Saturday, 27th of June 2026

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦਾ ਅਲਰਟ! ਪਰ ਮੁੜ ਵਧੇਗੀ ਗਰਮੀ, ਫਿਲਹਾਲ ਲੂ ਤੋਂ ਮਿਲੇਗੀ ਰਾਹਤ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

Edited By: Lajwinder Kaur | Updated at: May 13th 2026 09:59 AM
Trending News
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦਾ ਅਲਰਟ! ਪਰ ਮੁੜ ਵਧੇਗੀ ਗਰਮੀ, ਫਿਲਹਾਲ ਲੂ ਤੋਂ ਮਿਲੇਗੀ ਰਾਹਤ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦਾ ਅਲਰਟ! ਪਰ ਮੁੜ ਵਧੇਗੀ ਗਰਮੀ, ਫਿਲਹਾਲ ਲੂ ਤੋਂ ਮਿਲੇਗੀ ਰਾਹਤ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਗਰਮੀ ਦਾ ਕਹਿਰ ਵਧਣ ਲੱਗਾ ਹੈ। ਮੰਗਲਵਾਰ ਦੇ ਮੁਕਾਬਲੇ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਵਿੱਚ ਫਰੀਦਕੋਟ 43 ਡਿਗਰੀ ਦੇ ਨਾਲ ਸਭ ਤੋਂ ਗਰਮ ਰਿਹਾ। ਹਾਲਾਂਕਿ, ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਰਗੇ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਨ੍ਹੇਰੀ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਰਾਹਤ ਦੀ ਗੱਲ ਇਹ ਹੈ ਕਿ ਫਿਲਹਾਲ ਲੂ (Heatwave) ਚੱਲਣ ਦੇ ਕੋਈ ਆਸਾਰ ਨਹੀਂ ਹਨ, ਅਤੇ ਇਸ ਮਹੀਨੇ ਹੁਣ ਤੱਕ ਆਮ ਨਾਲੋਂ 12% ਵੱਧ ਮੀਂਹ ਪੈ ਚੁੱਕਾ ਹੈ।

ਪੰਜਾਬ ਦੇ ਦੋ ਜ਼ਿਲ੍ਹਿਆਂ ‘ਚ ਪਾਰਾ 40 ਡਿਗਰੀ ਤੋਂ ਪਾਰ

ਪੰਜਾਬ ਵਿੱਚ ਗਰਮੀ ਨੇ ਇੱਕ ਵਾਰ ਫਿਰ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਸੂਬੇ ਦੇ ਦੋ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਫਰੀਦਕੋਟ 43 ਡਿਗਰੀ ਤਾਪਮਾਨ ਦੇ ਨਾਲ ਸਭ ਤੋਂ ਗਰਮ ਰਿਹਾ, ਜਦਕਿ ਬਠਿੰਡਾ 40.1 ਡਿਗਰੀ ਨਾਲ ਦੂਜੇ ਨੰਬਰ 'ਤੇ ਰਿਹਾ। ਹੋਰਨਾਂ ਸ਼ਹਿਰਾਂ ਦੀ ਗੱਲ ਕਰੀਏ ਤਾਂ ਫਾਜ਼ਿਲਕਾ ਵਿੱਚ 39.7 ਡਿਗਰੀ, ਫਿਰੋਜ਼ਪੁਰ ਵਿੱਚ 37.4 ਡਿਗਰੀ, ਲੁਧਿਆਣਾ ਵਿੱਚ 36.8 ਡਿਗਰੀ, ਪਟਿਆਲਾ ਵਿੱਚ 36.7 ਡਿਗਰੀ, ਪਠਾਨਕੋਟ ਵਿੱਚ 36.6 ਡਿਗਰੀ ਅਤੇ ਅੰਮ੍ਰਿਤਸਰ ਵਿੱਚ 36.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਤਾਪਮਾਨ ਵਿੱਚ ਹੋ ਰਹੇ ਇਸ ਵਾਧੇ ਕਾਰਨ ਲੋਕਾਂ ਨੂੰ ਹੁਣ ਮੁੜ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਤਾਪਮਾਨ ਦਾ ਵੇਰਵਾ

