ਹੈ। ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਪਟਿਆਲਾ ਲਿਆ ਰਹੀ ਹੈ, ਜਿੱਥੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। 

ਕੀ ਹੈ ਪੂਰਾ ਮਾਮਲਾ?

ਦੱਸਣਯੋਗ ਹੈ ਕਿ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਖ਼ਿਲਾਫ਼ 1 ਸਤੰਬਰ 2025 ਨੂੰ ਜਬਰ-ਜ਼ਿਨਾਹ (ਬਲਾਤਕਾਰ), ਧੋਖਾਧੜੀ ਅਤੇ ਅਪਰਾਧਿਕ ਧਮਕੀਆਂ ਦੇ ਦੋਸ਼ਾਂ ਹੇਠ ਭਾਰਤੀ ਦੰਡਾਵਲੀ (IPC) ਦੀਆਂ ਧਾਰਾਵਾਂ 376, 420 ਅਤੇ 506 ਦੇ ਤਹਿਤ ਐੱਫ.ਆਈ.ਆਰ. (FIR) ਦਰਜ ਕੀਤੀ ਗਈ ਸੀ।

ਇਸ ਮਾਮਲੇ ਦੇ ਦਰਜ ਹੋਣ ਤੋਂ ਬਾਅਦ ਉਹ ਲਗਾਤਾਰ ਫਰਾਰ ਚੱਲ ਰਹੇ ਸਨ। ਪਠਾਣਮਾਜਰਾ 'ਤੇ ਜਬਰ-ਜ਼ਿਨਾਹ ਅਤੇ ਧੋਖਾਧੜੀ ਵਰਗੇ ਗੰਭੀਰ ਇਲਜ਼ਾਮ ਲੱਗੇ ਹਨ, ਜਦਕਿ ਪੀੜਤ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵੀ ਸ਼ਾਮਲ ਹਨ। 

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਸਤੰਬਰ 2025 ਤੋਂ ਹੀ ਇਸ ਮਾਮਲੇ ਵਿੱਚ ਫਰਾਰ ਚੱਲ ਰਹੇ ਸਨ ਅਤੇ ਪੁਲਿਸ ਲਗਾਤਾਰ ਉਨ੍ਹਾਂ ਦੀ ਭਾਲ ਕਰ ਰਹੀ ਸੀ।  ਦਰਜ ਕੀਤੀ ਗਈ ਐੱਫ.ਆਈ.ਆਰ. (FIR) ਦੇ ਅਨੁਸਾਰ, ਇੱਕ ਮਹਿਲਾ ਜੋ ਸਾਲ 2013-14 ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਈ ਸੀ, ਨੇ ਦੋਸ਼ ਲਾਇਆ ਹੈ ਕਿ ਪਠਾਣਮਾਜਰਾ ਨੇ ਉਸ ਨੂੰ ਸ਼ਾਦੀ ਦਾ ਝਾਂਸਾ ਦੇ ਕੇ ਗੁੰਮਰਾਹ ਕੀਤਾ ਅਤੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ। ਮਹਿਲਾ ਨੇ ਇਸ ਮਾਮਲੇ ਵਿੱਚ ਇਨਸਾਫ਼ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।

ਅਦਾਲਤ ਵੱਲੋਂ ਭਗੌੜਾ ਕੀਤਾ ਗਿਆ ਸੀ ਘੋਸ਼ਿਤ

ਦੱਸ ਦਈਏ ਪਿਛਲੇ ਸਾਲ 2 ਸਤੰਬਰ ਤੋਂ ਫਰਾਰ ਚੱਲ ਰਹੇ ਇਸ ਵਿਧਾਇਕ ਖ਼ਿਲਾਫ਼ ਪੁਲਿਸ ਵੱਲੋਂ 'ਲੁੱਕ-ਆਊਟ ਨੋਟਿਸ' ਵੀ ਜਾਰੀ ਕੀਤਾ ਗਿਆ ਸੀ ਤਾਂ ਜੋ ਉਹ ਦੇਸ਼ ਛੱਡ ਕੇ ਨਾ ਭੱਜ ਸਕੇ। ਇਸ ਤੋਂ ਇਲਾਵਾ ਪਠਾਣਮਾਜਰਾ ਨੂੰ ਅਦਾਲਤ ਵੱਲੋ ਭਗੌੜਾ ਘੋਸ਼ਿਤ ਕਰਾਰ ਦਿੱਤਾ ਗਿਆ ਸੀ।ਪੰਜਾਬ ਸਰਕਾਰ ਦੇ ਬੁਲਾਰੇ ਅਨੁਸਾਰ, ਕਾਨੂੰਨ ਦੀ ਗ੍ਰਿਫ਼ਤ ਤੋਂ ਬਚਣ ਦੀ ਹਰ ਕੋਸ਼ਿਸ਼ ਹੁਣ ਨਾਕਾਮ ਸਾਬਤ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਜਲਦ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿਸ ਤੋਂ ਬਾਅਦ ਮਾਮਲੇ ਦੀ ਅਗਲੇਰੀ ਕਾਰਵਾਈ ਅਤੇ ਪੁੱਛਗਿੱਛ ਸ਼ੁਰੂ ਕੀਤੀ ਜਾਵੇਗੀ।