Tuesday, 24th of March 2026

Punjab News: ਪੰਜਾਬ ਨੂੰ ਮਿਲੀ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ: ਜਲੰਧਰ ਤੇ ਮੋਹਾਲੀ 'ਚ ਹੋਣਗੇ ਮੁਕਾਬਲੇ, ਮੇਜ਼ਬਾਨੀ ਮਿਲਣ 'ਤੇ CM ਮਾਨ ਨੇ ਜਤਾਈ ਖੁਸ਼ੀ

By: GTC News Desk | Edited By: Lajwinder Kaur | Updated at: March 24th 2026 01:12 PM
Punjab News: ਪੰਜਾਬ ਨੂੰ ਮਿਲੀ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ: ਜਲੰਧਰ ਤੇ ਮੋਹਾਲੀ 'ਚ ਹੋਣਗੇ ਮੁਕਾਬਲੇ, ਮੇਜ਼ਬਾਨੀ ਮਿਲਣ 'ਤੇ CM ਮਾਨ ਨੇ ਜਤਾਈ ਖੁਸ਼ੀ

Punjab News: ਪੰਜਾਬ ਨੂੰ ਮਿਲੀ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ: ਜਲੰਧਰ ਤੇ ਮੋਹਾਲੀ 'ਚ ਹੋਣਗੇ ਮੁਕਾਬਲੇ, ਮੇਜ਼ਬਾਨੀ ਮਿਲਣ 'ਤੇ CM ਮਾਨ ਨੇ ਜਤਾਈ ਖੁਸ਼ੀ

Punjab to Host Asian Hockey Championship: ਪੰਜਾਬ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਏਸ਼ੀਆਈ ਪੁਰਸ਼ ਹਾਕੀ ਚੈਂਪੀਅਨਸ਼ਿਪ ਟੂਰਨਾਮੈਂਟ ਦੀ ਮੇਜ਼ਬਾਨੀ ਇਸ ਵਾਰ ਪੰਜਾਬ ਕਰੇਗਾ।

ਉਨ੍ਹਾਂ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਏਸ਼ੀਆਈ ਖੇਡਾਂ ਦੀਆਂ ਟਾਪ 6 ਟੀਮਾਂ ਹਿੱਸਾ ਲੈਣਗੀਆਂ ਅਤੇ ਪੂਰੀ ਉਮੀਦ ਹੈ ਕਿ ਭਾਰਤ ਵੀ ਇਸ ਦਾ ਹਿੱਸਾ ਰਹੇਗਾ। ਇਹ ਮੁਕਾਬਲੇ 26-27 ਅਕਤੂਬਰ ਤੋਂ ਸ਼ੁਰੂ ਹੋਣਗੇ ਅਤੇ ਸਾਰੇ ਮੈਚ ਮੋਹਾਲੀ ਅਤੇ ਜਲੰਧਰ ਦੇ ਸਟੇਡੀਅਮਾਂ ਵਿੱਚ ਕਰਵਾਏ ਜਾਣਗੇ।

ਪੰਜਾਬ 'ਚ ਖੇਡਾਂ ਦਾ ਨਵਾਂ ਦੌਰ: ਮੇਜ਼ਬਾਨੀ ਅਤੇ ਖਿਡਾਰੀਆਂ ਲਈ ਵੱਡੇ ਐਲਾਨ

ਇਸ ਤੋਂ ਪਹਿਲਾਂ ਸਾਲ 1997 ਵਿੱਚ ਪਾਕਿਸਤਾਨ ਦੇ ਨਾਲ ਜਲੰਧਰ ਵਿੱਚ ਟੈਸਟ ਮੈਚ ਹੋਇਆ ਸੀ। ਬੀਤੇ ਦਿਨ ਨਿਰੀਖਣ ਟੀਮ ਸਾਰੀਆਂ ਤਿਆਰੀਆਂ ਦੀ ਜਾਂਚ ਕਰਕੇ ਗਈ ਹੈ। ਇਸ ਦੇ ਨਾਲ ਹੀ, ਹਾਕੀ ਇੰਡੀਆ ਨੇ ਪੰਜਾਬ ਨੂੰ ਪੇਸ਼ਕਸ਼ ਕੀਤੀ ਹੈ ਕਿ ਸੂਬਾ ਹਰ ਸਾਲ ਇੱਕ '4 ਨੈਸ਼ਨਲ ਟੂਰਨਾਮੈਂਟ' ਕਰਵਾ ਸਕਦਾ ਹੈ, ਜਿਸ ਨੂੰ ਉਹ ਆਪਣੇ ਸਾਲਾਨਾ ਹਾਕੀ ਕੈਲੰਡਰ ਵਿੱਚ ਸ਼ਾਮਲ ਕਰ ਲੈਣਗੇ। ਦੂਜੇ ਪਾਸੇ, ਪੰਜਾਬ ਨੂੰ 44 ਸਾਲਾਂ ਬਾਅਦ ਬੈਡਮਿੰਟਨ ਅੰਡਰ-13 ਰਾਸ਼ਟਰੀ ਮੁਕਾਬਲਿਆਂ ਦੀ ਮੇਜ਼ਬਾਨੀ ਮਿਲੀ ਹੈ, ਜੋ ਕਿ ਜਲੰਧਰ ਵਿੱਚ ਕਰਵਾਏ ਜਾਣਗੇ। ਖਿਡਾਰੀਆਂ ਦੇ ਨਾਲ ਪੰਜਾਬੀਆਂ ਦੇ ਲਈ ਇਹ ਮਾਣ ਦੀ ਗੱਲ ਹੈ ਕਿ ਪੰਜਾਬ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰੇਗਾ।

