Tuesday, 15th of September 2026

ਪੰਜਾਬ ਦੇ 18 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ‘ਚ ਵੀ ਹੋਏਗੀ ਕਿਣ-ਮਿਣ, ਤਾਪਮਾਨ 'ਚ ਆਈ ਗਿਰਾਵਟ

ਐਤਵਾਰ ਤੋਂ ਪਏ ਮੀਂਹ ਤੋਂ ਬਾਅਦ ਪੰਜਾਬ ਦੇ ਵਿੱਚ ਮੌਸਮ ਨੇ ਕਰਵਟ ਲਈ ਹੈ, ਜਿਸ ਕਰਕੇ ਲੋਕਾਂ ਨੂੰ ਹੁੰਮਸ ਤੇ ਗਰਮੀ ਤੋਂ ਕੁੱਝ ਨਿਜ਼ਾਤ ਮਿਲੀ ਹੈ। ਦੱਸ ਦਈਏ ਅੱਜ ਵੀ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਅਸਮਾਨ ‘ਚ ਬੱਦਲਾਂ ਨਾਲ ਘਿਰਿਆ ਰਹੇਗਾ ਅਤੇ ਮੀਂਹ ਜਾਂ ਗਰਜ-ਚਮਕ ਨਾਲ ਬੁਛਾੜਾਂ ਪੈਣ ਦੀ ਉਮੀਦ ਹੈ।

Edited By: Lajwinder Kaur | Updated at:
Trending News
ਪੰਜਾਬ ਦੇ 18 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ‘ਚ ਵੀ ਹੋਏਗੀ ਕਿਣ-ਮਿਣ, ਤਾਪਮਾਨ 'ਚ ਆਈ ਗਿਰਾਵਟ

ਪੰਜਾਬ ਦੇ 18 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ‘ਚ ਵੀ ਹੋਏਗੀ ਕਿਣ-ਮਿਣ, ਤਾਪਮਾਨ 'ਚ ਆਈ ਗਿਰਾਵਟ

ਐਤਵਾਰ ਤੋਂ ਪਏ ਮੀਂਹ ਤੋਂ ਬਾਅਦ ਪੰਜਾਬ ਦੇ ਵਿੱਚ ਮੌਸਮ ਨੇ ਕਰਵਟ ਲਈ ਹੈ, ਜਿਸ ਕਰਕੇ ਲੋਕਾਂ ਨੂੰ ਹੁੰਮਸ ਤੇ ਗਰਮੀ ਤੋਂ ਕੁੱਝ ਨਿਜ਼ਾਤ ਮਿਲੀ ਹੈ। ਦੱਸ ਦਈਏ ਅੱਜ ਵੀ  ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਅਸਮਾਨ ‘ਚ ਬੱਦਲਾਂ ਨਾਲ ਘਿਰਿਆ ਰਹੇਗਾ ਅਤੇ ਮੀਂਹ ਜਾਂ ਗਰਜ-ਚਮਕ ਨਾਲ ਬੁਛਾੜਾਂ ਪੈਣ ਦੀ ਉਮੀਦ ਹੈ।

ਤਾਪਮਾਨ 'ਚ ਦਰਜ ਕੀਤੀ ਗਈ ਗਿਰਾਵਟ

ਮੌਸਮ ਵਿਭਾਗ ਮੁਤਾਬਕ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਇਹ ਆਮ ਤਾਪਮਾਨ ਦੇ ਨੇੜੇ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 36 ਡਿਗਰੀ ਬਠਿੰਡਾ ਵਿੱਚ ਦਰਜ ਕੀਤਾ ਗਿਆ।

ਸੂਬੇ ਵਿੱਚ ਮੰਗਲਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ, ਮੋਹਾਲੀ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਦਿਨ ਵੇਲੇ ਰੋਪੜ ਵਿੱਚ 23.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਸੀ। ਚੰਡੀਗੜ੍ਹ ਏਅਰਪੋਰਟ, ਬਠਿੰਡਾ ਅਤੇ ਫ਼ਰੀਦਕੋਟ ਵਿੱਚ ਵੀ ਕੁਝ ਥਾਵਾਂ 'ਤੇ ਮੀਂਹ ਪਿਆ ਹੈ, ਪਰ ਉਸ ਦਾ ਅਧਿਕਾਰਤ ਰਿਕਾਰਡ ਦਰਜ ਨਹੀਂ ਹੋ ਸਕਿਆ। ਰਾਤ ਨੂੰ ਕਿੱਥੇ-ਕਿੱਥੇ ਮੀਂਹ ਪਿਆ ਹੈ, ਇਸ ਬਾਰੇ ਮੌਸਮ ਵਿਭਾਗ ਵੱਲੋਂ ਸਵੇਰੇ 9 ਵਜੇ ਤੱਕ ਸਥਿਤੀ ਸਪੱਸ਼ਟ ਕਰ ਦਿੱਤੀ ਜਾਵੇਗੀ।

ਮੌਸਮੀ ਪ੍ਰਣਾਲੀ ਦੇ ਪ੍ਰਭਾਵ ਨਾਲ ਬਦਲੇਗਾ ਮੌਸਮ

ਮਾਨਸੂਨ ਟਰਫ਼ ਆਪਣੀ ਆਮ ਸਥਿਤੀ ਤੋਂ ਸਰਗਰਮ ਹੈ, ਜਦੋਂ ਕਿ ਜੰਮੂ-ਕਸ਼ਮੀਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਦਾ ਅਸਰ ਬਣਿਆ ਹੋਇਆ ਹੈ। ਇਨ੍ਹਾਂ ਦੋਹਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਦੇ ਨਾਲ-ਨਾਲ ਹਲਕੀ ਬਾਰਿਸ਼ ਜਾਂ ਗਰਜ-ਚਮਕ ਨਾਲ ਬੁਛਾੜਾਂ ਪੈਣ ਦੀ ਸੰਭਾਵਨਾ ਹੈ।

Punjabi Shorts

Latest News