ਪੰਜਾਬ ਵਿੱਚ ਸਰਹੱਦ ਪਾਰੋਂ ਆ ਰਿਹਾ ਨਸ਼ਾ ਤੇ ਗੈਰ-ਕਾਨੂੰਨੀ ਹਥਿਆਰ ਕਾਨੂੰਨ ਵਿਵਸਥਾ ਦੇ ਲਈ ਸਭ ਤੋਂ ਵਧ ਚਿੰਤਾ ਦਾ ਵਿਸ਼ਾ ਹੈ। ਦੇਸ਼ ਵਿਰੋਧੀ ਅਨਸਰ ਡਰੋਨ ਦਾ ਰਾਹੀਂ ਸਰਹੱਦ ਪਾਰੋਂ ਭਾਰਤ ਦੀ ਹੱਦ ਵਿੱਚ ਨਸ਼ਾ ਤੇ ਹਥਿਆਰ ਸੁੱਟਦੇ ਨੇ, ਇਸ ਕਾਰਨ ਪੰਜਾਬ ਦੀ ਸ਼ਾਂਤੀ ਭੰਗ ਹੋਣ ਦੇ ਨਾਲ-ਨਾਲ ਨਸ਼ਾ ਦੇਸ਼ ਖਾਸ ਕਰਕੇ ਪੰਜਾਬ ਵਿੱਚ ਨੌਜਵਾਨ ਪੀੜੀ ਨੂੰ ਬਰਬਾਦ ਕਰ ਰਿਹਾ ਹੈ। ਅੱਜ ਅੰਮ੍ਰਿਤਸਰ ਵਿੱਚ BSF ਅਤੇ ANTF ਨੇ ਅਜਿਹੀ ਹੀ ਨਾਪਾਕ ਹਰਕਤ ਦਾ ਪਰਦਾਫਾਸ਼ ਕਰਦਾ ਹੈ।
BSF ਅਤੇ ANTF ਨੇ ਭਾਰਤ-ਪਾਕਿ ਸਰਹੱਦ ‘ਤੇ ਕਾਰਵਾਈ ਕਰਦੇ ਹੋਏ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਸੁਰੱਖਿਆ ਬਲਾਂ ਨੇ ਅਜਨਾਲਾ ਦੇ ਪਿੰਡ ਬੱੜਵਾਲ ਵਿਚ ਕੀਤੀ ਹੈ। ਇਸ ਦੌਰਾਨ BSF ਤੇ ANTF ਨੇ 8 ਪੈਕੇਜ ਹੈਰੋਇਨ ਵੀ ਬਰਾਮਦ ਕੀਤੀ ਹੈ। ਕਾਬੂ ਕੀਤੇ ਮੁਲਜ਼ਮਾਂ ਦੇ ਕੋਲੋਂ 3 ਮੋਬਾਈਲ ਫੋਨ ਤੇ ਇਕ ਵਾਹਨ ਵੀ ਜ਼ਬਤ ਕੀਤਾ ਹੈ। ANTF ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਦੇ ਮੋਬਾਈਲ ਫੋਨ ਦੀ ਫੋਰੈਂਸਿਕ ਜਾਂਚ ਦੌਰਾਨ ਕਈ ਅਹਿਮ ਖੁਲਾਸੇ ਹੋ ਸਕਦੇ ਹਨ। ਇਨ੍ਹਾਂ ਮੋਬਾਈਲਾਂ ਜ਼ਰੀਏ ਨਾ ਸਿਰਫ ਤਸਕਰਾਂ ਦੇ ਨੈਟਵਰਕ ਦਾ ਪਤਾ ਲੱਗੇਗਾ ਸਗੋਂ ਉਨ੍ਹਾਂ ਦੇ ਹੋਰ ਸਾਥੀਆਂ ਤੇ ਸੰਭਾਵਿਤ ਲੈਣ-ਦੇਣ ਬਾਰੇ ਵੀ ਜਾਣਕਾਰੀ ਸਾਹਮਣੇ ਆ ਸਕਦੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਵਿਚ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਸਮੇਂ-ਸਮੇਂ 'ਤੇ ਪੰਜਾਬ ਪੁਲਿਸ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਮਿਲ ਕੇ ਅਜਿਹੀ ਕਾਰਵਾਈ ਕੀਤੀ ਜਾਂਦੀ ਹੈ। ਵੱਡੇ ਪੱਧਰ 'ਤੇ ਪਾਕਿਸਤਾਨ ਬੈਠੇ ਤਸਕਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ ਪਰ ਸਾਡੇ ਜਵਾਨ ਹਰ ਸਮੇਂ ਅਜਿਹੀਆਂ ਨਾਪਾਕ ਹਰਕਤਾਂ ਦਾ ਪਰਦਾਫਾਸ਼ ਕਰਨ ਲਈ ਤਿਆਰ ਰਹਿੰਦੇ ਹਨ।