Monday, 3rd of August 2026

ਪੰਜਾਬ ‘ਚ ਮੀਂਹ ਦਾ ਅਲਰਟ, ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਮਿਲੇਗੀ ਰਾਹਤ; ਤਾਪਮਾਨ ਡਿੱਗੇਗਾ, 5 ਅਗਸਤ ਤੋਂ ਰਾਹਤ ਦੀ ਉਮੀਦ

ਪਠਾਨਕੋਟ ਵਿੱਚ ਸਵੇਰ ਤੋਂ ਤੇਜ਼ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ 3 ਅਤੇ 4 ਅਗਸਤ ਲਈ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਅਤੇ ਗਰਜ-ਚਮਕ ਦੀ ਸੰਭਾਵਨਾ ਜਤਾਉਂਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ। 5 ਅਤੇ 6 ਅਗਸਤ ਨੂੰ ਵੀ ਮੀਂਹ ਪੈਣ ਦੇ ਆਸਾਰ ਹਨ, ਜਿਸ ਨਾਲ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੇਗੀ। ਇਸ ਵੇਲੇ ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਦਕਿ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

Edited By: Lajwinder Kaur | Updated at: August 03rd 2026 09:44 AM
Trending News
ਪੰਜਾਬ ‘ਚ ਮੀਂਹ ਦਾ ਅਲਰਟ, ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਮਿਲੇਗੀ ਰਾਹਤ; ਤਾਪਮਾਨ ਡਿੱਗੇਗਾ, 5 ਅਗਸਤ ਤੋਂ ਰਾਹਤ ਦੀ ਉਮੀਦ

ਪੰਜਾਬ ‘ਚ ਮੀਂਹ ਦਾ ਅਲਰਟ, ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਮਿਲੇਗੀ ਰਾਹਤ; ਤਾਪਮਾਨ ਡਿੱਗੇਗਾ, 5 ਅਗਸਤ ਤੋਂ ਰਾਹਤ ਦੀ ਉਮੀਦ

ਪਠਾਨਕੋਟ ਵਿੱਚ ਸਵੇਰ ਤੋਂ ਹੀ ਤੇਜ਼ ਮੀਂਹ ਪੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ 3 ਅਤੇ 4 ਅਗਸਤ ਨੂੰ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨੂੰ ਦੇਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ

ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸੁਚੇਤ ਰਹਿਣ, ਪਾਣੀ ਭਰੇ ਇਲਾਕਿਆਂ ਤੋਂ ਬਚਣ ਅਤੇ ਬਿਜਲੀ ਚਮਕਣ ਵੇਲੇ ਖੁੱਲ੍ਹੀਆਂ ਥਾਵਾਂ 'ਤੇ ਨਾ ਜਾਣ ਦੀ ਅਪੀਲ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 5 ਅਤੇ 6 ਅਗਸਤ ਨੂੰ ਵੀ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਦੌਰਾਨ ਭਾਰੀ ਮੀਂਹ ਦੇ ਆਸਾਰ ਘੱਟ ਹਨ। ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਚੰਡੀਗੜ੍ਹ ਵਿੱਚ ਅਜੇ ਵੀ ਗਰਮੀ ਦਾ ਅਸਰ

ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ, ਐਤਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2 ਡਿਗਰੀ ਜ਼ਿਆਦਾ ਸੀ। ਉੱਥੇ ਹੀ, ਘੱਟੋ-ਘੱਟ ਤਾਪਮਾਨ 27.4 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 1 ਡਿਗਰੀ ਵੱਧ ਹੈ। ਪਿਛਲੇ 24 ਘੰਟਿਆਂ ਵਿੱਚ ਸ਼ਹਿਰ ਵਿੱਚ ਸਿਰਫ਼ ਨਾਮਾਤਰ (ਟ੍ਰੇਸ) ਮੀਂਹ ਹੀ ਦਰਜ ਕੀਤਾ ਗਿਆ।

ਪੰਜਾਬ ਵਿੱਚ ਬਠਿੰਡਾ ਸਭ ਤੋਂ ਗਰਮ

ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ, ਪੰਜਾਬ ਵਿੱਚ ਪਿਛਲੇ ਦਿਨ ਦੇ ਮੁਕਾਬਲੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.6 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ, ਪਟਿਆਲਾ ਵਿੱਚ 35.4 ਡਿਗਰੀ, ਅੰਮ੍ਰਿਤਸਰ ਵਿੱਚ 35.1 ਡਿਗਰੀ ਅਤੇ ਲੁਧਿਆਣਾ ਵਿੱਚ 35.0 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖ਼ੁਸ਼ਕ ਅਤੇ ਹੁੰਮਸ ਭਰਿਆ ਰਿਹਾ। ਹਾਲਾਂਕਿ, ਨੰਗਲ ਵਿੱਚ 22.5 ਐਮਐਮ ਅਤੇ ਬਰਨਾਲਾ ਵਿੱਚ 2 ਐਮਐਮ ਮੀਂਹ ਦਰਜ ਕੀਤਾ ਗਿਆ।

ਮੀਂਹ ਕਾਰਨ ਤਾਪਮਾਨ ਵਿੱਚ ਆਵੇਗੀ ਗਿਰਾਵਟ

ਮਾਹਿਰਾਂ ਅਨੁਸਾਰ, ਲਗਾਤਾਰ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਹੁੰਮਸ ਤੋਂ ਰਾਹਤ ਮਿਲੇਗੀ। ਹਾਲਾਂਕਿ, ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਆਵਾਜਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਵੀ ਬਣਿਆ ਰਹੇਗਾ। ਅਜਿਹੇ ਵਿੱਚ ਲੋਕਾਂ ਨੂੰ ਮੌਸਮ ਵਿਭਾਗ ਦੀ ਸਲਾਹ ਦੀ ਪਾਲਣਾ ਕਰਨ ਅਤੇ ਖ਼ਰਾਬ ਮੌਸਮ ਦੌਰਾਨ ਗ਼ੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਹਦਾਇਤ ਦਿੱਤੀ ਗਈ ਹੈ।

Punjabi Shorts

Latest News