Friday, 26th of June 2026

ਪੰਜਾਬ 'ਚ 27-28 ਜੂਨ ਨੂੰ ਮੀਂਹ ਦਾ ਅਲਰਟ: ਭਿਆਨਕ ਗਰਮੀ ਅਤੇ ਹੁੰਮਸ ਤੋਂ ਮਿਲੇਗੀ ਰਾਹਤ; ਕਿਸਾਨਾਂ ਨੂੰ ਹੋਵੇਗਾ ਫਾਇਦਾ

Edited By: Lajwinder Kaur | Updated at: June 26th 2026 09:48 AM
Trending News
ਪੰਜਾਬ 'ਚ 27-28 ਜੂਨ ਨੂੰ ਮੀਂਹ ਦਾ ਅਲਰਟ: ਭਿਆਨਕ ਗਰਮੀ ਅਤੇ ਹੁੰਮਸ ਤੋਂ ਮਿਲੇਗੀ ਰਾਹਤ; ਕਿਸਾਨਾਂ ਨੂੰ ਹੋਵੇਗਾ ਫਾਇਦਾ

ਪੰਜਾਬ 'ਚ 27-28 ਜੂਨ ਨੂੰ ਮੀਂਹ ਦਾ ਅਲਰਟ: ਭਿਆਨਕ ਗਰਮੀ ਅਤੇ ਹੁੰਮਸ ਤੋਂ ਮਿਲੇਗੀ ਰਾਹਤ; ਕਿਸਾਨਾਂ ਨੂੰ ਹੋਵੇਗਾ ਫਾਇਦਾ

ਭਿਆਨਕ ਗਰਮੀ ਅਤੇ ਹੁੰਮਸ ਤੋਂ ਪਰੇਸ਼ਾਨ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਅਨੁਸਾਰ 27 ਅਤੇ 28 ਜੂਨ ਨੂੰ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੇ ਆਸਾਰ ਹਨ, ਜਿਸ ਨੂੰ ਦੇਖਦੇ ਹੋਏ 'ਔਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ 24 ਤੋਂ 48 ਘੰਟਿਆਂ ਵਿੱਚ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋ ਜਾਣਗੀਆਂ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੇਗੀ।

ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ‘ਚ ਗਰਮੀ ਦਾ ਕਹਿਰ 

ਬਠਿੰਡਾ ਸਭ ਤੋਂ ਵੱਧ 41.3°C ਤਾਪਮਾਨ ਨਾਲ ਸਭ ਤੋਂ ਗਰਮ ਰਿਹਾ, ਜਦੋਂ ਕਿ ਫਰੀਦਕੋਟ ਵਿੱਚ 40.1°C ਅਤੇ ਫਿਰੋਜ਼ਪੁਰ ਵਿੱਚ 39.4°C ਤਾਪਮਾਨ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਤਾਪਮਾਨ 37.6°C, ਪਠਾਨਕੋਟ ਦਾ 37.5°C, ਲੁਧਿਆਣਾ ਦਾ 36.4°C, ਗੁਰਦਾਸਪੁਰ ਦਾ 36.0°C, ਪਟਿਆਲਾ ਦਾ 35.8°C ਅਤੇ ਚੰਡੀਗੜ੍ਹ ਦਾ ਤਾਪਮਾਨ 35.1°C ਰਿਹਾ।

ਅਗਲੇ ਦਿਨਾਂ ਦੇ ਮੌਸਮ ਦਾ ਅਪਡੇਟ

26 ਜੂਨ: ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

27 ਅਤੇ 28 ਜੂਨ: ਇਹਨਾਂ ਦੋ ਦਿਨਾਂ ਵਿੱਚ ਮਾਨਸੂਨ ਸਭ ਤੋਂ ਜ਼ਿਆਦਾ ਸਰਗਰਮ ਰਹੇਗਾ। ਮੌਸਮ ਵਿਭਾਗ ਨੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਾ 'ਔਰੇਂਜ ਅਲਰਟ' ਜਾਰੀ ਕੀਤਾ ਹੈ। ਕਈ ਜ਼ਿਲ੍ਹਿਆਂ ਵਿੱਚ ਪਾਣੀ ਭਰਨ ਅਤੇ ਆਵਾਜਾਈ ਪ੍ਰਭਾਵਿਤ ਹੋਣ ਦਾ ਖਦਸ਼ਾ ਵੀ ਜਤਾਇਆ ਗਿਆ ਹੈ।

29 ਜੂਨ ਤੋਂ 1 ਜੁਲਾਈ: ਮੀਂਹ ਦਾ ਦੌਰ ਜਾਰੀ ਰਹੇਗਾ, ਹਾਲਾਂਕਿ ਇਸ ਦੀ ਤੀਬਰਤਾ ਵਿੱਚ ਕੁਝ ਕਮੀ ਆ ਸਕਦੀ ਹੈ। ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇਖਣ ਨੂੰ ਮਿਲੇਗੀ।

ਮੌਸਮ ਸੁਹਾਵਣਾ ਹੋਣ ਦੀ ਉਮੀਦ, ਕਿਸਾਨਾਂ ਨੂੰ ਮਿਲੇਗਾ ਫਾਇਦਾ

ਮੌਸਮ ਵਿਭਾਗ ਮੁਤਾਬਕ, ਫਿਲਹਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 36 ਤੋਂ 41 ਡਿਗਰੀ ਸੈਲਸੀਅਸ ਦੇ ਵਿਚਕਾਰ ਬਣਿਆ ਹੋਇਆ ਹੈ। ਅਗਲੇ ਤਿੰਨ ਦਿਨਾਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧਣ ਨਾਲ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਗਿਰਾਵਟ ਦਰਜ ਹੋਣ ਦੀ ਸੰਭਾਵਨਾ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਮੌਸਮ ਸੁਹਾਵਣਾ ਹੋਣ ਦੀ ਉਮੀਦ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਹ ਬਾਰਿਸ਼ ਝੋਨੇ ਦੀ ਲੁਆਈ ਕਰ ਰਹੇ ਕਿਸਾਨਾਂ ਲਈ ਕਾਫ਼ੀ ਲਾਭਦਾਇਕ ਹੋਵੇਗੀ।

Punjabi Shorts

Latest News