ਮੋਹਾਲੀ:- ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਡੇਟਸ਼ੀਟ ਦੇ ਅਨੁਸਾਰ, 8ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਨੂੰ ਸ਼ੁਰੂ ਹੋਣਗੀਆਂ ਅਤੇ 27 ਫਰਵਰੀ ਤੱਕ ਚੱਲਣਗੀਆਂ। 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 6 ਮਾਰਚ ਨੂੰ ਸ਼ੁਰੂ ਹੋਣਗੀਆਂ ਅਤੇ 1 ਅਪ੍ਰੈਲ ਨੂੰ ਖਤਮ ਹੋਣਗੀਆਂ। ਇਸ ਤੋਂ ਇਲਾਵਾ, 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ 4 ਅਪ੍ਰੈਲ ਤੱਕ ਹੋਣਗੀਆਂ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਰੇ ਵਿਦਿਆਰਥੀਆਂ ਨੂੰ ਸਮੇਂ ਸਿਰ ਪ੍ਰੀਖਿਆਵਾਂ ਦੀ ਤਿਆਰੀ ਕਰਨ ਅਤੇ ਡੇਟਸ਼ੀਟ ਸੰਬੰਧੀ ਵਿਸਤ੍ਰਿਤ ਜਾਣਕਾਰੀ ਲਈ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣ ਦੀ ਸਲਾਹ ਦਿੱਤੀ ਹੈ। ਪੰਜਾਬ ਵਿੱਚ ਲਗਭਗ 9 ਲੱਖ ਵਿਦਿਆਰਥੀ ਪ੍ਰੀਖਿਆ ਦੇਣਗੇ। ਇਸ ਉਦੇਸ਼ ਲਈ 7,800 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਜਾਣਗੇ।
ਬੋਰਡ ਨੇ ਇਸ ਤਰ੍ਹਾਂ ਤਹਿਤ ਕੀਤੀਆਂ ਪ੍ਰੀਖਿਆਵਾਂ:- 8ਵੀਂ ਜਮਾਤ:- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਨੁਸਾਰ, 8ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ 17 ਫਰਵਰੀ ਤੋਂ 27 ਫਰਵਰੀ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਹੋਣਗੀਆਂ, ਜਿਸ ਵਿੱਚ ਲਗਭਗ 2.77 ਲੱਖ ਵਿਦਿਆਰਥੀ 2,300 ਤੋਂ ਵੱਧ ਪ੍ਰੀਖਿਆ ਕੇਂਦਰਾਂ 'ਤੇ ਬੈਠਣਗੇ।
10ਵੀਂ ਜਮਾਤ:- ਬੋਰਡ 10ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ 6 ਮਾਰਚ ਤੋਂ 1 ਅਪ੍ਰੈਲ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਕਰਵਾਏਗਾ, ਜਿਸ ਵਿੱਚ ਲਗਭਗ 2.84 ਲੱਖ ਵਿਦਿਆਰਥੀ ਬੈਠਣਗੇ।
12ਵੀਂ ਜਮਾਤ:- 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ 17 ਫਰਵਰੀ ਤੋਂ 4 ਅਪ੍ਰੈਲ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਹੋਣਗੀਆਂ, ਜਿਸ ਵਿੱਚ ਲਗਭਗ 2.84 ਲੱਖ ਵਿਦਿਆਰਥੀ ਬੈਠਣਗੇ।
ਬੋਰਡ ਦੀ ਵੈੱਬਸਾਈਟ ਦੇਖਦੇ ਰਹਿਣ ਵਿਦਿਆਰਥੀ:- PSEB ਦੁਆਰਾ ਪ੍ਰੀਖਿਆ ਸਬੰਧੀ ਜਾਣਕਾਰੀ ਲਈ ਇੱਕ ਕੰਟਰੋਲ ਰੂਮ ਦਫ਼ਤਰ ਵਿੱਚ ਬਣਾਇਆ ਜਾਵੇਗਾ। ਜਿਸ ਉੱਤੇ ਹਰ ਵਿਦਿਆਰਥੀ ਦਾ ਸਮੱਸਿਆਂ ਦਾ ਨਿਪਟਾਰਾ ਹੋਵੇਗਾ। ਇਸ ਕਰਕੇ ਬੋਰਡ ਨੇ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ ਲਗਾਤਾਰ ਦੇਖਦੇ ਰਹਿਣ ਦੀ ਸਲਾਹ ਦਿੱਤੀ ਹੈ। ਪ੍ਰੀਖਿਆ ਨਾਲ ਸਬੰਧਤ ਸਾਰੀ ਜਾਣਕਾਰੀ ਉੱਥੇ ਅਪਡੇਟ ਕੀਤੀ ਜਾਵੇਗੀ। ਜਾਣਕਾਰੀ ਦੇਖਣ ਲਈ ਵਿਦਿਆਰਥੀਆਂ ਨੂੰ ਲੌਗਇਨ ਕਰਨ ਦੀ ਲੋੜ ਹੋਵੇਗੀ।