ਪੰਜਾਬ ਦੀ ਸਿਆਸਤ ਇਸ ਸਮੇਂ ਗਰਮ ਹੈ ਕਿਉਂਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਸਿਰ 'ਤੇ ਹਨ। ਇਸ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਇੱਕ ਦੂਜੇ 'ਤੇ ਵਾਧੂ ਇਲਜ਼ਾਮ ਲਗਾ ਰਹੀਆਂ ਹਨ ਤਾਂ ਸਿਆਸੀ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ 'ਤੇ ਧੱਕੇਸ਼ਾਹੀ ਦਾ ਇਲਜ਼ਾਮ ਲਾ ਰਹੀਆਂ ਹਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵੀ ਪੰਜਾਬ ਸਰਕਾਰ 'ਤੇ ਇਲਜ਼ਾਮ ਲਾਉਂਦੇ ਹੋਏ ਵੱਡਾ ਸ਼ਬਦੀ ਹਮਲਾ ਕੀਤਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਧਾਂਦਲੀ ਕਰ ਕੇ ਜਿੱਤਣਾ ਚਾਹੁੰਦੀ ਹੈ।
MP ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੇ ਲਈ ਵਾਧੂ ਤੇ ਫਰਜ਼ੀ ਬੈਲਟ ਪੇਪਰ ਛਪਵਾ ਲਏ ਹਨ ਅਤੇ ਹਰ ਬੂਥ 'ਤੇ ਘੱਟੋਂ-ਘੱਟ 100-100 ਵਾਧੂ ਬੈਲਟ ਪੇਪਰ ਭੇਜ ਦਿੱਤੇ ਹਨ ਤਾਂ ਜੋ ਧਾਂਦਲੀ ਕਰਕੇ ਚੋਣਾਂ ਜਿੱਤੀਆਂ ਜਾ ਸਕਣ। MP ਚਰਨਜੀਤ ਸਿੰਘ ਚੰਨੀ ਨੇ ਪੂਰੇ ਮਾਮਲੇ ਵਿੱਚ ਜਾਂਚ ਦੀ ਮੰਗ ਕੀਤੀ ਹੈ। MP ਚਰਨਜੀਤ ਸਿੰਘ ਚੰਨੀ ਨੇ ਮੰਗ ਕੀਤੀ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਪਾਰਦਰਸ਼ੀ ਢੰਗ ਦੇ ਨਾਲ ਹੋਣੀਆਂ ਚਾਹੀਦੀਆਂ ਹਨ।