ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤਸਕਰੀ ਮੌਡਿਊਲ ਦਾ ਪਰਦਾਫਾਸ਼ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ । ਮੁਲਜ਼ਮਾਂ ਕੋਲੋਂ ਆਈਈਡੀ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ । ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ ਕਾਰਵਾਈ ਨੂੰ ਅੰਜਾਮ ਦਿੱਤਾ ਹੈ । ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਐਕਸ’ ਤੇ ਕੀਤਾ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਦੋਵੇਂ ਪਾਕਿਸਤਾਨ ਸਥਿਤ ਇੱਕ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਕਿ ਸਾਜ਼ਿਸ਼ ਪਿੱਛੇ ਸਰਹੱਦ ਪਾਰ ਸਬੰਧਾਂ ਨੂੰ ਉਜਾਗਰ ਕਰਦਾ ਹੈ ।
ਮਿਲੀ ਜਾਣਕਾਰੀ ਮੁਤਾਬਕ ਇਹ ਵਿਸਫੋਟਕ ਸਮਗਰੀ ਆਈਈਡੀ ਸਰਹੱਦ ਪਾਰੋਂ ਡਰੋਨ ਰਾਹੀ ਮੰਗਵਾਈ ਗਈ ਸੀ, ਜਿਸ ਨੂੰ ਭਾਰਤ ਵਾਲੇ ਪਾਸਿਓਂ ਕਾਬੂ ਗਏ ਦੋਵੇਂ ਨੌਜਵਾਨਾਂ ਵੱਲੋਂ ਪ੍ਰਾਪਤ ਕੀਤਾ ਗਿਆ ਸੀ ਅਤੇ ਪੁਲਿਸ ਨੇ ਇਹਨਾਂ ਨੌਜਵਾਨਾਂ ਨੂੰ ਕਾਬੂ ਕਰਕੇ ਇਹ ਵਿਸਫੋਟਕ ਸਮਗਰੀ ਬਰਾਮਦ ਕੀਤੀ ਹੈ । ਫਿਲਹਾਲ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ ।