Monday, 14th of September 2026

ਪੰਜਾਬ ਦੇ 16 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ; 17 ਸਤੰਬਰ ਤੱਕ ਅਲਰਟ

ਲੰਘੇ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਜੰਮ ਕੇ ਬਾਰਿਸ਼ ਹੋਈ। ਐਤਵਾਰ ਪਏ ਮੀਂਹ ਕਰਕੇ ਲੋਕਾਂ ਨੂੰ ਹੁੰਮਸ ਤੇ ਗਰਮੀ ਤੋਂ ਰਾਹਤ ਮਿਲੀ। ਅੱਜ ਵੀ ਮੌਸਮ ਵਿਭਾਗ ਵੱਲੋਂ 16 ਜ਼ਿਲ੍ਹਿਆਂ ‘ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। 17 ਸਤੰਬਰ ਤੱਕ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

Edited By: Lajwinder Kaur | Updated at:
Trending News
ਪੰਜਾਬ ਦੇ 16 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ; 17 ਸਤੰਬਰ ਤੱਕ ਅਲਰਟ

ਪੰਜਾਬ ਦੇ 16 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ; 17 ਸਤੰਬਰ ਤੱਕ ਅਲਰਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਮਾਨਸੂਨ ਸਰਗਰਮ ਹੋਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਵੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣਗੇ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਆਇਆ ਹੈ ਅਤੇ ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਪੰਜਾਬ ਵਿੱਚ ਸਭ ਤੋਂ ਵੱਧ 37.5 ਡਿਗਰੀ ਸੈਲਸੀਅਸ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ।

16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ ਅੱਜ (ਸੋਮਵਾਰ ਨੂੰ) 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਦੋ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਕੁਝ ਥਾਵਾਂ 'ਤੇ ਭਾਰੀ ਮੀਂਹ ਅਤੇ ਗਰਜ-ਚਮਕ ਦਾ ਅਲਰਟ ਹੈ। ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮਾਨਸੂਨ ਟਰਫ਼ ਸਰਗਰਮ, ਵੈਸਟਰਨ ਡਿਸਟਰਬੈਂਸ ਵੀ ਪ੍ਰਭਾਵਸ਼ਾਲੀ

ਮਾਨਸੂਨ ਟਰਫ਼ ਇਸ ਸਮੇਂ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਹੁੰਦੇ ਹੋਏ ਬੰਗਾਲ ਦੀ ਖਾੜੀ ਤੱਕ ਬਣੀ ਹੋਈ ਹੈ। ਦੂਜੇ ਪਾਸੇ, ਜੰਮੂ-ਕਸ਼ਮੀਰ ਦੇ ਆਲੇ-ਦੁਆਲੇ ਪੱਛਮੀ ਚੱਕਰਵਾਤ ਵੀ ਸਰਗਰਮ ਹੈ। ਇਨ੍ਹਾਂ ਦੋਵਾਂ ਮੌਸਮੀ ਸਿਸਟਮਾਂ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਿਆ ਰਹੇਗਾ ਅਤੇ ਕਈ ਥਾਵਾਂ 'ਤੇ ਮੀਂਹ ਅਤੇ ਗਰਜ-ਚਮਕ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ (ਅਲਰਟ)

15 ਸਤੰਬਰ: ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਕਿਤੇ-ਕਿਤੇ ਭਾਰੀ ਬਾਰਿਸ਼ ਦੇ ਨਾਲ ਗਰਜ-ਤੂਫ਼ਾਨ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਵੀ ਗਰਜ-ਤੂਫ਼ਾਨ ਤੇ ਬਿਜਲੀ ਚਮਕ ਸਕਦੀ ਹੈ। ਫ਼ਰੀਦਕੋਟ, ਫ਼ਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

16 ਸਤੰਬਰ: ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਭਾਰੀ ਬਾਰਿਸ਼, ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਦਾ ਅਲਰਟ ਹੈ। ਇਸ ਦੇ ਨਾਲ ਹੀ ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਫ਼ਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਗਰਜ-ਤੂਫ਼ਾਨ ਦੀ ਸੰਭਾਵਨਾ ਹੈ, ਜਦਕਿ ਇਸ ਦਿਨ ਪੂਰੇ ਸੂਬੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਪੂਰਵ-ਅਨੁਮਾਨ ਹੈ।

17 ਸਤੰਬਰ: ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ ਅਤੇ ਰੂਪਨਗਰ ਵਿੱਚ ਭਾਰੀ ਬਾਰਿਸ਼ ਦੇ ਨਾਲ ਗਰਜ-ਤੂਫ਼ਾਨ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦਿਨ ਵੀ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।

Punjabi Shorts

Latest News