Friday, 26th of June 2026

ਪਹਾੜਾਂ 'ਚ ਬਰਫ਼ਬਾਰੀ ਦਾ ਅਸਰ, ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ, ਜਾਣੋ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਕਿਵੇਂ ਦਾ ਰਹੇਗਾ ਮੌਸਮ

Edited By: Lajwinder Kaur | Updated at: May 12th 2026 09:51 AM
Trending News
ਪਹਾੜਾਂ 'ਚ ਬਰਫ਼ਬਾਰੀ ਦਾ ਅਸਰ, ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ, ਜਾਣੋ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਕਿਵੇਂ ਦਾ ਰਹੇਗਾ ਮੌਸਮ

ਪਹਾੜਾਂ 'ਚ ਬਰਫ਼ਬਾਰੀ ਦਾ ਅਸਰ, ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ, ਜਾਣੋ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਕਿਵੇਂ ਦਾ ਰਹੇਗਾ ਮੌਸਮ

ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਵੱਧ ਰਹੀ ਗਰਮੀ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਸੀ। ਪਰ ਬੀਤੀ ਰਾਤ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਅਚਾਨਕ ਬਦਲ ਗਿਆ। ਅੱਜ ਸਵੇਰ ਤੋਂ ਹੀ ਮੋਹਾਲੀ ਅਤੇ ਚੰਡੀਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਬਾਰਿਸ਼ ਹੋਈ ਹੈ, ਜਿਸ ਕਾਰਨ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਜੂਦਾ ਤਾਪਮਾਨ ਆਮ ਨਾਲੋਂ ਲਗਭਗ 2.9 ਡਿਗਰੀ ਹੇਠਾਂ ਚੱਲ ਰਿਹਾ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ, ਅੱਜ 12 ਤਾਰੀਖ ਨੂੰ ਪੂਰੇ ਸੂਬੇ ਵਿੱਚ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਤੇਜ਼ ਹਵਾਵਾਂ  ਸਣੇ ਮੀਂਹ ਦੀ ਵਾਰਨਿੰਗ

ਇਸ ਦੌਰਾਨ ਪੰਜਾਬ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਪੈਣ ਦੀ ਵੀ ਪੂਰੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਇਸ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 15 ਅਪ੍ਰੈਲ ਤੱਕ ਮੌਸਮ ਦਾ ਮਿਜ਼ਾਜ ਇਸੇ ਤਰ੍ਹਾਂ ਬਣਿਆ ਰਹੇਗਾ। ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਹੁਣ ਤੱਕ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.5 ਡਿਗਰੀ ਦਰਜ ਕੀਤਾ ਗਿਆ ਹੈ।

ਇਨ੍ਹਾਂ ਥਾਵਾਂ ਉੱਤੇ ਪਿਆ ਮੀਂਹ

ਮੌਸਮ ਵਿਗਿਆਨ ਕੇਂਦਰ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪਿਆ ਹੈ। ਸਭ ਤੋਂ ਵੱਧ ਬਾਰਿਸ਼ ਪਠਾਨਕੋਟ ਜ਼ਿਲ੍ਹੇ ਵਿੱਚ ਦਰਜ ਕੀਤੀ ਗਈ, ਜਿੱਥੇ ਫਾਂਗੋਟਾ (5 ਮਿਲੀਮੀਟਰ), ਮਲਿਕਪੁਰ (3 ਮਿਲੀਮੀਟਰ), ਸਮੇਤ ਥੀਨ ਡੈਮ, ਰਣਜੀਤ ਸਾਗਰ ਡੈਮ, ਮਾਧੋਪੁਰ, ਸ਼ਾਹਪੁਰ ਕੰਡੀ ਅਤੇ ਕੇ.ਵੀ.ਕੇ ਪਠਾਨਕੋਟ ਵਿੱਚ 1 ਤੋਂ 5 ਮਿਲੀਮੀਟਰ ਤੱਕ ਮੀਂਹ ਰਿਕਾਰਡ ਹੋਇਆ। ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ, ਤਿੱਬੜੀ ਅਤੇ ਗੁਰਦਾਸਪੁਰ ਸ਼ਹਿਰ ਵਿੱਚ 1 ਤੋਂ 2 ਮਿਲੀਮੀਟਰ ਬਾਰਿਸ਼ ਹੋਈ। ਰੂਪਨਗਰ ਦੇ ਨੰਗਲ ਅਤੇ ਭਾਖੜਾ ਡੈਮ ਖੇਤਰ ਵਿੱਚ 2-2 ਮਿਲੀਮੀਟਰ, ਜਦਕਿ ਹੁਸ਼ਿਆਰਪੁਰ ਦੇ ਸਲਾਰਨ ਵਿੱਚ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।

ਤਾਪਮਾਨ 'ਚ ਆਈ ਕਮੀ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਪਾਰਾ 35 ਤੋਂ 40 ਡਿਗਰੀ ਦੇ ਵਿਚਕਾਰ ਰਿਹਾ, ਜਿਨ੍ਹਾਂ ਵਿੱਚ ਚੰਡੀਗੜ੍ਹ (36), ਲੁਧਿਆਣਾ (36.6), ਪਟਿਆਲਾ (37.2), ਬਠਿੰਡਾ (38.5), ਫਰੀਦਕੋਟ (37.5), ਫਾਜ਼ਿਲਕਾ (37.7), ਫਿਰੋਜ਼ਪੁਰ (35.4), ਮੋਹਾਲੀ (35), ਰੂਪਨਗਰ (35.4), ਸ੍ਰੀ ਅਨੰਦਪੁਰ ਸਾਹਿਬ (35.1) ਅਤੇ ਆਦਮਪੁਰ-ਜਾਲੰਧਰ (36) ਡਿਗਰੀ ਸ਼ਾਮਲ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 33.2 ਡਿਗਰੀ, ਪਠਾਨਕੋਟ ਵਿੱਚ 33.1 ਡਿਗਰੀ, ਗੁਰਦਾਸਪੁਰ ਵਿੱਚ 32 ਡਿਗਰੀ, ਬਲੋਵਾਲ ਸੌਂਖੜੀ (ਐੱਸ.ਬੀ.ਐੱਸ. ਨਗਰ) ਵਿੱਚ 33 ਡਿਗਰੀ, ਹੁਸ਼ਿਆਰਪੁਰ ਵਿੱਚ 34 ਡਿਗਰੀ ਅਤੇ ਨੰਗਲ ਵਿੱਚ 34.3 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ ਹੈ।

ਉੱਥੇ ਹੀ ਲੁਧਿਆਣਾ ਦੇ ਸਲੇਮ ਟਾਬਰੀ ਵਿੱਚ 32.9 ਡਿਗਰੀ ਅਤੇ ਪਠਾਨਕੋਟ ਦੇ ਥੀਨ ਡੈਮ ਵਿੱਚ 32.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ 33.2 ਡਿਗਰੀ, ਪਠਾਨਕੋਟ ਵਿੱਚ 33.1 ਡਿਗਰੀ, ਗੁਰਦਾਸਪੁਰ ਵਿੱਚ 32 ਡਿਗਰੀ, ਬਲੋਵਾਲ ਸੌਂਖੜੀ (ਐੱਸ.ਬੀ.ਐੱਸ. ਨਗਰ) ਵਿੱਚ 33 ਡਿਗਰੀ, ਹੁਸ਼ਿਆਰਪੁਰ ਵਿੱਚ 34 ਡਿਗਰੀ ਅਤੇ ਨੰਗਲ ਵਿੱਚ 34.3 ਡਿਗਰੀ ਤਾਪਮਾਨ ਰਿਕਾਰਡ ਹੋਇਆ ਹੈ।

ਮੌਸਮ ਦੇ ਅਜਿਹੇ ਹਾਲਾਤ ਬਣਨ ਪਿੱਛੇ ਇੱਕ ਪੱਛਮੀ ਡਿਸਟਰਬੈਂਸ (Western Disturbance) ਸਰਗਰਮ ਹੈ। ਇਹ ਵਾਯੂਮੰਡਲ ਦੇ ਉਪਰਲੇ ਹਿੱਸੇ ਵਿੱਚ ਲਗਭਗ 5.8 ਕਿਲੋਮੀਟਰ ਦੀ ਉਚਾਈ 'ਤੇ ਫੈਲਿਆ ਹੋਇਆ ਹੈ। ਇਸ ਦਾ ਪ੍ਰਭਾਵ ਇੱਕ ਲੰਬੀ ਪੱਟੀ ਵਾਂਗ 54° ਪੂਰਬੀ ਦੇਸ਼ਾਂਤਰ ਦੇ ਆਲੇ-ਦੁਆਲੇ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਮੌਸਮ ਵਿੱਚ ਇਹ ਤਬਦੀਲੀ ਆਈ ਹੈ।

ਆਉਣ ਵਾਲੇ ਤਿੰਨ ਦਿਨਾਂ ਦੌਰਾਨ ਮੌਸਮ ਦਾ ਹਾਲ ਕੁਝ ਇਸ ਤਰ੍ਹਾਂ ਰਹੇਗਾ:

13 ਮਈ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸਮੇਤ ਨੌਂ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਤੋਂ ਇਲਾਵਾ ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਪੈਣ ਦੇ ਆਸਾਰ ਹਨ।

14 ਮਈ: ਸੂਬੇ ਦੇ 6 ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

15 ਮਈ: ਪੰਜ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਕਪੂਰਥਲਾ ਵਿੱਚ ਗਰਜ-ਚਮਕ ਦੇ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Punjabi Shorts

Latest News