Monday, 12th of January 2026

Weather Update...ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਅਲਰਟ

Reported by: Ajeet Singh  |  Edited by: Jitendra Baghel  |  December 13th 2025 12:25 PM  |  Updated: December 13th 2025 12:25 PM
Weather Update...ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਅਲਰਟ

Weather Update...ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਅਲਰਟ

ਪੰਜਾਬ ਵਿੱਚ ਧੁੰਦ ਦੀ ਦਸਤਕ ਨੇ ਲੋਕਾਂ ਦੇ ਜਨਜੀਵਨ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਕਈ ਇਲਾਕਿਆਂ 'ਚ ਸਵੇਰ ਦੇ ਸਮੇਂ ਵਿਜ਼ੀਬਿਲਟੀ ਕਾਫੀ ਘੱਟ ਦਰਜ ਕੀਤੀ ਗਈ, ਜਿਸ ਨਾਲ ਸੜਕੀ ਅਤੇ ਰੇਲ ਆਵਾਜਾਈ 'ਤੇ ਅਸਰ ਪਿਆ। ਮੌਸਮ ਵਿਭਾਗ ਅਨੁਸਾਰ 15-16 ਦਸੰਬਰ ਤੋਂ ਸੂਬੇ ਵਿੱਚ ਕੜਾਕੇ ਦੀ ਠੰਡ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ 15 ਦਸੰਬਰ ਤੱਕ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇੱਥੇ ਵਿਜ਼ੀਬਿਲਟੀ ਘੱਟ ਕੇ 100 ਤੋਂ 200 ਮੀਟਰ ਤੱਕ ਰਹਿ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸ਼ਨੀਵਾਰ ਨੂੰ ਪਹਾੜੀ ਇਲਾਕਿਆਂ ਵਿੱਚ ਮੀਂਹ ਜਾਂ ਬਰਫ਼ਬਾਰੀ ਦੇ ਆਸਾਰ ਹਨ। ਹਾਲਾਂਕਿ ਪੰਜਾਬ ਵਿੱਚ ਅਗਲੇ 7 ਦਿਨਾਂ ਤੱਕ ਮੌਸਮ ਖ਼ੁਸ਼ਕ ਬਣਿਆ ਰਹੇਗਾ ਪਰ ਠੰਡ ਵੱਧੇਗੀ। ਵਿਭਾਗ ਦੇ ਅਨੁਸਾਰ ਸੂਬੇ ਵਿੱਚ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋਇਆ ਹੈ, ਜਿਸ ਦੇ ਅਸਰ ਨਾਲ ਆਉਣ ਵਾਲੇ ਦਿਨਾਂ 'ਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਵੱਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਅਗਲੇ 2 ਦਿਨਾਂ ਤੱਕ ਸੰਘਣੀ ਧੁੰਦ ਪੈਣ ਦੇ ਆਸਾਰ ਹਨ। ਇਸ ਲਈ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਵਾਹਨ ਹੌਲੀ ਚਲਾਉਣ ਦੀ ਸਲਾਹ ਦਿੱਤੀ ਗਈ ਹੈ