Saturday, 26th of September 2026

ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ, 15 ਜ਼ਿਲ੍ਹਿਆਂ ਲਈ ਯੈਲੋ ਅਲਰਟ; ਮਾਨਸੂਨ ਦੀ ਵਿਦਾਈ ਜਾਰੀ

ਮੋਹਾਲੀ ਤੋਂ ਲੈ ਕੇ ਪਟਿਆਲੇ ਦੇ ਆਲੇ-ਦੁਆਲੇ ਦੇ ਇਲਾਕਿਆਂ ਦੇ ਵਿੱਚ ਬੱਦਲਵਾਈ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Edited By: Lajwinder Kaur | Updated at:
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ, 15 ਜ਼ਿਲ੍ਹਿਆਂ ਲਈ ਯੈਲੋ ਅਲਰਟ; ਮਾਨਸੂਨ ਦੀ ਵਿਦਾਈ ਜਾਰੀ

ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ, 15 ਜ਼ਿਲ੍ਹਿਆਂ ਲਈ ਯੈਲੋ ਅਲਰਟ; ਮਾਨਸੂਨ ਦੀ ਵਿਦਾਈ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਸ਼ੁੱਕਰਵਾਰ ਨੂੰ ਬਠਿੰਡਾ 37 ਡਿਗਰੀ ਸੈਲਸੀਅਸ ਤਾਪਮਾਨ ਨਾਲ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ।

40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵਾਰਨਿੰਗ

ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਗਰਜ-ਚਮਕ ਨਾਲ ਹਨੇਰੀ ਆ ਸਕਦੀ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਕੁਝ ਥਾਵਾਂ 'ਤੇ ਮੀਂਹ ਪੈਣ ਦੇ ਆਸਾਰ

ਤਰਨਤਾਰਨ ਵਿੱਚ ਵੀ ਕੁਝ ਥਾਵਾਂ 'ਤੇ ਮੀਂਹ ਪੈਣ ਦੇ ਆਸਾਰ ਹਨ। ਇਸ ਤੋਂ ਇਲਾਵਾ ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਇੱਕ-ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ ਦਾ ਹਾਲ

26 ਸਤੰਬਰ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੇ ਆਸਾਰ ਹਨ।

27 ਸਤੰਬਰ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ਉੱਤੇ ਹਲਕੀ ਤੋਂ ਮੱਧਮ ਬਾਰਸ਼ ਹੋ ਸਕਦੀ ਹੈ।

28 ਸਤੰਬਰ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ, ਜਦੋਂ ਕਿ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਇੱਕ-ਦੋ ਥਾਵਾਂ 'ਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਮਾਨਸੂਨ ਦੀ ਵਿਦਾਈ ਦਾ ਦੌਰ ਜਾਰੀ

ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਦੀ ਵਿਦਾਈ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਦੀ ਵਾਪਸੀ ਦੀ ਰੇਖਾ ਗੁਰਦਾਸਪੁਰ ਅਤੇ ਚੰਡੀਗੜ੍ਹ ਤੋਂ ਹੋ ਕੇ ਲੰਘ ਰਹੀ ਹੈ। ਇਸ ਦਾ ਮਤਲਬ ਹੈ ਕਿ ਮਾਨਸੂਨ ਹੌਲੀ-ਹੌਲੀ ਪੰਜਾਬ ਅਤੇ ਚੰਡੀਗੜ੍ਹ ਤੋਂ ਪਿੱਛੇ ਹਟ ਰਿਹਾ ਹੈ।

ਇਸ ਦੇ ਨਾਲ ਹੀ ਪੱਛਮੀ ਵਿਗਾੜ ਵੀ ਸਰਗਰਮ ਹੈ, ਜਿਸ ਦਾ ਅਸਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ 'ਤੇ ਦੇਖਣ ਨੂੰ ਮਿਲ ਸਕਦਾ ਹੈ। ਮੀਂਹ ਕਾਰਨ ਤਾਪਮਾਨ ਵਿੱਚ ਵੀ ਕੁਝ ਬਦਲਾਅ ਆਉਣ ਦੀ ਸੰਭਾਵਨਾ ਹੈ।