ਖਿਡਾਰੀਆਂ ਲਈ ਡਾਈਟ ਭੱਤੇ ਵਿੱਚ ਵਾਧਾ

ਮੁੱਖ ਮੰਤਰੀ ਨੇ ਖਿਡਾਰੀਆਂ ਲਈ ਇੱਕ ਹੋਰ ਵੱਡਾ ਫੈਸਲਾ ਲੈਂਦਿਆਂ ਡਾਈਟ ਭੱਤੇ (Diet Allowance) ਨੂੰ ਵਧਾ ਕੇ 480 ਰੁਪਏ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਖਿਡਾਰੀਆਂ ਲਈ ਖ਼ਾਸ ਤੌਰ 'ਤੇ ਪੇਸ਼ੇਵਰ ਸ਼ੈੱਫ (Chef) ਰੱਖੇ ਜਾਣਗੇ, ਤਾਂ ਜੋ ਉਨ੍ਹਾਂ ਨੂੰ ਪੌਸ਼ਟਿਕ ਖ਼ੁਰਾਕ ਮਿਲ ਸਕੇ ਅਤੇ ਉਹ ਆਪਣੀ ਪ੍ਰੈਕਟਿਸ 'ਤੇ ਪੂਰਾ ਧਿਆਨ ਕੇਂਦਰਿਤ ਕਰ ਸਕਣ। ਸਰਕਾਰ ਨੇ ਖੇਡਾਂ ਦੇ ਖੇਤਰ ਵਿੱਚ ਨੌਕਰੀਆਂ ਲਈ ਤਿੰਨ ਫ਼ੀਸਦੀ ਕੋਟਾ ਰਾਖਵਾਂ ਕੀਤਾ ਹੈ। ਨਾਲ ਹੀ, ਮਹਿਲਾ ਕ੍ਰਿਕਟ ਵਿਸ਼ਵ ਕੱਪ ਵਿੱਚ ਹਿੱਸਾ ਲੈਣ ਵਾਲੀਆਂ ਤਿੰਨੋਂ ਖਿਡਾਰਨਾਂ ਨੂੰ ਡੇਢ-ਡੇਢ ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾ ਰਹੀ ਹੈ, ਜੋ ਕਿ ਸਿੱਧਾ ਆਨਲਾਈਨ ਟ੍ਰਾਂਸਫਰ ਕੀਤੀ ਜਾਵੇਗੀ।

ਖੇਡ ਬਜਟ ਅਤੇ ਕੋਚਾਂ ਦੀ ਭਰਤੀ ਵਿੱਚ ਵੱਡਾ ਵਾਧਾ
ਮੁੱਖ ਮੰਤਰੀ ਨੇ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇੱਕ ਸੂਬਾ ਬਣਾਉਣ ਲਈ ਖੇਡ ਬਜਟ 350 ਕਰੋੜ ਤੋਂ ਵਧਾ ਕੇ 1791 ਕਰੋੜ ਰੁਪਏ ਕਰ ਦਿੱਤਾ ਹੈ। ਖਿਡਾਰੀਆਂ ਨੂੰ ਬਿਹਤਰ ਸਿਖਲਾਈ ਦੇਣ ਲਈ ਸੂਬੇ ਵਿੱਚ ਕੋਚਾਂ ਦੀ ਗਿਣਤੀ 500 ਤੋਂ ਵਧਾ ਕੇ 2458 ਕਰ ਦਿੱਤੀ ਗਈ ਹੈ। ਇਸ ਕੜੀ ਤਹਿਤ 324 ਨਵੇਂ ਕੋਚ ਭਰਤੀ ਕੀਤੇ ਗਏ ਹਨ ਅਤੇ 48 ਸਾਬਕਾ ਖਿਡਾਰੀਆਂ ਨੂੰ ਕੋਚ ਵਜੋਂ ਨਿਯੁਕਤ ਕੀਤਾ ਗਿਆ ਹੈ।
ਖਿਡਾਰੀਆਂ ਲਈ ਵੱਡੀ ਵਿੱਤੀ ਸਹਾਇਤਾ ਅਤੇ ਸਰਕਾਰੀ ਨੌਕਰੀਆਂ
ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਵੱਡੇ ਐਲਾਨ ਕੀਤੇ ਗਏ ਹਨ। ਓਲੰਪਿਕ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ੀਅਨ ਗੇਮਜ਼ ਦੀ ਤਿਆਰੀ ਲਈ 8 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ। ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀਆਂ ਲਈ 1 ਕਰੋੜ ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਪਿਛਲੇ 4 ਸਾਲਾਂ ਵਿੱਚ ਲਗਭਗ 100 ਕਰੋੜ ਰੁਪਏ ਦੇ ਇਨਾਮ ਖਿਡਾਰੀਆਂ ਨੂੰ ਵੰਡੇ ਜਾ ਚੁੱਕੇ ਹਨ।
ਇਸ ਤੋਂ ਇਲਾਵਾ, ਆਰਮੀ ਅਤੇ ਏਅਰਫੋਰਸ ਵਿੱਚ ਸੇਵਾਵਾਂ ਨਿਭਾ ਰਹੇ ਖਿਡਾਰੀਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ। ਹੁਣ ਤੱਕ 9 ਖਿਡਾਰੀਆਂ ਨੂੰ ਉਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਦੇ ਆਧਾਰ 'ਤੇ PCS ਅਤੇ DSP ਵਰਗੀਆਂ ਉੱਚ ਕੋਟੀ ਦੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।