Monday, 13th of July 2026

ਪੰਜਾਬ ‘ਚ ਫਿਰ ਬਦਲੇਗਾ ਮੌਸਮ! ਤੇਜ਼ ਹਵਾਵਾਂ ਸਣੇ ਬਾਰਿਸ਼ ਹੋਣ ਦੇ ਆਸਾਰ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

Edited By: Lajwinder Kaur | Updated at: April 13th 2026 10:09 AM
Trending News
ਪੰਜਾਬ ‘ਚ ਫਿਰ ਬਦਲੇਗਾ ਮੌਸਮ! ਤੇਜ਼ ਹਵਾਵਾਂ ਸਣੇ ਬਾਰਿਸ਼ ਹੋਣ ਦੇ ਆਸਾਰ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਪੰਜਾਬ ‘ਚ ਫਿਰ ਬਦਲੇਗਾ ਮੌਸਮ! ਤੇਜ਼ ਹਵਾਵਾਂ ਸਣੇ ਬਾਰਿਸ਼ ਹੋਣ ਦੇ ਆਸਾਰ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਪੰਜਾਬ ਅਤੇ ਚੰਡੀਗੜ੍ਹ ਵਿੱਚ ਦਿਨ ਵੇਲੇ ਤੇਜ਼ ਧੁੱਪ ਨਿਕਲਣ ਕਾਰਨ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ ਇੱਕ ਦਿਨ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 2.8 ਡਿਗਰੀ ਹੇਠਾਂ ਬਣਿਆ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਮੌਸਮ ਖੁਸ਼ਕ ਰਹੇਗਾ, ਪਰ 16 ਅਤੇ 17 ਅਪ੍ਰੈਲ ਨੂੰ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਤੇਜ਼ ਹਵਾਵਾਂ ਦਾ ਅਲਰਟ

ਅਗਲੇ ਤਿੰਨ ਦਿਨਾਂ ਤੱਕ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਪਰ ਫਿਲਹਾਲ ਕੋਈ ਵਿਸ਼ੇਸ਼ ਅਲਰਟ ਜਾਰੀ ਨਹੀਂ ਕੀਤਾ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਸ ਸਾਲ ਅਪ੍ਰੈਲ ਮਹੀਨੇ ਵਿੱਚ ਹੁਣ ਤੱਕ ਆਮ ਨਾਲੋਂ 4.9 ਮਿਲੀਮੀਟਰ ਵੱਧ ਬਾਰਿਸ਼ ਹੋ ਚੁੱਕੀ ਹੈ।

ਮੌਸਮ ਦੀ ਤਾਜ਼ਾ ਸਥਿਤੀ ਅਤੇ ਵੈਸਟਰਨ ਡਿਸਟਰਬਨ ਦਾ ਪ੍ਰਭਾਵ

ਉੱਤਰ-ਪੱਛਮੀ ਭਾਰਤ ਦੇ ਉੱਪਰ 12.6 ਕਿਲੋਮੀਟਰ ਦੀ ਉਚਾਈ 'ਤੇ ਲਗਭਗ 110 ਨਾਟ (ਕਰੀਬ 200 ਕਿਲੋਮੀਟਰ ਪ੍ਰਤੀ ਘੰਟਾ) ਦੀ ਰਫ਼ਤਾਰ ਨਾਲ ਚੱਲਣ ਵਾਲੀ 'ਸਬ-ਟ੍ਰੋਪੀਕਲ ਵੈਸਟਰਲੀ ਜੈੱਟ ਸਟ੍ਰੀਮ' ਸਰਗਰਮ ਬਣੀ ਹੋਈ ਹੈ। ਇਸ ਦੇ ਨਾਲ ਹੀ, 15 ਅਪ੍ਰੈਲ 2026 ਤੋਂ ਇੱਕ ਨਵੀਂ ਪਰ ਘੱਟ ਤਾਕਤ ਵਾਲੀ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰ ਸਕਦੀ ਹੈ।

ਇਸ ਦੇ ਪ੍ਰਭਾਵ ਕਾਰਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਬਾਰਿਸ਼ ਜਾਂ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੰਸ਼ਿਕ ਤੌਰ 'ਤੇ ਬੱਦਲ ਛਾਏ ਰਹਿ ਸਕਦੇ ਹਨ ਅਤੇ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ, ਜਿਸ ਕਾਰਨ ਤਾਪਮਾਨ ਵਿੱਚ ਹਲਕੀ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ।

ਫ਼ਾਜ਼ਿਲਕਾ ਅਤੇ ਰੂਪਨਗਰ 'ਚ ਭਾਰੀ ਮੀਂਹ

ਪੰਜਾਬ ਵਿੱਚ ਅਪ੍ਰੈਲ ਮਹੀਨੇ ਦੌਰਾਨ 1 ਅਪ੍ਰੈਲ ਤੋਂ 12 ਅਪ੍ਰੈਲ 2026 ਤੱਕ ਹੁਣ ਤੱਕ ਕੁੱਲ ਔਸਤ 26.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਇਸ ਸਮੇਂ ਦੀ ਆਮ ਔਸਤ (4.9 ਮਿਲੀਮੀਟਰ) ਨਾਲੋਂ 435 ਫ਼ੀਸਦੀ ਜ਼ਿਆਦਾ ਹੈ। ਜ਼ਿਲ੍ਹਿਆਂ ਦੇ ਅੰਕੜਿਆਂ ਅਨੁਸਾਰ, ਮੋਹਾਲੀ ਵਿੱਚ 31.7 ਮਿਲੀਮੀਟਰ ਵਰਖਾ ਹੋਈ, ਜੋ ਕਿ ਆਮ ਨਾਲੋਂ 1075 ਫ਼ੀਸਦੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਮੀਂਹ ਫ਼ਾਜ਼ਿਲਕਾ ਵਿੱਚ 56.8 ਮਿਲੀਮੀਟਰ ਅਤੇ ਰੂਪਨਗਰ ਵਿੱਚ 53.8 ਮਿਲੀਮੀਟਰ ਦਰਜ ਕੀਤਾ ਗਿਆ ਹੈ।

ਦੂਜੇ ਪਾਸੇ, ਹੁਸ਼ਿਆਰਪੁਰ ਵਿੱਚ ਸਭ ਤੋਂ ਘੱਟ 4.5 ਮਿਲੀਮੀਟਰ ਵਰਖਾ ਹੋਈ, ਜੋ ਕਿ ਆਮ ਨਾਲੋਂ 28 ਫ਼ੀਸਦੀ ਘੱਟ ਹੈ। 12 ਅਪ੍ਰੈਲ ਤੱਕ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕਾ ਤੋਂ ਦਰਮਿਆਨਾ ਮੀਂਹ ਪਿਆ, ਜਿਸ ਵਿੱਚ ਗੁਰਦਾਸਪੁਰ ਵਿੱਚ 6.7 ਮਿਲੀਮੀਟਰ ਅਤੇ ਪਠਾਨਕੋਟ ਵਿੱਚ 3.8 ਮਿਲੀਮੀਟਰ ਬਾਰਿਸ਼ ਸ਼ਾਮਲ ਹੈ।

ਦਿਨ ਵੇਲੇ ਚੱਲਣਗੀਆਂ ਤੇਜ਼ ਹਵਾਵਾਂ, 16 ਅਤੇ 17 ਅਪ੍ਰੈਲ ਨੂੰ ਮੀਂਹ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ, 16 ਅਤੇ 17 ਅਪ੍ਰੈਲ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਬਾਕੀ ਦਿਨਾਂ ਵਿੱਚ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹੇਗਾ। ਅਗਲੇ ਤਿੰਨ ਦਿਨਾਂ ਤੱਕ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਸਤਹੀ ਹਵਾਵਾਂ ਚੱਲ ਸਕਦੀਆਂ ਹਨ। ਆਉਣ ਵਾਲੇ ਸੱਤ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 4 ਤੋਂ 6 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਹੋਣ ਦੀ ਉਮੀਦ ਹੈ, ਜਿਸ ਕਾਰਨ ਸੂਬੇ ਵਿੱਚ ਗਰਮੀ ਦਾ ਪ੍ਰਭਾਵ ਹੌਲੀ-ਹੌਲੀ ਵਧੇਗਾ।

Punjabi Shorts

Latest News