Friday, 17th of July 2026

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ: ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਸਮੇਤ 11 IPS ਅਧਿਕਾਰੀਆਂ ਦੇ ਤਬਾਦਲੇ

Edited By: Lajwinder Kaur | Updated at: June 02nd 2026 12:46 PM
Trending News
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ: ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਸਮੇਤ 11 IPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ: ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਸਮੇਤ 11 IPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਨੇ ਸੋਮਵਾਰ ਰਾਤ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 11 ਆਈ.ਪੀ.ਐੱਸ. (IPS) ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਤਬਾਦਲੇ ਦੀ ਸੂਚੀ ਵਿੱਚ ਸਭ ਤੋਂ ਅਹਿਮ ਨਿਯੁਕਤੀ ਜਲੰਧਰ ਦੀ ਹੈ।

ਜਲੰਧਰ ਨੂੰ ਮਿਲਿਆ ਨਵਾਂ ਪੁਲਿਸ ਕਮਿਸ਼ਨਰ

ਜਲੰਧਰ ਦੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਕੇ ਡਾਇਰੈਕਟਰ, ਐੱਮ.ਆਰ.ਐੱਸ.ਪੀ.ਟੀ.ਏ. (MRSPTA), ਫਿਲੌਰ ਵਜੋਂ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ 'ਤੇ ਪਟਿਆਲਾ ਰੇਂਜ ਦੇ ਡੀ.ਆਈ.ਜੀ. ਸਤਿੰਦਰ ਸਿੰਘ ਨੂੰ ਜਲੰਧਰ ਦਾ ਨਵਾਂ ਪੁਲਿਸ ਕਮਿਸ਼ਨਰ ਲਾਇਆ ਗਿਆ ਹੈ। ਸਤਿੰਦਰ ਸਿੰਘ ਇਸ ਤੋਂ ਪਹਿਲਾਂ ਵੀ ਜਲੰਧਰ ਦਿਹਾਤੀ (Rural) ਦੇ ਐੱਸ.ਐੱਸ.ਪੀ. ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।

ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਵੀ ਬਦਲੇ

ਇਸ ਫੇਰਬਦਲ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸੁਹੇਲ ਕਾਸਿਮ ਮੀਰ ਨੂੰ ਵੀ ਹਟਾ ਦਿੱਤਾ ਗਿਆ ਹੈ। ਸੂਬੇ ਦੀਆਂ ਨਗਰ ਨਿਗਮ ਚੋਣਾਂ ਦੌਰਾਨ ਮਜੀਠਾ 'ਚ ਹੋਏ ਵਿਵਾਦਾਂ ਅਤੇ ਹਾਲ ਹੀ ਵਿੱਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਮਾਮਲੇ ਤੋਂ ਬਾਅਦ ਉਨ੍ਹਾਂ ਦਾ ਤਬਾਦਲਾ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਤਬਾਦਲਿਆਂ ਦੇ ਹੋਰ ਵੇਰਵੇ

ਪੰਜਾਬ ਸਰਕਾਰ ਵੱਲੋਂ ਕੁੱਲ 14 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਸ ਵਿੱਚ ਫਰੀਦਕੋਟ ਦੀ ਐੱਸ.ਐੱਸ.ਪੀ. ਪ੍ਰਗਿਆ ਜੈਨ ਨੂੰ ਵੀ ਬਦਲ ਦਿੱਤਾ ਗਿਆ ਹੈ। ਪੁਲਿਸ ਵਿਭਾਗ ਵਿੱਚ ਹੋਏ ਇਸ ਵੱਡੇ ਫੇਰਬਦਲ ਤੋਂ ਬਾਅਦ ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ ਨੂੰ ਲੈ ਕੇ ਕਾਫੀ ਚਰਚਾ ਹੈ। ਸਾਰੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਆਪਣੇ ਨਵੇਂ ਅਹੁਦਿਆਂ 'ਤੇ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Punjabi Shorts

Latest News