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, ਪੰਜਾਬ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਵਿੱਚ ਮਾਮੂਲੀ ਫਰਕ ਦੇਖਿਆ ਗਿਆ। ਗੁਰਦਾਸਪੁਰ ਵਿੱਚ 35 ਡਿਗਰੀ, ਹੁਸ਼ਿਆਰਪੁਰ ਵਿੱਚ 35.4 ਡਿਗਰੀ ਅਤੇ ਕਪੂਰਥਲਾ-ਬਲਾਚੌਰ ਖੇਤਰ ਵਿੱਚ 35.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸੇ ਤਰ੍ਹਾਂ ਸਲੇਮਪੁਰ ਵਿੱਚ 35.1 ਡਿਗਰੀ ਅਤੇ ਕੇ.ਵੀ.ਕੇ. ਪਠਾਨਕੋਟ ਵਿੱਚ ਪਾਰਾ 35.3 ਡਿਗਰੀ ਰਿਹਾ। ਚੰਡੀਗੜ੍ਹ ਸ਼ਹਿਰ ਵਿੱਚ 34.6 ਡਿਗਰੀ ਅਤੇ ਮੋਹਾਲੀ ਵਿੱਚ 33.4 ਡਿਗਰੀ ਤਾਪਮਾਨ ਰਿਕਾਰਡ ਹੋਇਆ। ਵਿਭਾਗ ਮੁਤਾਬਕ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.9 ਡਿਗਰੀ ਹੇਠਾਂ ਰਿਹਾ ਅਤੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਿਹਾ ਤੇ ਮੀਂਹ ਨਹੀਂ ਪਿਆ।

15 ਮਈ ਤੋਂ ਨਵਾਂ ਵੈਸਟਰਨ ਡਿਸਟਰਬਨਜ਼ ਹੋਵੇਗਾ ਐਕਟਿਵ

ਮੌਸਮ ਵਿਗਿਆਨ ਕੇਂਦਰ ਅਨੁਸਾਰ, ਇਸ ਸਮੇਂ ਉੱਤਰੀ ਪਾਕਿਸਤਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਇੱਕ ਪੱਛਮੀ ਗੜਬੜੀ (Western Disturbance) ਸਰਗਰਮ ਹੈ, ਜਿਸ ਕਾਰਨ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ 15 ਮਈ ਤੋਂ ਇੱਕ ਹੋਰ ਨਵਾਂ ਵੈਸਟਰਨਜ਼ ਡਿਸਟਰਬਨ ਉੱਤਰ-ਪੱਛਮੀ ਭਾਰਤ ਵਿੱਚ ਦਸਤਕ ਦੇ ਸਕਦਾ ਹੈ। ਇਸ ਨਵੀਂ ਹਲਚਲ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਮੌਸਮ ਦੇ ਮਿਜ਼ਾਜ ਵਿੱਚ ਬਦਲਾਅ ਆਉਣ ਦੀ ਪੂਰੀ ਸੰਭਾਵਨਾ ਜਤਾਈ ਗਈ ਹੈ।

ਤਾਪਮਾਨ ਵਿੱਚ 4 ਤੋਂ 6 ਡਿਗਰੀ ਵਾਧੇ ਦੀ ਸੰਭਾਵਨਾ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ, ਪੰਜਾਬ ਵਿੱਚ 14 ਮਈ ਤੱਕ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਪਰ ਇਸ ਤੋਂ ਬਾਅਦ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹੇਗਾ। ਆਉਣ ਵਾਲੇ 7 ਦਿਨਾਂ ਵਿੱਚ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 4 ਤੋਂ 6 ਡਿਗਰੀ ਤੱਕ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਅੱਜ ਅਤੇ ਭਲਕੇ ਕੁਝ ਇਲਾਕਿਆਂ ਵਿੱਚ ਗਰਜ-ਚਮਕ ਅਤੇ ਬਿਜਲੀ ਲਿਸ਼ਕਣ ਦੇ ਨਾਲ-ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਆਉਣ ਵਾਲੇ ਤਿੰਨ ਦਿਨਾਂ ਲਈ ਮੌਸਮ ਦੀ ਭਵਿੱਖਬਾਣੀ

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਤਿੰਨ ਦਿਨਾਂ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਸਮ ਦਾ ਮਿਜ਼ਾਜ ਇਸ ਤਰ੍ਹਾਂ ਰਹੇਗਾ:

14 ਮਈ: ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਗਰਜ-ਚਮਕ ਦੇ ਨਾਲ-ਨਾਲ ਬਿਜਲੀ ਲਿਸ਼ਕਣ ਅਤੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਹਨਾਂ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ।

15 ਮਈ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ਵਿੱਚ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਉਮੀਦ ਹੈ।

16 ਮਈ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਕਪੂਰਥਲਾ ਵਿੱਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਬਣੀ ਰਹੇਗੀ।

Punjabi Shorts

Latest News