Monday, 6th of July 2026

Punjab Weather: ਅਗਲੇ 4 ਦਿਨਾਂ ਤੱਕ ਭਾਰੀ ਮੀਂਹ! ਅੱਜ 15 ਜ਼ਿਲ੍ਹਿਆਂ ‘ਚ ਤੇਜ਼ ਬਾਰਿਸ਼ ਸਣੇ ਤੂਫਾਨ ਦੀ ਵਾਰਨਿੰਗ

Edited By: Lajwinder Kaur | Updated at: July 06th 2026 10:11 AM
Trending News
Punjab Weather: ਅਗਲੇ 4 ਦਿਨਾਂ ਤੱਕ ਭਾਰੀ ਮੀਂਹ! ਅੱਜ 15 ਜ਼ਿਲ੍ਹਿਆਂ ‘ਚ ਤੇਜ਼ ਬਾਰਿਸ਼ ਸਣੇ ਤੂਫਾਨ ਦੀ ਵਾਰਨਿੰਗ

Punjab Weather: ਅਗਲੇ 4 ਦਿਨਾਂ ਤੱਕ ਭਾਰੀ ਮੀਂਹ! ਅੱਜ 15 ਜ਼ਿਲ੍ਹਿਆਂ ‘ਚ ਤੇਜ਼ ਬਾਰਿਸ਼ ਸਣੇ ਤੂਫਾਨ ਦੀ ਵਾਰਨਿੰਗ

Punjab Weather 06 Julyਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (6 ਜੁਲਾਈ) ਤੋਂ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਹੁਣ ਆਮ ਦੇ ਬਰਾਬਰ ਬਣਿਆ ਹੋਇਆ ਹੈ। ਰਾਜ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

15 ਜ਼ਿਲ੍ਹਿਆਂ 'ਚ ਮੀਂਹ ਦੀ ਚੇਤਾਵਨੀ 

ਅੱਜ 15 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ

ਇਸ ਤੋਂ ਇਲਾਵਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਗਰਜ-ਚਮਕ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਪਟਿਆਲਾ 'ਚ ਸਭ ਤੋਂ ਵੱਧ ਮੀਂਹ

ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ ਹੈ। ਸਭ ਤੋਂ ਵੱਧ 6 ਸੈਂਟੀਮੀਟਰ ਬਾਰਿਸ਼ ਪਟਿਆਲਾ ਵਿੱਚ ਹੋਈ ਹੈ, ਜਦਕਿ ਜਲੰਧਰ ਅਤੇ ਲੁਧਿਆਣਾ ਵਿੱਚ 5-5 ਸੈਂਟੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ ਹੈ।

ਬਿਜਲੀ ਦੀ ਮੰਗ 'ਚ ਹਜੇ ਵੀ ਵਾਧਾ

ਐਤਵਾਰ ਨੂੰ ਗਰਮੀ ਵਧਣ ਕਾਰਨ ਬਿਜਲੀ ਦੀ ਮੰਗ 16 ਹਜ਼ਾਰ ਮੈਗਾਵਾਟ ਤੱਕ ਪਹੁੰਚ ਗਈ। ਸ਼ਾਮ ਪੰਜ ਵਜੇ ਤੱਕ ਇਹ ਮੰਗ 15,840 ਮੈਗਾਵਾਟ ਦਰਜ ਕੀਤੀ ਗਈ। ਇਸ ਦੌਰਾਨ ਸੂਬੇ ਨੇ 4,900 ਮੈਗਾਵਾਟ ਬਿਜਲੀ ਦਾ ਉਤਪਾਦਨ ਖੁਦ ਕੀਤਾ, ਜਦਕਿ ਲਗਭਗ 10,300 ਮੈਗਾਵਾਟ ਬਿਜਲੀ ਕੇਂਦਰ ਸਰਕਾਰ ਤੋਂ ਲਈ ਗਈ ਹੈ। ਸਰਕਾਰੀ ਥਰਮਲ ਪਲਾਂਟਾਂ ਨੇ 1,657 ਮੈਗਾਵਾਟ ਅਤੇ ਪ੍ਰਾਈਵੇਟ ਪਲਾਂਟਾਂ ਨੇ 2,762 ਮੈਗਾਵਾਟ ਬਿਜਲੀ ਪੈਦਾ ਕੀਤੀ। ਰੋਪੜ ਥਰਮਲ ਪਲਾਂਟ ਦੀਆਂ ਚਾਰ ਵਿੱਚੋਂ ਇੱਕ ਯੂਨਿਟ ਬੰਦ ਰਹੀ, ਜਦਕਿ ਹਾਈਡਰੋ ਪ੍ਰੋਜੈਕਟਾਂ ਤੋਂ 450 ਮੈਗਾਵਾਟ ਬਿਜਲੀ ਪ੍ਰਾਪਤ ਹੋਈ।

