Friday, 17th of July 2026

ਪੰਜਾਬ ਦੀਆਂ ਔਰਤਾਂ ਲਈ ਖੁਸ਼ਖਬਰੀ! CM ਮਾਨ ਵੱਲੋਂ ਵੱਡਾ ਐਲਾਨ…ਇਸ ਮਹੀਨੇ ਤੋਂ ਸਿੱਧੇ ਖਾਤਿਆਂ ‘ਚ ਆਉਣਗੇ 1000 ਰੁਪਏ

Edited By: Lajwinder Kaur | Updated at: June 02nd 2026 01:26 PM
Trending News
ਪੰਜਾਬ ਦੀਆਂ ਔਰਤਾਂ ਲਈ ਖੁਸ਼ਖਬਰੀ! CM ਮਾਨ ਵੱਲੋਂ ਵੱਡਾ ਐਲਾਨ…ਇਸ ਮਹੀਨੇ ਤੋਂ ਸਿੱਧੇ ਖਾਤਿਆਂ ‘ਚ ਆਉਣਗੇ 1000 ਰੁਪਏ

ਪੰਜਾਬ ਦੀਆਂ ਔਰਤਾਂ ਲਈ ਖੁਸ਼ਖਬਰੀ! CM ਮਾਨ ਵੱਲੋਂ ਵੱਡਾ ਐਲਾਨ…ਇਸ ਮਹੀਨੇ ਤੋਂ ਸਿੱਧੇ ਖਾਤਿਆਂ ‘ਚ ਆਉਣਗੇ 1000 ਰੁਪਏ

ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਜੀ ਹਾਂ ਪੰਜਾਬ ਦੀਆਂ ਲਗਭਗ 90 ਲੱਖ ਮਹਿਲਾਵਾਂ ਨੂੰ ਅਗਲੇ ਮਹੀਨੇ ਤੋਂ 1000 ਤੋਂ 1500 ਰੁਪਏ ਪ੍ਰਤੀ ਮਹੀਨਾ ਮਿਲਣੇ ਸ਼ੁਰੂ ਹੋ ਜਾਣਗੇ, ਜੋ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਇੰਟਰਵਿਊ ਦੌਰਾਨ ਇਹ ਪੁਸ਼ਟੀ ਕੀਤੀ ਹੈ ਕਿ ਇਸ ਪ੍ਰਕਿਰਿਆ ਦਾ 80% ਕੰਮ ਪੂਰਾ ਹੋ ਚੁੱਕਾ ਹੈ ਅਤੇ ਬਾਕੀ ਰਹਿੰਦਾ ਕੰਮ ਇਸ ਜੂਨ ਮਹੀਨੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

1000 ਰੁਪਏ ਆਉਣਗੇ ਖਾਤਿਆਂ 'ਚ

ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਮਹਿਲਾਵਾਂ ਦੇ ਕਾਰਡ ਨਹੀਂ ਬਣੇ ਜਾਂ ਜੁਲਾਈ ਵਿੱਚ ਵੀ ਨਹੀਂ ਬਣ ਸਕਣਗੇ, ਉਨ੍ਹਾਂ ਨੂੰ ਵੀ ਜਦੋਂ ਵੀ ਰਜਿਸਟ੍ਰੇਸ਼ਨ ਹੋਵੇਗੀ, ਜੁਲਾਈ ਮਹੀਨੇ ਤੋਂ ਹੀ ਪੇਮੈਂਟ ਦਿੱਤੀ ਜਾਵੇਗੀ। ਵਰਨਣਯੋਗ ਹੈ ਕਿ ਆਮ ਆਦਮੀ ਪਾਰਟੀ (AAP) ਨੇ 2022 ਦੀਆਂ ਚੋਣਾਂ ਦੌਰਾਨ 18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਗਰੰਟੀ ਦਿੱਤੀ ਸੀ। ਹਾਲਾਂਕਿ, ਵਿਰੋਧੀਆਂ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੇ ਬਕਾਏ ਬਾਰੇ ਪੁੱਛੇ ਗਏ ਸਵਾਲਾਂ ਦਾ ਮੁੱਖ ਮੰਤਰੀ ਨੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ।

 'ਮਾਵਾਂ-ਧੀਆਂ ਸਤਿਕਾਰ ਯੋਜਨਾ' ਸ਼ੁਰੂ

ਹੁਣ 2027 ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਸਰਕਾਰ ਵੱਲੋਂ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਜਾ ਰਹੀ ਹੈ। ਅਪ੍ਰੈਲ ਮਹੀਨੇ ਦੇ ਵਿੱਚ ਹੀ ਇਸ ਯੋਜਨਾ ਦਾ ਆਗਾਜ਼ ਹੋ ਗਿਆ ਸੀ, ਜਿਸ ਦੇ ਤਹਿਤ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਸੀ। ਵੱਡੀ ਗਿਣਤੀ ਦੇ ਵਿੱਚ ਪੰਜਾਬ ਦੀਆਂ ਮਹਿਲਾਵਾਂ ਨੇ ਰਜਿਸਟ੍ਰੇਸ਼ਨ ਕਰ ਚੁੱਕੀਆਂ ਹਨ। ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ (SC) ਵਰਗ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਛੱਡਣ ਵਾਲੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਪੈਸੇ ਲੈ ਕੇ ਰਾਜ ਸਭਾ ਸੀਟ ਦੇਣ ਦੇ ਲਾਏ ਗਏ ਦੋਸ਼ਾਂ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਇੱਕ ਰੁਪਿਆ ਵੀ ਲਿਆ ਹੋਵੇ, ਤਾਂ ਉਹ ਉਨ੍ਹਾਂ ਲਈ 'ਸਲਫਾਸ ਦੀ ਗੋਲੀ' ਦੇ ਬਰਾਬਰ ਹੋਵੇਗਾ।

Punjabi Shorts

Latest News