Wednesday, 7th of October 2026

ਪੰਜਾਬ 'ਚ ਮੌਸਮ ਨੇ ਲਈ ਕਰਵਟ: ਪਠਾਨਕੋਟ 'ਚ ਭਾਰੀ ਮੀਂਹ, 13 ਜ਼ਿਲ੍ਹਿਆਂ ‘ਚ ਅਲਰਟ; 12 ਅਕਤੂਬਰ ਤੋਂ ਵਧੇਗੀ ਠੰਢ

ਲਓ ਜੀ ਜਲਦ ਹੀ ਦਿਨ ਵਾਲੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ 12 ਅਕਤੂਬਰ ਤੋਂ ਠੰਢ ਵਧੇਗੀ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ 13 ਪ੍ਰਮੁੱਖ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

Edited By: Lajwinder Kaur | Updated at:
ਪੰਜਾਬ 'ਚ ਮੌਸਮ ਨੇ ਲਈ ਕਰਵਟ: ਪਠਾਨਕੋਟ 'ਚ ਭਾਰੀ ਮੀਂਹ, 13 ਜ਼ਿਲ੍ਹਿਆਂ ‘ਚ ਅਲਰਟ; 12 ਅਕਤੂਬਰ ਤੋਂ ਵਧੇਗੀ ਠੰਢ

ਪੰਜਾਬ 'ਚ ਮੌਸਮ ਨੇ ਲਈ ਕਰਵਟ: ਪਠਾਨਕੋਟ 'ਚ ਭਾਰੀ ਮੀਂਹ, 13 ਜ਼ਿਲ੍ਹਿਆਂ ‘ਚ ਅਲਰਟ; 12 ਅਕਤੂਬਰ ਤੋਂ ਵਧੇਗੀ ਠੰਢ

ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਵੱਡੀ ਕਰਵਟ ਲਈ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਪੱਛਮੀ ਗੜਬੜੀ (Western Disturbance) ਦੇ ਸਰਗਰਮ ਹੋਣ ਕਾਰਨ ਮੌਸਮ ਪੂਰੀ ਤਰ੍ਹਾਂ ਬਦਲ ਗਿਆ ਹੈ। ਬੁੱਧਵਾਰ ਸਵੇਰ ਤੋਂ ਹੀ ਪਠਾਨਕੋਟ ਵਿੱਚ ਤੇਜ਼ ਮੀਂਹ ਪੈ ਰਿਹਾ ਹੈ, ਜਿਸ ਨਾਲ ਮੌਸਮ ਵਿੱਚ ਠੰਢਕ ਘੁਲ ਗਈ ਹੈ। ਮੌਸਮ ਵਿਭਾਗ (IMD) ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

13 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ

ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ 13 ਪ੍ਰਮੁੱਖ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਪ੍ਰਸ਼ਾਸਨ ਨੇ ਇਨ੍ਹਾਂ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ। ਉੱਥੇ ਹੀ, ਚੰਡੀਗੜ੍ਹ ਵਿੱਚ ਵੀ ਬੱਦਲਵਾਈ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਪੂਰੀ ਸੰਭਾਵਨਾ ਬਣੀ ਹੋਈ ਹੈ।

ਤਾਪਮਾਨ ਵਿੱਚ ਗਿਰਾਵਟ ਅਤੇ 12 ਅਕਤੂਬਰ ਤੋਂ ਵਧੇਗੀ ਠੰਢ

ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਇਹ ਹੁਣ ਆਮ ਤਾਪਮਾਨ ਦੇ ਕਰੀਬ ਪਹੁੰਚ ਗਿਆ ਹੈ। ਮੌਜੂਦਾ ਸਮੇਂ ਵਿੱਚ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਯਾਨੀ 12 ਅਕਤੂਬਰ ਤੋਂ ਰਾਤ ਦੇ ਸਮੇਂ ਅਤੇ ਸਵੇਰੇ ਠੰਢ ਦਾ ਅਸਰ ਹੋਰ ਜ਼ਿਆਦਾ ਵਧਣ ਦੀ ਉਮੀਦ ਹੈ।

ਵੈਸਟਰਨ ਡਿਸਟਰਬਨ (Western Disturbance) ਦਾ ਪ੍ਰਭਾਵ

ਮੌਸਮ ਵਿਭਾਗ ਦੇ  ਮਾਹਿਰਾਂ ਅਨੁਸਾਰ ਸੂਬੇ ਵਿੱਚ ਇੱਕ ਨਵਾਂ ਵੈਸਟਰਨ ਡਿਸਟਰਬਨ ਐਕਟਿਵ ਹੋਇਆ ਹੈ। ਇਸ ਦੇ ਪ੍ਰਭਾਵ ਕਾਰਨ ਹੀ ਪੰਜਾਬ ਅਤੇ ਚੰਡੀਗੜ੍ਹ ਦੇ ਆਸ-ਪਾਸ ਦੇ ਖੇਤਰਾਂ ਵਿੱਚ ਮੌਸਮ ਦਾ ਮਿਜਾਜ਼ ਬਦਲਿਆ ਹੈ। ਆਉਣ ਵਾਲੇ ਕੁਝ ਘੰਟਿਆਂ ਦੌਰਾਨ ਵੀ ਆਸਮਾਨ ਵਿੱਚ ਬੱਦਲ ਛਾਏ ਰਹਿਣ ਅਤੇ ਕੁਝ ਖਾਸ ਥਾਵਾਂ 'ਤੇ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ।

ਬਿਜਲੀ ਦੀ ਖਪਤ ਵਿੱਚ ਆਈ ਕਮੀ

ਮੌਸਮ ਵਿੱਚ ਆਏ ਇਸ ਅਚਾਨਕ ਬਦਲਾਅ ਅਤੇ ਠੰਢੀਆਂ ਹਵਾਵਾਂ ਦੇ ਚੱਲਦਿਆਂ ਸੂਬੇ ਵਿੱਚ ਬਿਜਲੀ ਦੀ ਮੰਗ ਅਤੇ ਖਪਤ ਵਿੱਚ ਕਾਫ਼ੀ ਕਮੀ ਦੇਖਣ ਨੂੰ ਮਿਲੀ ਹੈ। ਅੰਕੜਿਆਂ ਮੁਤਾਬਕ ਪੰਜਾਬ ਵਿੱਚ ਬਿਜਲੀ ਦੀ ਕੁੱਲ ਮੰਗ 9,527 ਮੈਗਾਵਾਟ ਰਹੀ, ਜਿਸ ਵਿੱਚੋਂ 4,832 ਮੈਗਾਵਾਟ ਬਿਜਲੀ ਦੀ ਖਪਤ ਹੋਈ, ਜਦਕਿ 4,697 ਮੈਗਾਵਾਟ ਬਿਜਲੀ ਦਾ ਉਤਪਾਦਨ ਕੀਤਾ ਗਿਆ। ਮੌਸਮ ਦੇ ਠੰਢਾ ਹੋਣ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ।