Thursday, 11th of June 2026

Punjab Weather: ਪੰਜਾਬ 'ਚ ਮੌਸਮ ਨੇ ਲਈ ਕਰਵਟ, ਅੰਮ੍ਰਿਤਸਰ 'ਚ ਮੀਂਹ ਤੇ ਤੇਜ਼ ਹਵਾਵਾਂ, ਤਾਪਮਾਨ 'ਚ ਗਿਰਾਵਟ, IMD ਵੱਲੋਂ ਤਾਜ਼ਾ ਅਪਡੇਟ ਜਾਰੀ

Edited By: Lajwinder Kaur | Updated at: March 12th 2026 09:48 AM
Trending News
Punjab Weather: ਪੰਜਾਬ 'ਚ ਮੌਸਮ ਨੇ ਲਈ ਕਰਵਟ, ਅੰਮ੍ਰਿਤਸਰ 'ਚ ਮੀਂਹ ਤੇ ਤੇਜ਼ ਹਵਾਵਾਂ, ਤਾਪਮਾਨ 'ਚ ਗਿਰਾਵਟ, IMD ਵੱਲੋਂ ਤਾਜ਼ਾ ਅਪਡੇਟ ਜਾਰੀ

Punjab Weather: ਪੰਜਾਬ 'ਚ ਮੌਸਮ ਨੇ ਲਈ ਕਰਵਟ, ਅੰਮ੍ਰਿਤਸਰ 'ਚ ਮੀਂਹ ਤੇ ਤੇਜ਼ ਹਵਾਵਾਂ, ਤਾਪਮਾਨ 'ਚ ਗਿਰਾਵਟ, IMD ਵੱਲੋਂ ਤਾਜ਼ਾ ਅਪਡੇਟ ਜਾਰੀ

Punjab Weather:  ਪੰਜਾਬ ਵਿੱਚ ਅਚਾਨਕ ਮੌਸਮ ਬਦਲ ਗਿਆ ਹੈ। ਬਹੁਤ ਸਾਰੇ ਜ਼ਿਲ੍ਹਿਆਂ ‘ਚ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਹਿਸੂਸ ਹੋਈ। ਅੰਮ੍ਰਿਤਸਰ ਵਿੱਚ ਅੱਜ ਤੜਕਸਾਰ ਕਰੀਬ 5 ਵਜੇ ਤੇਜ਼ ਹਵਾਵਾਂ ਦੇ ਨਾਲ ਮੀਂਹ ਸ਼ੁਰੂ ਹੋ ਗਿਆ, ਜਿਸ ਨਾਲ ਸ਼ਹਿਰ ਦਾ ਮੌਸਮ ਖੁਸ਼ਗੁਵਾਰ ਹੋ ਗਿਆ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਪਰੇਸ਼ਾਨ ਲੋਕਾਂ ਨੂੰ ਇਸ ਨਾਲ ਵੱਡੀ ਰਾਹਤ ਮਿਲੀ ਹੈ। ਮੀਂਹ ਕਾਰਨ ਪੂਰੇ ਸ਼ਹਿਰ ਵਿੱਚ ਠੰਢਕ ਮਹਿਸੂਸ ਕੀਤੀ ਜਾਣ ਲੱਗੀ ਹੈ, ਜਦਕਿ ਕਈ ਹੋਰ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ।

ਪਾਰਾ ਆਇਆ ਹੇਠਾਂ

ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 5.8 ਡਿਗਰੀ ਜ਼ਿਆਦਾ ਬਣਿਆ ਹੋਇਆ ਹੈ। ਭਾਖੜਾ ਡੈਮ ਖੇਤਰ ਵਿੱਚ ਸਭ ਤੋਂ ਵੱਧ 34.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

14 ਮਾਰਚ ਤੋਂ ਇਸ ਤਰ੍ਹਾਂ ਬਦਲੇਗਾ ਮੌਸਮ: ਤੇਜ਼ ਹਵਾਵਾਂ ਤੇ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ, ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ 14 ਮਾਰਚ ਤੋਂ 16 ਮਾਰਚ ਦੇ ਦਰਮਿਆਨ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਇਸ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। 17 ਮਾਰਚ ਨੂੰ ਮੌਸਮ ਮੁੜ ਖੁਸ਼ਕ ਹੋਣ ਦੀ ਉਮੀਦ ਹੈ।

14 ਅਤੇ 15 ਮਾਰਚ ਨੂੰ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ, 14 ਮਾਰਚ ਨੂੰ ਮੁੱਖ ਤੌਰ 'ਤੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਗਰਜ-ਚਮਕ ਦੇ ਨਾਲ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ। ਜਦਕਿ 15 ਮਾਰਚ ਨੂੰ ਮੀਂਹ ਦਾ ਘੇਰਾ ਹੋਰ ਵਧਣ ਦੀ ਉਮੀਦ ਹੈ। ਇਸ ਦਿਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫ਼ਤਹਿਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), ਪਟਿਆਲਾ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਕਿਸਾਨਾਂ ਲਈ ਵਿਸ਼ੇਸ਼ ਸਲਾਹ: ਵਧਦੇ ਤਾਪਮਾਨ ਦੇ ਮੱਦੇਨਜ਼ਰ ਫ਼ਸਲਾਂ ਦੀ ਸਿੰਚਾਈ 'ਤੇ ਦਿੱਤਾ ਜਾਵੇ ਧਿਆਨ

ਵਧਦੇ ਤਾਪਮਾਨ ਅਤੇ ਖੁਸ਼ਕ ਮੌਸਮ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਕਣਕ, ਕਿਉਂਕਿ ਕਣਕ ਹੁਣ ਦਾਣਾ ਭਰਨ ਦੀ ਅਵਸਥਾ ਵਿੱਚ ਹੈ, ਸਰ੍ਹੋਂ, ਗੋਭੀ ਸਰ੍ਹੋਂ ਅਤੇ ਆਲੂ ਦੀ ਫ਼ਸਲ ਵਿੱਚ ਲੋੜ ਅਨੁਸਾਰ ਸਿੰਚਾਈ ਕਰਨ, ਤਾਂ ਜੋ ਮਿੱਟੀ ਵਿੱਚ ਨਮੀ ਬਣੀ ਰਹੇ।

ਭਲਕੇ ਤੋਂ ਬਾਅਦ ਤਾਪਮਾਨ ਵਿੱਚ ਆਵੇਗੀ ਗਿਰਾਵਟ: ਮੌਸਮ ਵਿਭਾਗ ਦੀ ਭਵਿੱਖਬਾਣੀ

ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਦੀ ਗਿਰਾਵਟ ਆ ਸਕਦੀ ਹੈ। 14, 15 ਅਤੇ 16 ਮਾਰਚ ਨੂੰ ਸੂਬੇ ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।

Latest News