Tuesday, 6th of October 2026

Punjab Weather April 2: ਅੱਜ ਪੰਜਾਬ-ਚੰਡੀਗੜ੍ਹ 'ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਭਲਕੇ ਹਨੇਰੀ ਸਣੇ ਗੜ੍ਹੇਮਾਰੀ ਦੀ ਭਵਿੱਖਬਾਣੀ

Edited By: Lajwinder Kaur | Updated at:
Punjab Weather April 2: ਅੱਜ ਪੰਜਾਬ-ਚੰਡੀਗੜ੍ਹ 'ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਭਲਕੇ ਹਨੇਰੀ ਸਣੇ ਗੜ੍ਹੇਮਾਰੀ ਦੀ ਭਵਿੱਖਬਾਣੀ

Punjab Weather April 2: ਅੱਜ ਪੰਜਾਬ-ਚੰਡੀਗੜ੍ਹ 'ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਭਲਕੇ ਹਨੇਰੀ ਸਣੇ ਗੜ੍ਹੇਮਾਰੀ ਦੀ ਭਵਿੱਖਬਾਣੀ

Punjab Weather update: ਇੱਕ ਅਪ੍ਰੈਲ ਨੂੰ ਮੌਸਮ ਖੁਸ਼ਕ ਰਿਹਾ, ਜਿਸ ਕਰਕੇ ਤਾਪਮਾਨ ਦੇ ਵਿੱਚ ਕੁੱਝ ਵਾਧਾ ਹੋਇਆ। 31 ਮਾਰਚ ਨੂੰ ਜਿੱਥੇ ਕਈ ਥਾਵਾਂ ਉੱਤੇ ਹਲਕੀ ਬਾਰਿਸ਼ ਹੋਈ, ਉੱਥੇ ਹੀ ਕਿਸਾਨਾਂ ਦੀਆਂ ਦਿੱਕਤਾਂ ਵੱਧ ਗਈਆਂ। ਦੱਸ ਦਈਏ ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਤੋਂ ਮੌਸਮ ਕਰਵਟ ਲਏਗਾ। ਕੁੱਝ ਇਲਾਕਿਆਂ ਵਿੱਚ ਮੀਂਹ ਅਤੇ ਬੱਦਲਵਾਈ ਕਾਰਨ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਘੱਟ ਗਿਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ ਹੈ। ਅੱਜ, 2 ਅਪ੍ਰੈਲ ਨੂੰ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ, ਪਰ ਅੱਜ ਸ਼ਾਮ ਤੋਂ ਮੌਸਮ ਬਦਲ ਜਾਵੇਗਾ। 3 ਅਪ੍ਰੈਲ ਅਤੇ 4 ਅਪ੍ਰੈਲ ਲਈ ਮੌਸਮ ਵਿਭਾਗ ਨੇ ਭਾਰੀ ਮੀਂਹ ਲਈ ਪੂਰੇ ਸੂਬੇ ਵਿਚ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ।

ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਦੀ ਵਾਰਨਿੰਗ

ਅਗਲੇ ਦੋ ਦਿਨ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਰਹਿਣਗੇ। ਕੁੱਝ ਇਲਾਕਿਆਂ ਵਿੱਚ ਗੜ੍ਹੇਮਾਰੀ ਦੀ ਸੰਭਾਵਨਾ ਹੈ। ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਜਾਵੇਗੀ। 

6 ਜ਼ਿਲ੍ਹਿਆਂ ‘ਚ ਹੋਵੇਗੀ ਹਲਕੀ ਬਾਰਿਸ਼ 

ਮੌਸਮ ਵਿਭਾਗ ਅਨੁਸਾਰ, ਅੱਜ ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਗੁਰਦਾਸਪੁਰ, ਪਟਿਆਲਾ ਅਤੇ ਲੁਧਿਆਣਾ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ ਪੰਜਾਬ ਭਰ ਵਿੱਚ ਕੋਈ ਬਾਰਿਸ਼ ਨਹੀਂ ਹੋਵੇਗੀ। ਹਾਲਾਂਕਿ, 3 ਅਪ੍ਰੈਲ ਤੋਂ ਲਗਭਗ ਸਾਰੇ ਇਲਾਕਿਆਂ ਵਿੱਚ ਬਾਰਿਸ਼ ਹੋਵੇਗੀ।

ਹਨੇਰੀ -ਤੂਫ਼ਾਨ ਸਣੇ ਮੀਂਹ ਦੀ ਚੇਤਾਵਨੀ

ਮੌਸਮ ਵਿਭਾਗ ਵਲੋਂ ਕੱਲ੍ਹ ਤੋਂ ਲੈ ਕੇ 5 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵਲੋਂ ਦਿਤੇ ਗਏ ਅੰਕੜਿਆਂ ਮੁਤਾਬਕ ਆਉਣ ਵਾਲੇ ਦਿਨਾਂ ’ਚ ਸੂਬੇ ਦੇ ਕਈ ਹਿੱਸਿਆਂ ਵਿਚ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ।

ਹਨੇਰੀ -ਤੂਫ਼ਾਨ ਦੇ ਨਾਲ-ਨਾਲ ਪੰਜਾਬ ਵਿਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ। 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।  5 ਅਪ੍ਰੈਲ ਤੋਂ ਥੋੜ੍ਹੀ ਰਾਹਤ ਦੀ ਉਮੀਦ ਜਤਾਈ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ 5 ਅਪ੍ਰੈਲ ਨੂੰ ਮੌਸਮ ਮੁੜ ਸਾਫ਼ ਹੋ ਜਾਵੇਗਾ ਅਤੇ ਪੂਰੇ ਸੂਬੇ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ।