Monday, 24th of August 2026

ਜਾਣੋ ਅੱਜ ਕਿੱਥੇ ਛਮ-ਛਮ ਪਏਗਾ ਮੀਂਹ! ਤਿੱਖੀ ਧੁੱਪ ਕਰਕੇ ਕਈ ਜ਼ਿਲ੍ਹਿਆਂ ‘ਚ ਲੋਕ ਹੁੰਮਸ ਤੋਂ ਪ੍ਰੇਸ਼ਾਨ; ਬਠਿੰਡਾ ਸਭ ਤੋਂ ਗਰਮ

ਪੰਜਾਬ ਦੇ ਵਿੱਚ ਮੌਮਸ ਵਿਭਾਗ ਵੱਲੋਂ ਮੀਂਹ ਦਾ ਅਲਰਟ ਦਿੱਤਾ ਗਿਆ ਹੈ। ਪਰ ਦੂਜੇ ਪਾਸੇ ਤਿੱਖੀ ਧੁੱਪ ਕਰਕੇ ਹੁੰਮਸ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਰਾਜ ਵਿੱਚ ਸਭ ਤੋਂ ਵੱਧ 39 ਡਿਗਰੀ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ।

Edited By: Lajwinder Kaur | Updated at: August 24th 2026 10:02 AM
Trending News
ਜਾਣੋ ਅੱਜ ਕਿੱਥੇ ਛਮ-ਛਮ ਪਏਗਾ ਮੀਂਹ! ਤਿੱਖੀ ਧੁੱਪ ਕਰਕੇ ਕਈ ਜ਼ਿਲ੍ਹਿਆਂ ‘ਚ ਲੋਕ ਹੁੰਮਸ ਤੋਂ ਪ੍ਰੇਸ਼ਾਨ; ਬਠਿੰਡਾ ਸਭ ਤੋਂ ਗਰਮ

ਜਾਣੋ ਅੱਜ ਕਿੱਥੇ ਛਮ-ਛਮ ਪਏਗਾ ਮੀਂਹ! ਤਿੱਖੀ ਧੁੱਪ ਕਰਕੇ ਕਈ ਜ਼ਿਲ੍ਹਿਆਂ ‘ਚ ਲੋਕ ਹੁੰਮਸ ਤੋਂ ਪ੍ਰੇਸ਼ਾਨ; ਬਠਿੰਡਾ ਸਭ ਤੋਂ ਗਰਮ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਇੱਕ-ਦੋ ਵਾਰ ਮੀਂਹ ਜਾਂ ਗਰਜ ਨਾਲ ਬੌਛਾਰਾਂ ਪੈ ਸਕਦੀਆਂ ਹਨ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਤੋਂ ਬਾਅਦ ਤਾਪਮਾਨ ਹੁਣ ਆਮ ਦੇ ਕਰੀਬ ਪਹੁੰਚ ਗਿਆ ਹੈ। ਰਾਜ ਵਿੱਚ ਸਭ ਤੋਂ ਵੱਧ 39 ਡਿਗਰੀ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ। ਅੱਜ ਕੁੱਝ ਜ਼ਿਲ੍ਹਿਆਂ ਦੇ ਵਿੱਚ ਤਿੱਖੀ ਧੁੱਪ ਕਰਕੇ ਲੋਕ ਹੁੰਮਸ ਤੋਂ ਪ੍ਰੇਸ਼ਾਨ ਹੋਏ ਪਏ ਹਨ। 

ਕੁਝ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ

ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਹਿਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਫਿਰੋਜ਼ਪੁਰ ਅਤੇ ਸੰਗਰੂਰ ਵਿੱਚ ਕੁਝ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ। ਗੁਰਦਾਸਪੁਰ, ਅੰਮ੍ਰਿਤਸਰ ਅਤੇ ਨਵਾਂਸ਼ਹਿਰ ਵਿੱਚ ਵੀ ਮੀਂਹ ਪੈਣ ਦੇ ਆਸਾਰ ਹਨ। ਦੂਜੇ ਪਾਸੇ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਕੁੱਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

ਅਨੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ ਬਾਰਿਸ਼

ਐਤਵਾਰ ਨੂੰ ਰਾਜ ਵਿੱਚ ਸਭ ਤੋਂ ਵੱਧ 46.5 ਮਿਲੀਮੀਟਰ ਬਾਰਸ਼ ਅਨੰਦਪੁਰ ਸਾਹਿਬ ਵਿੱਚ ਦਰਜ ਕੀਤੀ ਗਈ। ਇਸ ਤੋਂ ਬਾਅਦ ਕੇ.ਵੀ.ਕੇ. ਪਠਾਨਕੋਟ ਵਿੱਚ 18 ਮਿਲੀਮੀਟਰ, ਰੋਪੜ ਕੇ.ਵੀ.ਕੇ. ਵਿੱਚ 17.5 ਮਿਲੀਮੀਟਰ, ਭਾਖੜਾ ਡੈਮ ਵਿੱਚ 14 ਮਿਲੀਮੀਟਰ, ਮੋਹਾਲੀ ਵਿੱਚ 9 ਮਿਲੀਮੀਟਰ, ਥੀਨ ਡੈਮ ਵਿੱਚ 3 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 2.5 ਮਿਲੀਮੀਟਰ ਅਤੇ ਗੁਰਦਾਸਪੁਰ ਵਿੱਚ 2 ਮਿਲੀਮੀਟਰ ਬਾਰਿਸ਼ ਰਿਕਾਰਡ ਹੋਈ। ਕੁੱਲ ਅੱਠ ਥਾਵਾਂ 'ਤੇ ਬਾਰਿਸ਼ ਦਰਜ ਕੀਤੀ ਗਈ। ਚੰਡੀਗੜ੍ਹ ਅਤੇ ਮੋਹਾਲੀ ਵਿੱਚ ਮੀਂਹ ਦੇ ਅਨੁਕੂਲ ਮੌਸਮ ਬਣਿਆ ਰਿਹਾ, ਪਰ ਮੀਂਹ ਨਹੀਂ ਪਿਆ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ (25 ਤੋਂ 27 ਅਗਸਤ)

25 ਅਗਸਤ: ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਰੂਪਨਗਰ ਅਤੇ ਐਸ.ਐਸ.ਐਸ. ਨਗਰ (ਮੋਹਾਲੀ) ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

26 ਅਗਸਤ: ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਐਸ.ਐਸ. ਨਗਰ (ਮੋਹਾਲੀ) ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਅਤੇ ਇੱਥੇ ਕੋਈ ਅਲਰਟ ਨਹੀਂ ਹੈ।

27 ਅਗਸਤ: ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਗੁਰਦਾਸਪੁਰ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ, ਜਿਸ ਨਾਲ ਕੁੱਲ 6 ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ।

ਪੰਜਾਬ ‘ਚ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ, ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸਰਗਰਮ ਹੈ। ਮਾਨਸੂਨ ਟਰੱਫ ਅੰਮ੍ਰਿਤਸਰ ਅਤੇ ਪਟਿਆਲਾ ਤੋਂ ਲੰਘ ਰਹੀ ਹੈ, ਜਦੋਂ ਕਿ ਉੱਤਰੀ ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਉੱਪਰਲੀ ਹਵਾ ਦਾ ਚੱਕਰਵਾਤੀ ਘੇਰਾ ਬਣਿਆ ਹੋਇਆ ਹੈ। ਇਸ ਦੇ ਅਸਰ ਨਾਲ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ, ਚੰਡੀਗੜ੍ਹ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਅਤੇ ਇੱਕ-ਦੋ ਵਾਰ ਮੀਂਹ ਜਾਂ ਗਰਜ ਨਾਲ ਬੌਛਾਰਾਂ ਪੈਣ ਦੀ ਸੰਭਾਵਨਾ ਹੈ।

Punjabi Shorts

Latest News