Thursday, 15th of October 2026

HS Phoolka: ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਸੀਨੀਅਰ ਵਕੀਲ HS ਫੂਲਕਾ ਨੇ ਫੜਿਆ ਭਾਜਪਾ ਦਾ ਪੱਲਾ

Edited By: Lajwinder Kaur | Updated at:
HS Phoolka: ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਸੀਨੀਅਰ ਵਕੀਲ HS ਫੂਲਕਾ ਨੇ ਫੜਿਆ ਭਾਜਪਾ ਦਾ ਪੱਲਾ

HS Phoolka: ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਸੀਨੀਅਰ ਵਕੀਲ HS ਫੂਲਕਾ ਨੇ ਫੜਿਆ ਭਾਜਪਾ ਦਾ ਪੱਲਾ

Punjab News: ਪੰਜਾਬ ਦੀ ਸਿਆਸਤ ‘ਚ ਅੱਜ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਸੀਨੀਅਰ ਵਕੀਲ ਐਚ.ਐਸ. ਫੂਲਕਾ (H. S. Phoolka) ਨੇ ਭਾਰਤੀ ਜਨਤਾ ਪਾਰਟੀ (ਭਾਜਪਾ, BJP) ਦਾ ਪੱਲਾ ਫੜ ਲਿਆ ਹੈ। ਇਹ ਜੁਆਇਨਿੰਗ ਪ੍ਰੋਗਰਾਮ ਭਾਜਪਾ ਦੇ ਕਈ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਕਰਵਾਇਆ ਗਿਆ।

ਇਸ ਮੌਕੇ ‘ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਮਨਜਿੰਦਰ ਸਿੰਘ ਸਿਰਸਾ, ਤਰੁਣ ਚੁੱਘ, ਵੀਰੇਂਦਰ ਸਚਦੇਵਾ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਵੀ ਹਾਜ਼ਰ ਰਹੇ। ਸਾਰੇ ਆਗੂਆਂ ਨੇ ਫੂਲਕਾ ਦਾ ਭਾਜਪਾ ਵਿੱਚ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਲਈ ਵੱਡਾ ਮਜ਼ਬੂਤੀ ਕਰਾਰ ਦਿੱਤਾ।

ਕੇਂਦਰੀ ਮੰਤਰੀ ਨੇ ਕੀਤਾ ਵੈਲਕਮ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ‘ਫੂਲਕਾ ਜੀ ਦਾ ਸਾਡੇ ਪਰਿਵਾਰ ਵਿੱਚ ਸ਼ਾਮਲ ਹੋਣਾ ਮਾਣ ਵਾਲੀ ਗੱਲ ਹੈ।’

ਇਸ ਤੋਂ ਇਲਾਵਾ ਪੰਜਾਬ ਭਾਜਪਾ ਨੇ ਆਪਣੇ ਫੇਸਬੁੱਕ ਪੇਜ਼ ਉੱਤੇ ਪੋਸਟ ਪਾ ਕੇ ਲਿਖਿਆ ਹੈ- ‘1984 ਦੇ ਕੇਸਾਂ ਵਿੱਚ ਪੀੜਤਾਂ ਲਈ ਨਿਆਂ ਦੀ ਲੜ੍ਹਾਈ ਲੜਨ ਵਾਲੇ ਮਾਣਯੋਗ ਪੰਥਕ ਸਖਸ਼ੀਅਤ ਅਤੇ ਸਾਬਕਾ ਵਿਧਾਇਕ ਸ.ਐਚ.ਐਸ ਫੂਲਕਾ ਜੀ ਦਾ ਭਾਜਪਾ ਵਿੱਚ ਨਿੱਘਾ ਸਵਾਗਤ ਕਰਦੇ ਹਾਂ। ਉਨ੍ਹਾਂ ਦਾ ਭਾਜਪਾ ਪਰਿਵਾਰ ਵਿੱਚ ਸ਼ਾਮਿਲ ਹੋਣਾ ਸਿਰਫ਼ ਇੱਕ ਰਾਜਨੀਤਿਕ ਘਟਨਾ ਨਹੀਂ, ਸਗੋਂ ਨਿਆਂ, ਸੱਚਾਈ ਅਤੇ ਸਿਧਾਂਤਾਂ ਦੀ ਮਜ਼ਬੂਤੀ ਦਾ ਪ੍ਰਤੀਕ ਹੈ। ਇਹ ਕਦਮ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵੀਂ ਦਿਸ਼ਾ ਦੇਵੇਗਾ ਅਤੇ ਨਿਆਂ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗਾ।’