Friday, 9th of October 2026

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ: ਆਈ.ਪੀ.ਐੱਸ. ਹਰਮਨਬੀਰ ਸਿੰਘ ਬਣੇ ਡੀ.ਆਈ.ਜੀ. ਬਾਰਡਰ ਰੇਂਜ

Edited By: Lajwinder Kaur | Updated at:
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ: ਆਈ.ਪੀ.ਐੱਸ. ਹਰਮਨਬੀਰ ਸਿੰਘ ਬਣੇ ਡੀ.ਆਈ.ਜੀ. ਬਾਰਡਰ ਰੇਂਜ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ: ਆਈ.ਪੀ.ਐੱਸ. ਹਰਮਨਬੀਰ ਸਿੰਘ ਬਣੇ ਡੀ.ਆਈ.ਜੀ. ਬਾਰਡਰ ਰੇਂਜ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਸ਼ਾਸਨਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਗ੍ਰਹਿ ਮਾਮਲਿਆਂ ਦੇ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਹਰਮਨਬੀਰ ਸਿੰਘ (2010 ਬੈਚ) ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਕੀ ਹੈ ਨਵੀਂ ਤਾਇਨਾਤੀ?

ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਦੇ ਵਿਭਾਗ ਵੱਲੋਂ 12 ਜੂਨ, 2026 ਨੂੰ ਜਾਰੀ ਕੀਤੇ ਗਏ ਇੱਕ ਅਧਿਕਾਰਤ ਹੁਕਮ ਅਨੁਸਾਰ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਹੁਕਮ ਤਹਿਤ ਆਈਪੀਐਸ ਅਧਿਕਾਰੀ ਹਰਮਨਬੀਰ ਸਿੰਘ (SPS:2010), ਜੋ ਕਿ ਹੁਣ ਤੱਕ ਡੀਆਈਜੀ ਪੀਏਪੀ (DIG PAP), ਜਲੰਧਰ ਵਿਖੇ ਤਾਇਨਾਤ ਸਨ, ਦਾ ਤਬਾਦਲਾ ਕਰਕੇ ਉਹਨਾਂ ਨੂੰ ਡੀਆਈਜੀ ਬਾਰਡਰ ਰੇਂਜ, ਅੰਮ੍ਰਿਤਸਰ ਵਿਖੇ ਤਾਇਨਾਤ ਕੀਤਾ ਗਿਆ ਹੈ। ਉਹ ਇੱਥੇ ਸ਼੍ਰੀ ਵਿਵੇਕ ਸ਼ੀਲ ਸੋਨੀ, ਆਈਪੀਐਸ ਦੀ ਥਾਂ ਲੈਣਗੇ।

ਵਿਵੇਕ ਸ਼ੀਲ ਸੋਨੀ ਨੂੰ ਡੀ.ਜੀ.ਪੀ. ਦਫ਼ਤਰ ਰਿਪੋਰਟ ਕਰਨ ਦੇ ਹੁਕਮ

ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਮੁਤਾਬਕ, ਵਿਵੇਕ ਸ਼ੀਲ ਸੋਨੀ ਨੂੰ ਤੁਰੰਤ ਪ੍ਰਭਾਵ ਨਾਲ ਡੀ.ਜੀ.ਪੀ. ਦਫ਼ਤਰ ਵਿਖੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੀ ਅਗਲੀ ਤਾਇਨਾਤੀ ਦੇ ਹੁਕਮ ਬਾਅਦ ਵਿੱਚ ਜਾਰੀ ਕੀਤੇ ਜਾਣਗੇ।

ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ

ਸਰਕਾਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਬੰਧਤ ਅਧਿਕਾਰੀਆਂ ਨੂੰ ਆਪਣੀ ਨਵੀਂ ਜ਼ਿੰਮੇਵਾਰੀ ਤੁਰੰਤ ਸੰਭਾਲਣ ਲਈ ਕਿਹਾ ਗਿਆ ਹੈ। ਇਹ ਤਬਾਦਲੇ ਪ੍ਰਸ਼ਾਸਨਿਕ ਆਧਾਰ 'ਤੇ ਕੀਤੇ ਗਏ ਹਨ।