Friday, 9th of October 2026

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਅਜਨਾਲਾ ‘ਚ ਭਾਰੀ ਗੜ੍ਹੇਮਾਰੀ; ਫ਼ਸਲਾਂ ਦੇ ਨੁਕਸਾਨ ਦਾ ਖਦਸ਼ਾ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਆਪਣਾ ਰੁਖ਼ ਬਦਲ ਲਿਆ ਹੈ। ਰਾਜ ਵਿੱਚ ਹੋਈ ਗੜ੍ਹੇਮਾਰੀ ਅਤੇ ਪਹਾੜੀ ਇਲਾਕਿਆਂ ਵਿੱਚ ਹੋਈ ਬਾਰਿਸ਼ ਦੇ ਅਸਰ ਕਾਰਨ ਪੰਜਾਬ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਡਿੱਗ ਕੇ ਆਮ ਨਾਲੋਂ 2.3 ਡਿਗਰੀ ਹੇਠਾਂ ਪਹੁੰਚ ਗਿਆ ਹੈ।

Edited By: Lajwinder Kaur | Updated at:

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

ਬਠਿੰਡਾ ਵਿੱਚ ਸਭ ਤੋਂ ਵੱਧ 34.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 31.2 ਡਿਗਰੀ ਰਿਹਾ। ਅੱਜ (9 ਅਕਤੂਬਰ) ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਇਸੇ ਤਰ੍ਹਾਂ ਦਾ ਮੌਸਮ ਬਣਿਆ ਰਹੇਗਾ।

ਮੌਸਮ ਵਿਭਾਗ ਮੁਤਾਬਕ ਮਾਨਸੂਨ ਦੀ ਵਿਦਾਈ ਤੋਂ ਬਾਅਦ ਵੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਿਆ ਹੋਇਆ ਹੈ। 14 ਅਕਤੂਬਰ ਤੱਕ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਆਸਮਾਨ ਵਿੱਚ ਬੱਦਲ ਛਾਏ ਰਹਿ ਸਕਦੇ ਹਨ ਅਤੇ ਕਿਤੇ-ਕਿਤੇ ਮੀਂਹ ਪੈ ਸਕਦਾ ਹੈ। ਉੱਥੇ ਹੀ, 15 ਤੋਂ 21 ਅਕਤੂਬਰ ਦੌਰਾਨ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਦੇ ਪ੍ਰਭਾਵ ਕਾਰਨ ਉੱਤਰ-ਪੱਛਮੀ ਭਾਰਤ ਦੇ ਮੌਸਮ ਵਿੱਚ ਫਿਰ ਤੋਂ ਬਦਲਾਅ ਆਉਣ ਦੇ ਆਸਾਰ ਹਨ।

ਸਰਹੱਦੀ ਤਹਿਸੀਲ ਅਜਨਾਲਾ ਦੇ ਰਮਦਾਸ ‘ਚ ਭਾਰੀ ਗੜ੍ਹੇਮਾਰੀ, ਫ਼ਸਲਾਂ ਨੂੰ ਨੁਕਸਾਨ ਦਾ ਖਦਸ਼ਾ

ਸਰਹੱਦੀ ਤਹਿਸੀਲ ਅਜਨਾਲਾ ਦੇ ਕਸਬਾ ਰਮਦਾਸ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਬੀਤੀ ਦੇਰ ਸ਼ਾਮ ਅਚਾਨਕ ਹੋਈ ਭਾਰੀ ਗੜ੍ਹੇਮਾਰੀਕਾਰਨ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋਇਆ, ਉੱਥੇ ਫਸਲਾਂ ਨੂੰ ਵੀ ਕਾਫੀ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਅਤੇ ਸਰਪੰਚ ਰਾਜਵਿੰਦਰ ਸਿੰਘ ਰਾਜੂ ਪੰਜਗਰਾਈਆਂ ਨੇ ਦੱਸਿਆ ਕਿ ਦੇਰ ਸ਼ਾਮ ਪਹਿਲਾਂ ਅਸਮਾਨ ’ਤੇ ਬੱਦਲ ਛਾਏ ਰਹੇ ਅਤੇ ਇਸ ਤੋਂ ਬਾਅਦ ਅਚਾਨਕ ਭਾਰੀ ਗੜ੍ਹੇਮਾਰੀ ਸ਼ੁਰੂ ਹੋ ਗਈ। ਉਨ੍ਹਾਂ ਦੱਸਿਆ ਕਿ ਗੜ੍ਹਿਆਂ ਦਾ ਆਕਾਰ ਕਾਫੀ ਵੱਡਾ ਸੀ, ਜਿਸ ਕਾਰਨ ਖੇਤਾਂ ਵਿਚ ਖੜ੍ਹੀਆਂ ਫ਼ਸਲਾਂ ਦੇ ਨੁਕਸਾਨ ਦਾ ਖਦਸ਼ਾ ਹੈ। ਉਨ੍ਹਾਂ ਦੱਸਿਆ ਕਿ ਗੜ੍ਹੇਮਾਰੀ ਇੰਨੀ ਤੇਜ਼ ਸੀ ਕਿ ਕਈ ਲੋਕਾਂ ਦੇ ਵਾਹਨਾਂ ’ਤੇ ਵੀ ਗੜ੍ਹਿਆਂ ਦੇ ਵੱਜਣ ਕਾਰਨ ਡੈਂਟ ਪੈਣ ਦੀਆਂ ਸੂਚਨਾਵਾਂ ਮਿਲੀਆਂ ਹਨ।

10 ਅਤੇ 11 ਅਕਤੂਬਰ ਨੂੰ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ

ਮੌਸਮ ਵਿਭਾਗ ਨੇ ਇਨ੍ਹਾਂ ਦੋਹਾਂ ਦਿਨਾਂ ਲਈ ਗਰਜ-ਚਮਕ ਅਤੇ ਬਿਜਲੀ ਡਿੱਗਣ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ। ਅਜਿਹੇ ਵਿੱਚ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਖੁੱਲ੍ਹੇ ਸਥਾਨਾਂ, ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਠੰਢਕ ਕਾਰਨ ਬਿਜਲੀ ਦੀ ਮੰਗ ਵਿੱਚ ਕਮੀ

ਮੌਸਮ ਠੰਢਾ ਹੋਣ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ ਘਟ ਕੇ 8,195 ਮੈਗਾਵਾਟ ਰਹਿ ਗਈ ਹੈ। ਸੂਬੇ ਨੇ ਕੇਂਦਰੀ ਪੂਲ ਤੋਂ 3,759 ਮੈਗਾਵਾਟ ਬਿਜਲੀ ਲਈ, ਜਦਕਿ ਤੈਅ ਸ਼ਡਿਊਲ 4,151 ਮੈਗਾਵਾਟ ਸੀ। ਇਸ ਤਰ੍ਹਾਂ ਤੈਅ ਮਾਤਰਾ ਨਾਲੋਂ 392 ਮੈਗਾਵਾਟ ਘੱਟ ਬਿਜਲੀ ਲਈ ਗਈ।

ਪੰਜਾਬ ਵਿੱਚ ਬਿਜਲੀ ਉਤਪਾਦਨ 4,437 ਮੈਗਾਵਾਟ ਦਰਜ ਕੀਤਾ ਗਿਆ, ਜਦਕਿ ਬਿਜਲੀ ਦੀ ਫ੍ਰੀਕੁਐਂਸੀ 50.03 ਹਰਟਜ਼ ਰਹੀ।