Thursday, 15th of October 2026

Amritsar News: ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ, ਅੰਮ੍ਰਿਤਸਰ ਪੁਲਿਸ ਨੇ ਦਬੋਚੇ 10 ਤਸਕਰ, ਭਾਰੀ ਮਾਤਰਾ 'ਚ ਹੈਰੋਇਨ ਅਤੇ ਹਥਿਆਰਾਂ ਦੀ ਫੜੀ ਖੇਪ

Edited By: Lajwinder Kaur | Updated at:
Amritsar News: ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ, ਅੰਮ੍ਰਿਤਸਰ ਪੁਲਿਸ ਨੇ ਦਬੋਚੇ 10 ਤਸਕਰ, ਭਾਰੀ ਮਾਤਰਾ 'ਚ ਹੈਰੋਇਨ ਅਤੇ ਹਥਿਆਰਾਂ ਦੀ ਫੜੀ ਖੇਪ

Amritsar News: ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ, ਅੰਮ੍ਰਿਤਸਰ ਪੁਲਿਸ ਨੇ ਦਬੋਚੇ 10 ਤਸਕਰ, ਭਾਰੀ ਮਾਤਰਾ 'ਚ ਹੈਰੋਇਨ ਅਤੇ ਹਥਿਆਰਾਂ ਦੀ ਫੜੀ ਖੇਪ

ਅੰਮ੍ਰਿਤਸਰ ਤੋਂ ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਹੱਥ ਲੱਗੀ ਹੈ। ਇਸ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਦੇ ਵਿੱਚ ਸਰਹੱਦ ਪਾਰ ਤੋਂ ਆਏ ਨਸ਼ੀਲੇ ਪਦਾਰਥ ਅਤੇ ਗੈਰਕਾਨੂੰਨੀ ਹਥਿਆਰ ਦੀ ਵੱਡੀ ਖੇਪ ਕਾਬੂ ਕੀਤੀ ਗਈ ਹੈ। ਇਸ ਕਾਰਵਾਈ ਦੌਰਾਨ 10 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਭਾਰੀ ਮਾਤਰਾ ਵਿੱਚ ਹੈਰੋਇਨ, ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ।

ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ: 2 ਤਸਕਰ ਗਿਰੋਹਾਂ ਦੇ 10 ਮੈਂਬਰ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਹਥਿਆਰ ਮੰਗਵਾਉਣ ਵਾਲੇ ਦੋ ਸੰਗਠਿਤ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਵੱਡੀ ਗਿਣਤੀ ‘ਚ ਹੈਰੋਇਨ ਅਤੇ ਹਥਿਆਰ ਕੀਤੇ ਬਰਾਮਦ 

ਪੁਲਿਸ ਵੱਲੋਂ ਕੀਤੀ ਗਈ ਇਸ ਛਾਪੇਮਾਰੀ ਦੌਰਾਨ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਅਸਲ੍ਹਾ ਬਰਾਮਦ ਹੋਇਆ ਹੈ, ਜਿਸ ਵਿੱਚ 5 ਕਿੱਲੋ ਹੈਰੋਇਨ, 3 ਪਿਸਤੌਲ ਅਤੇ 34 ਜ਼ਿੰਦਾ ਕਾਰਤੂਸ ਸ਼ਾਮਲ ਹਨ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਨਸ਼ਿਆਂ ਦੀ ਖੇਪ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰਦੇ ਸਨ।

ਆਧੁਨਿਕ ਹਥਿਆਰ ਅਤੇ ਪਾਕਿਸਤਾਨੀ ਕੁਨੈਕਸ਼ਨ ਦਾ ਖ਼ੁਲਾਸਾ

ਪੁਲਿਸ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5.438 ਕਿੱਲੋ ਹੈਰੋਇਨ, ਤਿੰਨ ਆਧੁਨਿਕ ਹਥਿਆਰ—ਜਿਨ੍ਹਾਂ ਵਿੱਚ ਗਲਾਕ (Glock) 9mm, ਜਿਗਾਨਾ (Zigana) 9mm ਅਤੇ ਇੱਕ .32 ਬੋਰ ਪਿਸਤੌਲ ਸ਼ਾਮਲ ਹੈ—ਅਤੇ 34 ਜ਼ਿੰਦਾ ਕਾਰਤੂਸ ਸਮੇਤ ਨਕਦੀ ਬਰਾਮਦ ਕੀਤੀ ਗਈ ਹੈ।

ਸ਼ੁਰੂਆਤੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਸਨ। ਇਹ ਨਸ਼ੀਲੇ ਪਦਾਰਥ ਅਤੇ ਹਥਿਆਰ ਪਹਿਲਾਂ ਭਾਰਤੀ ਸਰਹੱਦ ਦੇ ਅੰਦਰ ਲਿਆਂਦੇ ਜਾਂਦੇ ਸਨ ਅਤੇ ਫਿਰ ਇੱਕ ਮਜ਼ਬੂਤ ਨੈੱਟਵਰਕ ਰਾਹੀਂ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕੀਤੇ ਜਾ ਰਹੇ ਸਨ।

ਡੀਜੀਪੀ ਗੌਰਵ ਯਾਦਵ ਦੀ ਸ਼ਖਤ ਚੇਤਾਵਨੀ

ਪੁਲਿਸ ਨੇ ਇਸ ਮਾਮਲੇ ਵਿੱਚ ਐਨ.ਡੀ.ਪੀ.ਐਸ. (NDPS) ਅਤੇ ਆਰਮਜ਼ ਐਕਟ ਦੇ ਤਹਿਤ ਐਫ.ਆਈ.ਆਰ. (FIR) ਦਰਜ ਕਰ ਲਈ ਹੈ ਅਤੇ ਹੁਣ ਇਸ ਪੂਰੇ ਗਿਰੋਹ ਨਾਲ ਜੁੜੇ ਹੋਰ ਮੈਂਬਰਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਵਿਰੁੱਧ "ਜ਼ੀਰੋ ਟਾਲਰੈਂਸ ਨੀਤੀ" ਲਾਗੂ ਹੈ ਅਤੇ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਪੁਲਿਸ ਅਧਿਕਾਰੀਆਂ ਅਨੁਸਾਰ, ਇਹ ਮੁਹਿੰਮ ਸੂਬੇ ਵਿੱਚ ਨਸ਼ਾ ਅਤੇ ਹਥਿਆਰਾਂ ਦੇ ਨੈੱਟਵਰਕ ਨੂੰ ਤੋੜਨ ਵਿੱਚ ਇੱਕ ਵੱਡੀ ਸਫਲਤਾ ਸਾਬਤ ਹੋਈ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਜਲਦੀ ਹੀ ਇਸ ਪੂਰੇ ਅੰਤਰਰਾਸ਼ਟਰੀ ਨੈੱਟਵਰਕ ਦਾ ਮੁਕੰਮਲ ਪਰਦਾਫਾਸ਼ ਕਰ ਦਿੱਤਾ ਜਾਵੇਗਾ।