Saturday, 22nd of August 2026

ਜਲੰਧਰ-ਪਠਾਨਕੋਟ 'ਚ ਮੀਂਹ, ਪੰਜਾਬ ਦੇ 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

ਪੰਜਾਬ ਦੇ ਕਈ ਇਲਾਕਿਆਂ ਵਿੱਚ ਅੱਜ ਮੀਂਹ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਗਈ ਹੈ। ਅਗਲੇ ਤਿੰਨ ਦਿਨਾਂ ਦੌਰਾਨ ਵੀ ਇਨ੍ਹਾਂ ਤੋਂ ਇਲਾਵਾ ਨਵਾਂਸ਼ਹਿਰ ਅਤੇ ਮੋਹਾਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

Edited By: Lajwinder Kaur | Updated at: August 22nd 2026 08:18 AM
Trending News
ਜਲੰਧਰ-ਪਠਾਨਕੋਟ 'ਚ ਮੀਂਹ, ਪੰਜਾਬ ਦੇ 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

ਜਲੰਧਰ-ਪਠਾਨਕੋਟ 'ਚ ਮੀਂਹ, ਪੰਜਾਬ ਦੇ 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

ਜਲੰਧਰ ਅਤੇ ਪਠਾਨਕੋਟ ਵਿੱਚ ਸ਼ਨੀਵਾਰ ਸਵੇਰੇ ਹਲਕੀ ਵਰਖਾ ਹੋਈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਹੋਰਨਾਂ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਚੰਡੀਗੜ੍ਹ ਵਿੱਚ ਵੀ ਅਸਮਾਨ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਲੰਘੇ ਦਿਨ ਵੀ ਚੰਡੀਗੜ੍ਹ-ਮੋਹਾਲੀ, ਪਟਿਆਲੇ ਸਣੇ ਸਮਾਣੇ ਪੰਜਾਬ ਦੇ ਕਈ ਹਿੱਸਿਆਂ ਦੇ ਵੀ ਬਾਰਿਸ਼ ਨੇ ਮੌਸਮ ਨੂੰ ਖੁਸ਼ਨੁਮਾ ਬਣਾ ਦਿੱਤਾ।

ਮੀਂਹ ਜਾਂ ਗਰਜ-ਚਮਕ ਨਾਲ ਛਰਾਟੇ ਪੈ ਸਕਦੇ

ਇਸ ਦੌਰਾਨ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਛਰਾਟੇ ਪੈ ਸਕਦੇ ਹਨ। ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਤੋਂ ਬਾਅਦ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਸ਼ੁੱਕਰਵਾਰ ਨੂੰ ਪੰਜਾਬ ਵਿੱਚ ਸਭ ਤੋਂ ਵੱਧ 35.8 ਡਿਗਰੀ ਸੈਲਸੀਅਸ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਦਰਜ ਕੀਤਾ ਗਿਆ।

ਮਾਨਸੂਨ ਟਰਫ਼ ਇਸ ਸਮੇਂ ਅੰਮ੍ਰਿਤਸਰ ਤੋਂ ਹੋ ਕੇ ਲੰਘ ਰਹੀ ਹੈ, ਜਿਸ ਨਾਲ ਪੰਜਾਬ ਵਿੱਚ ਮੀਂਹ ਲਈ ਅਨੁਕੂਲ ਹਾਲਾਤ ਬਣੇ ਹੋਏ ਹਨ। ਇਸ ਦੇ ਨਾਲ ਹੀ ਉੱਤਰੀ ਹਰਿਆਣਾ ਦੇ ਉੱਪਰ ਬਣਿਆ ਉੱਪਰਲਾ ਹਵਾਈ ਚੱਕਰਵਾਤੀ ਘੇਰਾ ਵੀ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇਸ ਦੇ ਪ੍ਰਭਾਵ ਨਾਲ ਅੱਜ ਪੰਜਾਬ ਵਿੱਚ ਕਿਤੇ-ਕਿਤੇ ਬਾਰਿਸ਼ ਹੋ ਸਕਦੀ ਹੈ।

ਆਉਣ ਵਾਲੇ ਤਿੰਨ ਦਿਨਾਂ ਵਿੱਚ ਮੌਸਮ ਦਾ ਹਾਲ

23 ਅਗਸਤ: ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

24 ਅਗਸਤ: ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਗੁਰਦਾਸਪੁਰ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦਿਨ ਲਈ ਕੋਈ ਅਲਰਟ ਨਹੀਂ ਹੈ।

25 ਅਗਸਤ: ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਗੁਰਦਾਸਪੁਰ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ‘ਚ ਆਮ ਨਾਲੋਂ 28% ਘੱਟ ਬਾਰਿਸ਼

ਪੰਜਾਬ ਵਿੱਚ ਇਸ ਮਾਨਸੂਨ ਸੀਜ਼ਨ ਵਿੱਚ ਹੁਣ ਤੱਕ 234.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜਦੋਂ ਕਿ ਇਸ ਸਮੇਂ ਦੌਰਾਨ ਆਮ ਬਾਰਿਸ਼ 325.6 ਮਿਲੀਮੀਟਰ ਹੋਣੀ ਚਾਹੀਦੀ ਸੀ। ਇਸ ਹਿਸਾਬ ਨਾਲ ਸੂਬੇ ਵਿੱਚ ਹੁਣ ਤੱਕ 28% ਘੱਟ ਮੀਂਹ ਪਿਆ ਹੈ।

ਪਠਾਨਕੋਟ ਵਿੱਚ ਸਭ ਤੋਂ ਵੱਧ, ਮਾਨਸਾ ਵਿੱਚ ਸਭ ਤੋਂ ਘੱਟ ਬਾਰਿਸ਼

ਜ਼ਿਲ੍ਹੇਵਾਰ ਅੰਕੜਿਆਂ ਅਨੁਸਾਰ ਪਠਾਨਕੋਟ ਵਿੱਚ ਸਭ ਤੋਂ ਵੱਧ 946.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਆਮ ਨਾਲੋਂ 28% ਵੱਧ ਹੈ। ਉੱਥੇ ਹੀ ਗੁਰਦਾਸਪੁਰ ਵਿੱਚ 682.8 ਮਿਲੀਮੀਟਰ ਬਾਰਿਸ਼ ਹੋਈ, ਜੋ ਆਮ ਨਾਲੋਂ 47% ਜ਼ਿਆਦਾ ਹੈ।

ਦੂਜੇ ਪਾਸੇ, ਮਾਨਸਾ ਵਿੱਚ ਸਭ ਤੋਂ ਘੱਟ 93 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜੋ ਆਮ ਨਾਲੋਂ 54% ਘੱਟ ਹੈ। ਫਾਜ਼ਿਲਕਾ ਵਿੱਚ 106.5 ਮਿਲੀਮੀਟਰ (45% ਘੱਟ) ਅਤੇ ਮੁਕਤਸਰ ਵਿੱਚ 111.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜੋ ਆਮ ਨਾਲੋਂ 52% ਘੱਟ ਹ

Punjabi Shorts

Latest News