Monday, 2nd of November 2026

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਪਾਰਟੀ ਤੋਂ ਸਸਪੈਂਡਡ ਤਿੰਨੋਂ ਵਿਧਾਇਕ ਭਾਜਪਾ 'ਚ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਛੱਡਣ ਵਾਲੇ ਤਿੰਨੋਂ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ, ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਹਰਮੀਤ ਸਿੰਘ ਪਠਾਨਮਾਜਰਾ ਸ਼ਾਮਲ ਹਨ।

Edited By: Lajwinder Kaur | Updated at:
ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਪਾਰਟੀ ਤੋਂ ਸਸਪੈਂਡਡ ਤਿੰਨੋਂ ਵਿਧਾਇਕ ਭਾਜਪਾ 'ਚ ਸ਼ਾਮਲ

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਪਾਰਟੀ ਤੋਂ ਸਸਪੈਂਡਡ ਤਿੰਨੋਂ ਵਿਧਾਇਕ ਭਾਜਪਾ 'ਚ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਛੱਡਣ ਵਾਲੇ ਤਿੰਨੋਂ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ, ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਹਰਮੀਤ ਸਿੰਘ ਪਠਾਨਮਾਜਰਾ ਸ਼ਾਮਲ ਹਨ। ਤਿੰਨਾਂ ਨੇ ਦਿੱਲੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ।

ਤਿੰਨਾਂ ਵਿਧਾਇਕਾਂ ਨੇ ਪਿਛਲੇ ਦੋ ਦਿਨਾਂ ਦੌਰਾਨ ਆਮ ਆਦਮੀ ਪਾਰਟੀ ਤੋਂ ਅਸਤੀਫਾ ਦਿੱਤਾ ਸੀ। ਐਤਵਾਰ ਨੂੰ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਨਮਾਜਰਾ ਨੇ ਪਾਰਟੀ ਛੱਡੀ ਸੀ, ਜਦਕਿ ਸੋਮਵਾਰ ਨੂੰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਅਸਤੀਫਾ ਦੇ ਦਿੱਤਾ।

ਕੁੰਵਰ ਵਿਜੇ ਪ੍ਰਤਾਪ ਨੇ ਵਿਧਾਇਕ ਅਹੁਦੇ ਤੋਂ ਵੀ ਦਿੱਤਾ ਅਸਤੀਫਾ

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਮ ਆਦਮੀ ਪਾਰਟੀ ਛੱਡਣ ਦੇ ਨਾਲ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਭੇਜੇ ਅਸਤੀਫੇ ਵਿੱਚ ਲਿਖਿਆ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਪਤੀ ਰਾਜਨੀਤੀ ਵਿੱਚੋਂ 'ਮਾਈ-ਬਾਪ ਕਲਚਰ' ਨੂੰ ਖਤਮ ਕਰਨਾ ਹੈ।

ਭਾਜਪਾ ਪ੍ਰਧਾਨ ਬੋਲੇ- ਪੰਜਾਬ ਵਿੱਚ ਬਿਖਰ ਗਈ ਝਾੜੂ

ਇਸ ਮੌਕੇ ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਿੰਨਾਂ ਵਿਧਾਇਕਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਭਾਜਪਾ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚੋਂ ਚੰਗੇ ਆਗੂ ਬਾਹਰ ਆ ਰਹੇ ਹਨ ਅਤੇ ਹੁਣ ਪਾਰਟੀ ਦੀ ਝਾੜੂ ਬਿਖਰ ਚੁੱਕੀ ਹੈ। ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਦਾ ਸਵਾਗਤ ਕੀਤਾ ਜਾਵੇਗਾ।

ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ ਅਤੇ ਸੂਬੇ ਦੇ ਪੰਜ ਸਾਲ ਬਰਬਾਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਤਿੰਨਾਂ ਆਗੂਆਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਰਹੇਗੀ।

ਕੁੰਵਰ ਵਿਜੈ ਪ੍ਰਤਾਪ ਨੇ ਦੱਸੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਵਜ੍ਹਾ

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਪੰਜਾਬ ਪ੍ਰਤੀ ਭਾਜਪਾ ਦੀ ਸੋਚ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੇ ਲੋਕਾਂ ਪ੍ਰਤੀ ਲਗਾਅ ਦੇਖ ਕੇ ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਆਪਣੇ ਵਜੂਦ ਦੀ ਲੜਾਈ ਲੜ ਰਿਹਾ ਹੈ ਅਤੇ ਸੂਬੇ ਦੀ ਪਛਾਣ ਖ਼ਤਰੇ ਵਿੱਚ ਹੈ। ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਬਣਿਆ ਹੋਇਆ ਹੈ।