ਡੈਮਾਂ ਦੀ ਸਥਿਤੀ ਇਸ ਪ੍ਰਕਾਰ ਰਹੀ:

ਭਾਖੜਾ ਡੈਮ: ਜਲ ਪੱਧਰ 1564.02 ਫੁੱਟ ਦਰਜ ਕੀਤਾ ਗਿਆ ਹੈ। ਡੈਮ ਵਿੱਚ 38,585 ਕਿਊਸਿਕ ਪਾਣੀ ਦੀ ਆਮਦ ਹੋਈ, ਜਦਕਿ 24,365 ਕਿਊਸਿਕ ਪਾਣੀ ਛੱਡਿਆ ਗਿਆ।

ਪੌਂਗ ਡੈਮ: ਇੱਥੇ ਜਲ ਪੱਧਰ 1318.49 ਫੁੱਟ ਦਰਜ ਕੀਤਾ ਗਿਆ। ਡੈਮ ਵਿੱਚ 15,336 ਕਿਊਸਿਕ ਪਾਣੀ ਆਇਆ ਅਤੇ 15,505 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ, ਅਗਲੇ 3 ਦਿਨਾਂ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਪੰਜਾਬ ਅਤੇ ਹਰਿਆਣਾ ਦੇ ਬਾਕੀ ਹਿੱਸਿਆਂ ਵਿੱਚ ਅੱਗੇ ਵਧਣ ਲਈ ਮੌਸਮ ਅਨੁਕੂਲ ਬਣਿਆ ਹੋਇਆ ਹੈ। ਪੱਛਮੀ ਗੜਬੜੀ (Western Disturbance) ਵੀ ਸਰਗਰਮ ਹੈ, ਜਿਸ ਕਾਰਨ ਉੱਤਰੀ ਭਾਰਤ ਵਿੱਚ ਮੌਸਮ ਵਿੱਚ ਬਦਲਾਅ ਰਹੇਗਾ ਅਤੇ ਕਈ ਇਲਾਕਿਆਂ ਵਿੱਚ ਬਾਰਿਸ਼ ਦੀਆਂ ਗਤੀਵਿਧੀਆਂ ਜਾਰੀ ਰਹਿ ਸਕਦੀਆਂ ਹਨ।

ਅਗਲੇ 3 ਦਿਨਾਂ ਦਾ ਮੌਸਮ ਕਿਹੋ ਜਿਹਾ ਰਹੇਗਾ:

7 ਜੁਲਾਈ: ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜ ਜ਼ਿਲ੍ਹਿਆਂ-ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਲਈ ਹਨੇਰੀ, ਤੂਫਾਨ ਅਤੇ ਗਰਜ-ਚਮਕ ਦਾ ਅਲਰਟ ਜਾਰੀ ਕੀਤਾ ਗਿਆ ਹੈ।

8 ਜੁਲਾਈ: ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਗਰਜ-ਚਮਕ, ਬਿਜਲੀ ਡਿੱਗਣ ਅਤੇ ਭਾਰੀ ਮੀਂਹ ਦਾ ਅਲਰਟ ਹੈ।

9 ਜੁਲਾਈ: ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਵਿੱਚ ਗਰਜ-ਚਮਕ, ਬਿਜਲੀ ਡਿੱਗਣ ਅਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

Punjabi Shorts

Latest News